PunjabPunjabTop News

ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ

ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਵਨ ਧਰਤੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਕੀਤੇ ਜਾ ਰਹੇ ਉਸ ਪ੍ਰਚਾਰ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਸ ‘ਚ ਕਿਹਾ ਜਾ ਰਿਹਾ ਸੀ ਕਿ ਉਹ ਇਸ ਕਾਨਫਰੰਸ ਦਾ ਹਿੱਸਾ ਨਹੀਂ ਹੋਣਗੇ।
ਉਨ੍ਹਾਂ ਨੇ ਇਸ ਕਾਨਫਰੰਸ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ, “ਦੁਨੀਆ ਦੇ ਕਿਸੇ ਵੀ ਕੋਨੇ ‘ਚ ਜਿੱਥੇ ਪੰਥ ਦੀ ਗੱਲ ਹੋਵੇਗੀ ਜਾਂ ਚੜ੍ਹਦੀ ਕਲਾ ਲਈ ਕੋਈ ਕਾਰਜ ਕੀਤੇ ਜਾਣਗੇ, ਦਾਸ ਉੱਥੇ ਹਮੇਸ਼ਾ ਹਾਜ਼ਰ ਰਹੇਗਾ।”
ਹੋਲਾ ਮਹੱਲਾ ਖਾਲਸਈ ਜਾਹੋ-ਜਲਾਲ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਮੌਕੇ ਹੋਣ ਵਾਲੀ ਪੰਥਕ ਕਾਨਫਰੰਸ ‘ਚ ਕੌਮ ਦੇ ਮੌਜੂਦਾ ਹਾਲਾਤਾਂ ਤੇ ਭਵਿੱਖ ਦੀ ਰਣਨੀਤੀ ‘ਤੇ ਵਿਚਾਰਾਂ ਕੀਤੀਆਂ ਜਾਣੀਆਂ ਹਨ। ਗਿਆਨੀ ਰਘਬੀਰ ਸਿੰਘ ਜੀ ਦੇ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਥਕ ਹਿੱਤਾਂ ਲਈ ਪੂਰੀ ਤਰ੍ਹਾਂ ਸਮਰਪਿਤ ਹਨ ਤੇ ਕਿਸੇ ਵੀ ਅਫਵਾਹ ਦੀ ਕੋਈ ਥਾਂ ਨਹੀਂ ਹੈ।
ਬੀਤੀ ਦਿਨੀ ਗਿਆਨੀ ਰਘਬੀਰ ਸਿੰਘ ਨੇ ਜਲੰਧਰ ‘ਚ ਇੱਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਚ ਵੱਡੀਆਂ ਬੇਨਿਯਮੀਆਂ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਨੇ ਇਸ ਦੇ ਨਾਲ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਐਸਜੀਪੀਸੀ ਅੰਦਰ ਬਾਦਲ ਪਰਿਵਾਰ ਕਾਬਜ਼ ਹੈ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਐਸਜੀਪੀਸੀ ਦੀ ਮੀਟਿੰਗ ‘ਚ ਲਏ ਗਏ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੀ ਸੇਵਾਵਾਂ ਨੂੰ ਲਾਂਭੇ ਕਰ ਦਿੱਤਾ ਸੀ।
ਉੱਥੇ ਹੀ, ਹੁਣ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਿਆਸੀ ਕਾਨਫਰੰਸ ‘ਚ ਸ਼ਮੂਲੀਅਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸਿਆਸੀ ਸਟੇਜ ‘ਤੇ ਨਜ਼ਰ ਆਉਣ ‘ਤੇ ਉਨ੍ਹਾਂ ਦੀ ਅਗਲੀ ਨਵੀਂ ਪਾਰੀ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਇਹ ਹੁਣ ਵੱਡਾ ਸਵਾਲ ਬਣ ਚੁੱਕਾ ਹੈ ਕਿ ਕੀ ਉਹ ਹੁਣ ਉਹ ਸਿਆਸਤ ‘ਚ ਨਜ਼ਰ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button