NewsPress ReleasePunjabTop News

ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

ਪਾਰਟੀ ਪਲੇਟਫਾਰਮ ’ਤੇ ਵਿਚਾਰ ਪ੍ਰਗਟਾਵੇ ਦੀ ਪੂਰੀ ਖੁਲ੍ਹ ਪਰ ਅਨੁਸ਼ਾਸਨ ਲਈ ਕੋਈ ਥਾਂ ਨਹੀਂ : ਪਾਰਟੀ ਨੇ ਜਾਰੀ ਕੀਤੇ ਬਿਆਨ ਵਿਚ ਆਖਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ। ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ। ਕਮੇਟੀ ਦੇ ਹੋਰ ਮੈਂਬਰਾਂ ਵਿਚ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸਰਦਾਰ ਵਿਰਸਾ ਸਿੰਘ ਵਲਟੋਹਾ, ਸਰਦਾਰ ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

ਨਵੇਂ ਗੱਦੇ ਵੇਖ ਖੁਸ਼ ਹੋਈ ਨਰਸ ਨੇ ਕਰਤਾ ਅਜਿਹਾ ਇਸ਼ਾਰਾ ! VC ਨੂੰ ਪਾਈਆਂ ਮੁੜ ਭਾਜੜਾਂ ! ਹੈਰਾਨੀਜਨਕ ਕੀਤੇ ਖ਼ੁਲਾਸੇ !

ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੀਆਂ ਰਵਾਇਤਾਂ ਮੁਤਾਬਕ ਪਾਰਟੀ ਪਲੇਟਫਾਰਮ ’ਤੇ ਹੀ ਖੁਲ੍ਹ ਦਿਲੀ ਨਾਲ ਲੋਕਤੰਤਰੀ ਤਰੀਕੇ ਵਿਚਾਰ ਰੱਖਣ ਅਤੇ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਪਾਰਟੀ ਦੀ ਜਥੇਬੰਦਕ ਏਕਤਾ ਤੇ ਮਜ਼ਬੂਤੀ ਬਾਰੇ ਗੈਰ ਲੋੜੀਂਦੇ ਭੁਲੇਖੇ ਫੈਲਾਉਣ ਦੀ ਆਗਿਆ ਨਾ ਦੇਣ। ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਮਜ਼ਬੂਤੁੀ ਲਈ ਹਰ ਵਿਚਾਰ ਦਾ ਸਵਾਗਤ ਹੈ ਪਰ ਸਿਰਫ ਪਾਰਟੀ ਪਲੇਟਫਾਰਮ ’ਤੇ ਜਿਵੇਂ ਕਿ ਬੀਤੇ ਸਮੇਂ ਵਿਚ ਪਾਰਟੀ ਦੀ ਰਵਾਇਤ ਰਹੀ ਹੈ।

ਸਿਹਤ ਮੰਤਰੀ ਨੇ ਲਿਆ ਵੱਡਾ ਫ਼ੈਸਲਾ! VC ਹੈਰਾਨ! ਨਰਸਾਂ ਤੇ ਮਰੀਜ਼ ਕਰਤੇ ਖ਼ੁਸ਼! ਕੇਂਦਰ ਦਾ ਤਾਨਾਸ਼ਾਹੀ ਫ਼ਰਮਾਨ ਜਾਰੀ

ਪਾਰਟੀ ਪਲੇਟਫਾਰਮ ਤੋਂ ਬਾਹਰ ਅਜਿਹੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਾਰਟੀ ਦੇ ਅੰਦਰੂਨੀ ਮਾਮਲੇ ਹਮੇਸ਼ਾ ਪਾਰਟੀ ਪਲੇਟਫਾਰਮ ’ਤੇ ਹੀ ਵਿਚਾਰੇ ਜਾਣੇ ਚਾਹੀਦੇ ਹਨ। ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਵਿਚ ਅਨੁਸ਼ਾਸ਼ਨਹੀਣਤਾ ਦੀ ਕੋਈ ਥਾਂ ਨਹੀਂ ਹੈ ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ’ਤੇ ਹੋਰ ਕਿਤੇ ਵਿਚਾਰ ਪ੍ਰਗਟ ਕਰਨਾ ਜਾਂ ਕੋਈ ਗਤੀਵਿਧੀ ਕਰਨਾ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਅਫਵਾਹਾਂ, ਕੂੜ ਪ੍ਰਚਾਰ ਤੇ ਗਲਤ ਸੂਚਨਾਵਾਂ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ ਤਾਂ ਜੋ ਸੰਗਠਨ ਨੂੰ ਕਮਜ਼ੋਰ ਕੀਤਾ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button