
ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਕਿ ਇਹ ਬਿੱਲ ਸਾਂਝੀ ਸੰਸਦੀ ਕਮੇਟੀ ਨੂੰ ਭੇਜਿਆ ਜਾਵੇ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ 2022 ਵਾਪਸ ਲਿਆ ਜਾਵੇ ਅਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੇ ਸਬੰਧਤ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਰਾਇ ਮਸ਼ਵਰਾ ਕੀਤਾ ਜਾਵੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਇਹ ਸੋਧ ਬਿੱਲ ਸਾਂਝੀ ਸੰਸਦੀ ਕਮੇਟੀ ਨੂੰ ਭੇਜ ਸਕਦੀ ਹੈ ਤਾਂ ਜੋ ਸਾਰੇ ਇਤਰਾਜ਼ਾਂ ’ਤੇ ਚਰਚਾ ਕਰ ਕੇ ਇਸ ਬਾਰੇ ਫੈਸਲਾ ਲਿਆ ਜਾਵੇ।
ਜਨਾਨੀਆਂ ਦੀ ਮਹਿਫ਼ਲ ‘ਚ ਹੁੰਦੇ ਵੈਦ ਦੇ ਚਰਚੇ , ਬੇ-ਔਲਾਦ ਜੋੜਿਆਂ ਨੂੰ ਵੀ ਕਰ ਦਿੰਦਾ ਖੁਸ਼ | D5 Channel Punjabi
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਇਹ ਧਿਆਨ ਦੁਆਇਆ ਕਿ ਜਦੋਂ ਕੇਂਦਰ ਸਰਕਾਰ ਨੇ 9 ਦਸੰਬਰ 2021 ਨੁੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਤਾਂ ਨਾਲ ਹੀ ਕਿਹਾ ਸੀ ਕਿ ਉਹ ਬਿਜਲੀ ਸੋਧ ਬਿੱਲ 2022 ਨੂੰ ਰਾਜਾਂ, ਸਿਆਸੀ ਪਾਰਟੀਆਂ, ਕਿਸਾਨਾਂ ਤੇ ਕਿਸਾਨ ਸੰਗਠਨਾਂ ਸਮੇਤ ਉਹਨਾਂ ਸਾਰਿਆਂ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਇਸਨੂੰ ਅੱਗੇ ਨਹੀਂ ਲਿਆਉਣਗੇ।
ਪਿੰਡ ’ਚ ਫ਼ਿਲਮ ਇੰਡਸਟਰੀ ਬਣਾਉਣ ਲਈ ਸਿੱਧੂ ਮੂਸੇਵਾਲਾ ਨੇ ਖ਼ਰੀਦੀ ਸੀ 25 ਏਕੜ, ਸੁਪਨਾ ਰਹਿ ਗਿਆ ਅਧੂਰਾ। ਨਹੀਂ ਰੁਕੇ ਹੰਝੂ
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੋਧ ਬਿੱਲ ਭਲਕੇ ਸੰਸਦ ਵਿਚ ਲਿਆਂਦਾ ਜਾ ਰਿਹਾ ਹੈ ਤੇ ਇਸ ਮਾਮਲੇ ਵਿਚ ਜਿਹਨਾਂ ਦੇ ਹਿੱਤ ਪ੍ਰਭਾਵਤ ਹੋ ਰਹੇ ਹਨ, ਉਹਨਾਂ ਨਾਲ ਕੋਈ ਰਾਇ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸੂਬਿਆਂ ਵਿਚ ਇਹ ਭਾਵਨਾ ਹੈ ਕਿ ਜੇਕਰ ਇਸ ਬਿਜਲੀ ਬਿੱਲ ਨੂੰ ਇਸਦੇ ਮੌਜੂਦਾ ਸਰੂਪ ਵਿਚ ਮਨਜ਼ੂਰੀ ਮਿਲਦੀ ਹੈ ਤਾਂ ਫਿਰ ਰਾਜਾਂ ਦੇ ਹਿੱਤਾਂ ਨੁੰ ਕੁਚਲ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਰਾਜਾਂ ਦੇ ਸੰਘੀ ਹੱਕਾਂ ਦਾ ਵੀ ਸਵਾਲ ਹੈ ਜਿਹਨਾਂ ਹੱਕਾਂ ਨੂੰ ਬਿੱਲ ਦੇ ਤਹਿਤ ਖੋਹ ਲਿਆ ਜਾਵੇਗਾ ਤੇ ਰਾਜਾਂ ਦੀ ਅਥਾਰਟੀ ਨੂੰ ਨੀਵਾਂ ਵਿਖਾਇਆ ਜਾਵੇਗਾ। ਉਹਨਾਂ ਕਿਹਾ ਕਿ ਬਿਜਲੀ ਮਾਮਲਾ ਇਸ ਵੇਲੇ ਸਾਂਝੀ ਸੂਚੀ ਦਾ ਵਿਸ਼ਾ ਹੈ ਤੇ ਇਸ ’ਤੇ ਰਾਜ ਸਰਕਾਰ ਦੀਆਂ ਤਾਕਤਾਂ ਲਾਗੂ ਹੁੰਦੀਆਂ ਹਨ।
ਬਾਦਲਾਂ ਦੀ ਜਾਊ ਵੱਡੀ ਵਿਕਟ? ਮਨਪ੍ਰੀਤ ਇਆਲੀ ਦਾ ਸਿਆਸਤ ਛੱਡਣ‘ਤੇ ਵੱਡਾ ਬਿਅਨ! D5 Channel Punjabi
ਸਰਦਾਰ ਬਾਦਲ ਨੇ ਕਿਹਾ ਕਿ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਗੱਲ ਸਹੀ ਹੋਵੇਗੀ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਨੂੰ ਸੰਸਦ ਵਿਚ ਲਿਆਉਣ ਤੋਂ ਪਹਿਲਾਂ ਇਸ ਮਾਮਲੇ ਵਿਚ ਰਾਜਾਂ ਤੇ ਉਹਨਾਂ ਸਾਰਿਆਂ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਨਾਲ ਰਾਇ ਮਸ਼ਵਰਾ ਕਰੇ। ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਵਿਆਪਕ ਰੋਸ ਵਿਖਾਵੇ ਹੋਏ ਜੋ ਖੇਤੀ ਕਾਨੂੰਨ ਰੱਦ ਕਰਨ ਨਾਲ ਖਤਮ ਹੋ ਗਏ। ਉਹਨਾਂ ਕਿਹਾ ਕਿ ਪਹਿਲਾਂ ਇਹ ਖਦਸ਼ੇ ਪ੍ਰਗਟ ਕੀਤੇ ਜਾ ਰਹੇ ਸਨ ਕਿ ਖੇਤੀ ਕਾਨੂੰਨਾਂ ਦੇ ਮੌਜੂਦਾ ਸਰੂਪਾਂ ਮੁਤਾਬਕ ਇਹਨਾਂ ਵਿਚ ਸੋਧ ਕੀਤੀ ਜਾਵੇਗੀ ਜਿਸਦੀ ਬਦੌਲਤ ਰੋਸ ਵਿਖਾਵੇ ਤੇ ਬੇਚੈਨੀ ਹੋਰ ਵਧੇਗੀ। ਉਹਨਾਂ ਕਿਹਾ ਕਿ ਇਹ ਹਾਲਾਤ ਹਰ ਹਾਲਤ ਵਿਚ ਟਾਲੇ ਜਾਣੇ ਚਾਹੀਦੇ ਹਨ।
ਸਿੱਧੂ ਤੇ ਮਜੀਠੀਆ ਵਾਲੀ ਜੇਲ੍ਹ ’ਚ ਪਿਆ ਛਾਪਾ, ਮਿਲਿਆ ਵੱਡੀ ਗਿਣਤੀ ’ਚ ਇਤਰਾਜ਼ਯੋਗ ਸਮਾਨ
ਕਿਸਾਨਾਂ ਤੇ ਸਮਾਜ ਦੇ ਅਣਗੋਲੇ ਵਰਗਾਂ ਦੀਆਂ ਭਾਵਨਾਵਾਂ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਤੇ ਸਮਾਜ ਨੂੰ ਇਹ ਪੱਕਾ ਵਿਸਵਾਸ ਹੈ ਕਿ ਬਿਜਲੀ ਸੋਧ ਬਿੱਲ ਉਹਨਾਂ ਦੇ ਹਿੱਤਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਬਿਜਲੀ ਸੈਕਟਰ ਵਿਚ ਇਹ ਆਮ ਧਾਰਨਾ ਹੈ ਕਿ ਜੇਕਰ ਬਿਜਲੀ ਸੈਕਟਰ ਨੂੰ ਪ੍ਰਾਈਵੇਟ ਸੈਕਟਰ ਵਾਸਤੇ ਖੋਲ੍ਹ ਦਿੱਤਾ ਗਿਆ ਤਾਂ ਫਿਰ ਕਿਸਾਨਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦਾ ਭੋਗ ਪੈ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿਚ ਇਹ ਭਾਵਨਾ ਹੈ ਕਿ ਮੁਫਤ ਬਿਜਲੀ ਕਿਸਾਨਾਂ ਨੂੰ ਸਿਰਫ ਖੇਤੀਬਾੜੀ ਵਾਸਤੇ ਦਿੱਤੀ ਜਾ ਰਹੀ ਹੈ ਤੇ ਗਰੀਬਾਂ ਨੂੰ ਅਸ਼ੰਕ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਫਿਰ ਇਹ ਹਾਲਾਤ ਨਹੀਂ ਹਨ ਕਿ ਬਿਜਲੀ ਦੇ ਮਾਮਲੇ ’ਤੇ ਕਾਨੂੰਨ ਬਣਾਇਆ ਜਾ ਸਕੇ।
ਮੂਸੇਵਾਲਾ ਮਾਮਲੇ ‘ਚ ਨਵਾਂ ਮੋੜ, ਰੇਕੀ ਕਰਨ ਵਾਲਾ ਚੜਿਆ ਪੁਲਿਸ ਦੇ ਧੱਕੇ D5 Channel Punjabi
ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਦੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਕੰਮਕਾਜ ’ਤੇ ਵੀ ਭੁਲੇਖਾ ਹੈ ਕਿਉਂਕਿ ਕੇਂਦਰੀ ਰੈਗੂਲੇਟਰੀ ਕਮਿਸ਼ਨ ਉਸਦੀ ਭੁਮਿਕ ਹਥਿਆ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਕਮਿਸ਼ਨਾਂ ਨੇ ਸੂਬੇ ਦੀ ਲੋੜ ਮੁਤਾਬਕ ਹੀ ਕੰਮ ਕਰਨਾ ਹੈ ਤੇ ਨਵੀਂ ਵਿਵਸਥਾ ਮੁਤਾਬਕ ਇਹ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਸੂਬੇ ਦੀਆਂ ਬਿਜਲੀ ਕੰਪਨੀਆਂ ਵਿਚ ਇਸ ਭਾਵਨਾ ਨਾਲ ਮੰਦੇ ਹਾਲਾਤ ਹਨ ਕਿ ਸਬਸਿਡੀ ਹਾਸਲ ਕਰਨ ਵਾਲੇ ਖਪਤਕਾਰ ਬਿਜਲੀ ਕੰਪਨੀਆਂ ਦਾ ਮਾੜਾ ਹਾਲ ਕਰ ਦੇਣਗੇ ਅਤੇ ਜਿਹੜੇ ਇਸ ਕਰਾਸ ਸਬਸਿਡੀ ਦਾ ਬੋਝ ਝੱਗਲਣਗੇ, ਉਹ ਪ੍ਰਾਈਵੇਟ ਖਿਡਾਰੀਆਂ ਹਵਾਲੇ ਹੋ ਜਾਣਗੇ। ਉਹਨਾਂ ਕਿਹਾ ਕਿ ਇਸ ਕਾਰਨ ਨਾ ਸਿਰਫ ਸੂਬੇ ਦੀਆਂ ਵਿੱਤੀ ਮੁਸ਼ਕਿਲਾਂ ਵੱਧਣਗੀਆਂ ਬਲਕਿ ਸਰਕਾਰ ਦਾ ਕੰਮਕਾਜ ਵੀ ਪ੍ਰਭਾਵਤ ਕਰਨਗੀਆਂ ਕਿਉਂਕਿ ਇਸਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਭਵਿੱਖ ਦਾਅ ਉਪਰ ਲੱਗ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.