ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ: ਚੰਨੀ
ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜਾ

ਕੇਜਰੀਵਾਲ ਨੂੰ ਪੰਜਾਬ ਨੂੰ ਬਾਰੇ ਕੱਖ ਨਹੀਂ ਪਤਾ
ਪਾਇਲ (ਲੁਧਿਆਣਾ) :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲ ਕੇ ਮੁੜ ਸੱਤਾ ਦੇ ਸੁਫਨੇ ਦੇਖ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਦਲ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਇਕੱਠੇ ਹਨ। ਉਹ ਅੱਜ ਪਾਇਲ ਦੀ ਦਾਣਾ ਮੰਡੀ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ।ਉਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਅਤੇ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜ ਗਿਆ ਹੈ ਤੇ ਜਦ ਤੱਕ ਸੁਖਬੀਰ ਤੇ ਮਜੀਠੀਆ ਅਕਾਲੀ ਦਲ ਵਿਚ ਹਨ ਉਦੋਂ ਤੱਕ ਅਕਾਲੀ ਦਲ ਉੱਠ ਨਹੀਂ ਸਕਦਾ।
Ik Meri vi Suno (Kisan Bill) : Delhi ਅੰਦੋਲਨ ਨਾਲ ਜੁੜੀ ਹੋਈ ਵੱਡੀ ਖਬਰ, ਅੰਦੋਲਨ ਫਤਿਹ || D5 Channel Punjabi
ਅਕਾਲੀ ਦਲ ਦੇ ਆਗੂਆਂ ਵੱਲੋਂ ਲੁੱਟ ਦੇ ਪੈਸੇ ਨਾਲ ਪਾਈਆਂ ਬੱਸਾਂ ਅੱਜ ਥਾਣਿਆਂ ਵਿਚ ਖੜੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਦਾ ਕੇਸ ਬਹੁਤ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਬਚਣ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਨਸ਼ੇ ਵਾਲਿਆਂ ਨੂੰ ਛੱਡਿਆ ਜਾਵੇਗਾ।ਕੇਜਰੀਵਾਲ ਤੇ ਤਿੱਖਾ ਵਿਅੰਗ ਕੱਸਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ ਸਮਝ ਕੇ ਦਿੱਲੀ ਵਾਲੇ ਏਥੇ ਕਬਜਾ ਕਰਨ ਨੂੰ ਫਿਰਦੇ ਹਨ। ਇੱਥੇ ਰਾਜ ਪੰਜਾਬ ਦੇ ਆਮ ਲੋਕ ਕਰਨਗੇ। ਉਨਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ ਕੇ ਉਹਨਾਂ ਨੂੰ ਮਿਲਣ ਪੁੱਜ ਜਾਂਦੇ ਹਨ ਜਦਕਿ ਕੇਜਰੀਵਾਲ ਤੇ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਬਿਲਕੁਲ ਇਕੱਠ ਨਹੀਂ ਹੁੰਦਾ।
Kisan Bill 2020 : ਲਓ Jogider Ugraha ਨੇ ਸੁਣਾਈ ਹੋਰ ਵੱਡੀ ਖੁਸ਼ਖਬਰੀ || D5 Channel Punjabi
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਾਅਵੇ ਤਾਂ ਵੱਡੇ ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਰਹਿਣ ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ।ਸ. ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਹਨਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ।
Beadbi Case ‘ਚ ਹਾਈਕੋਰਟ ਦਾ ਵੱਡਾ ਫੈਸਲਾ, ਸਿੱਧੂ ਨੂੰ ਵੱਡਾ ਝਟਕਾ || D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਲਾਮ ਹੈ, ਜਿਸ ਵਿਚ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਮੋਦੀ ਦਾ ਹੰਕਾਰ ਟੁੱਟ ਗਿਆ ਤੇ ਕਾਲੇ ਕਾਨੂੰਨ ਰੱਦ ਹੋਏ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਹਲਕਾ ਪਾਇਲ ਦੇ ਵਿਕਾਸ ਸਬੰਧੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਬੱਸ ਰੂਟਾਂ ਦੇ ਨਵੇਂ ਪਰਮਿਟ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪੰਜਾਬ ਵਿੱਚ 2 ਕਿਲੋ ਵਾਟ ਤੱਕ ਦੇ ਕੁਨੈਕਸ਼ਨਾਂ ਦੇ 1500 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਗਿਆ ਹੈ। ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ, ਪੈਟਰੋਲ ਸਸਤਾ ਕੀਤਾ ਗਿਆ ਹੈ। ਬਿਜਲੀ ਦੇ ਅਗਲੇ ਬਿੱਲ ਜਿਹੜੇ ਆਉਣਗੇ, ਉਨਾ ਵਿਚ ਰੇਟ ਘੱਟ ਹੋ ਕੇ ਆਵੇਗਾ। ਪਿੰਡਾਂ ਦੀਆਂ ਪਾਣੀ ਵਾਲਿਆਂ ਮੋਟਰਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ।
Kisan Bill 2020 : ਕਿਸਾਨੀ ਅੰਦੋਲਨ ਖ਼ਤਮ, ਘਰਾਂ ਨੂੰ ਮੋੜੇ ਕਿਸਾਨਾਂ ਨੇ ਟਰੈਕਟਰ || D5 Channel Punjabi
ਸ. ਚੰਨੀ ਨੇ ਦੋਰਾਹਾ ਦੇ ਸੀਵਰੇਜ ਲਈ 13 ਕਰੋੜ, ਪਾਇਲ ਤੇ ਮਲੌਦ ਦੇ ਵਿਕਾਸ ਲਈ 02 -02 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸ਼ੇਸ਼ ਮੁਰੰਮਤ, ਨੰਬਰਦਾਰੀ ਜੱਦੀ ਪੁਸ਼ਤੀ ਸਰਬਰਾਹੀ ਤਹਿਤ ਨਵੀਂ ਸ਼ਰਤ ਨਾਲ ਦੇਣ, ਪਾਇਲ ਮੰਡੀ ਦੇ ਸੈੱਡ ਲਈ ਗਰਾਂਟ, ਅਹਿਮਦਗੜ ਤੋਂ ਚੰਡੀਗੜ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸ਼ਾਂਤੀ ਲਈ ਕੁਰਬਾਨੀ ਕੀਤੀ ਤੇ ਉਹਨਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।
Farmers Protest News : ਬਾਰਡਰ ‘ਤੇ ਜਥੇਬੰਦੀਆਂ ਨੇ ਪਾਏ ਭੰਗੜੇ, ਪੰਜਾਬ ਨੂੰ ਟਰੈਕਟਰ ਕਰਤੇ ਸਿੱਧੇ
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਜਲਸੇ ਵਿਚ ਪੰਜਾਬ ਦੀ ਬਦਲਦੀ ਤਕਦੀਰ ਨਜਰ ਆ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕ ਖੁਸ਼ ਨਹੀਂ ਹੋ ਜਾਂਦੇ ਓਦੋਂ ਤੱਕ ਕਾਂਗਰਸ ਪਾਰਟੀ ਟਿੱਕ ਕੇ ਨਹੀਂ ਬੈਠੇਗੀ। ਉਨਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਪਣੀ ਜੰਿਮੇਵਾਰੀ ਅਤੇ ਸੇਵਾ ਤਨ ਦੇਹੀ ਨਾਲ ਨਿਭਾਈ ਹੈ ਤੇ ਹਲਕੇ ਦਾ ਵਿਕਾਸ ਕਰਵਾਇਆ ਹੈ।ਕੈਬਿਨਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਲਈ ਇਤਿਹਾਸਕ ਫੈਸਲੇ ਕੀਤੇ ਹਨ ਤੇ ਸੂਬਾ ਤਰੱਕੀ ਦੇ ਰਾਹ ਪਿਆ ਹੈ।
Akali Dal ‘ਚ ਸ਼ਾਮਲ ਹੋਣ ਤੋਂ ਬਾਅਦ Sucha Singh Chhotepur ਦਾ Exclusive interview || D5 Channel Punjabi
ਪੰਜਾਬ ਸਰਹੱਦੀ ਸੂਬਾ ਹੈ ਤੇ ਪੰਜਾਬ ਦੇ ਦੁਸ਼ਮਣ ਬਹੁਤ ਹਨ। ਪਹਿਲਾਂ ਪੰਜਾਬ ਨੂੰ ਅੱਤਵਾਦ ਦੇ ਹਨੇਰੇ ਵਿਚ ਧੱਕ ਦਿੱਤਾ ਗਿਆ ਤੇ ਅੱਜ ਕਾਂਗਰਸ ਸਦਕਾ ਪੰਜਾਬ ਵਿਚ ਅਮਨ ਸ਼ਾਂਤੀ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਦਲਿਤ ਉਪ ਮੁੱਖ ਮੰਤਰੀ ਲਾਵਾਂਗੇ ਪਰ ਉਹ ਕਦੇ ਪਰਿਵਾਰ ਤੋਂ ਬਾਹਰ ਹੀ ਨਹੀਂ ਜਾਂਦੇ।“ਆਪ“ ਨੇ ਵੀ ਐਲਾਨ ਕੀਤਾ ਕਿ ਦਲਿਤ ਉਪ ਮੁੱਖ ਮੰਤਰੀ ਹੋਵੇਗਾ ਪਰ ਕਾਂਗਰਸ ਨੇ ਇਹਨਾਂ ਸਭ ਨੂੰ ਪਿੱਛੇ ਛੱਡ ਦਿੱਤਾ ਹੈ। ਵਿਰੋਧੀਆਂ ਕੋਲ ਹੁਣ ਕਹਿਣ ਨੂੰ ਕੋਈ ਗੱਲ ਨਹੀਂ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ.ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਨੇ ਤੋੜਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਲੋਕਾਂ ਦਾ ਐਨਾ ਭਰੋਸਾ ਜਿੱਤ ਲਿਆ ਕੇ ਲੋਕ ਉਹਨਾਂ ਨੂੰ ਉਡੀਕਦੇ ਰਹਿੰਦੇ ਹਨ। ਇਹ ਹਲਕਾ ਕਾਂਗਰਸ ਦਾ ਗੜ ਹੈ ਤੇ ਏਥੇ ਪਾਰਟੀ ਦੀ ਜਿੱਤ ਅਟਲ ਹੈ।
Kisan Bill 2020 : ਕਿਸਾਨਾਂ ਨੇ ਬਾਰਡਰ ਕੀਤੇ ਖਾਲੀ! ਪੁੱਟੇ ਟੈਂਟ, ਘਰਾਂ ਨੂੰ ਮੁੜੇ ਕਿਸਾਨ || D5 Channel Punjabi
ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਾਇਲ ਵਿਚ ਕਾਂਗਰਸ ਪਾਰਟੀ 1967 ਤੋਂ ਲੈਕੇ ਬਹੁਤ ਮਜਬੂਤ ਹੈ। ਸ. ਚੰਨੀ ਓਦੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਦੋਂ ਲੋਕਾਂ ਦੀ ਮੰਗ ਸੀ ਕਿ ਮੁੱਖ ਮੰਤਰੀ ਲੋਕਾਂ ਦੀ ਨਬਜ ਪਛਾਨਣ ਵਾਲਾ ਹੋਵੇ। ਉਹਨਾਂ ਕਿਹਾ ਕਿ ਹਲਕੇ ਵਿੱਚ ਕਈ ਸੌ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਬਾਕੀ ਜਾਰੀ ਹਨ।ਇਸ ਮੌਕੇ ਉਨਾਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਵੰਡੇ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ਕੋਟਲੀ, ਵਿਧਾਇਕ ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ, ਜਲਿਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਸਮੇਤ ਪਤਵੰਤੇ ਹਾਜਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.