
ਅੰਮ੍ਰਿਤਸਰ 16 ਨਵੰਬਰ (ਬਿੰਦੂ ਸਿੰਘ ) ਅਕਾਲੀ ਦਲ ਵਾਰਿਸ ਪੰਜਾਬ ਦੇ ਸਟੇਟ ਮੀਡੀਆ ਕੋਆਰਡੀਨੇਟਰ ਦੀ ਨਵੀਂ ਜਿੰਮੇਵਾਰੀ ਮਿਲਣ ਪਾਰਟੀ ਦੀ ਸੇਵਾ ਕਰਨ ਦਾ ਹੁਕਮ ਲਾਇਆ
ਸਿਹਤ ਵਿਭਾਗ ਪੰਜਾਬ ਵਿੱਚ ਬਤੌਰ ਬੀ ਈ ਈ (ਬਲਾਕ ਮੀਡੀਆ ਇੰਚਾਰਜ) ਸੇਵਾਵਾਂ ਉਪਰੰਤ ਡਿਪਟੀ ਮਾਸ ਮੀਡੀਆ ਅਫਸਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ। ਪਰ ਬਾਅਦ ਵਿਚ ਮੈਂ ਆਪਣੇ ਬਿਜਨਿਸ ਸ਼ੁਰੂ ਕੀਤੇ ਤੇ ਅਕਾਲ ਪੁਰਖ ਨੇ ਦਾਸ ਨੂੰ ਸਫਲ ਬਿਜਨਿਸਮੈਨ ਬਣਾਇਆ। ਤਦ ਤੋੰ ਇਧਰ ਸੇਵਾਵਾਂ ਨਿਭਾਅ ਰਿਹਾ ਹਾਂ ਅਤੇ ਕੋਟਕਪੂਰਾ ਤੋੰ ਪੰਜਾਬ ਵਿਧਾਨ ਸਭਾ ਦੀ ਚੋਣ ਵੀ ਪਾਰਟੀ ਵਲੋਂ ਲੜ ਰਿਹਾ ਹਾਂ। ਸਟੇਟ ਮੀਡੀਆ ਕੋਆਰਡੀਨੇਟਰ ਦੀ ਨਵੀਂ ਜਿੰਮੇਵਾਰੀ ਮਿਲਣ ਨਾਲ ਮੇਰੀ ਪੰਜਾਬ ਤੇ ਪਾਰਟੀ ਪ੍ਰਤੀ ਜਿੰਮੇਵਾਰੀ ਹੋਰ ਵੀ ਵਧ ਗਈ ਹੈ। ਮੈੰ ਪਾਰਟੀ ਲੀਡਰਸ਼ਿਪ ਤੇ ਭਾਈ ਅੰਮ੍ਰਿਤਪਾਲ ਸਿੰਘ ਦਾ ਧੰਨਵਾਦੀ ਹਾਂ ਤੇ ਮੈਂ ਉਹਨਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ। ਭਾਈ ਰਛਪਾਲ ਸਿੰਘ ਸੋਸਣ ਵੱਲੋਂ ਭੇਜੇ ਗਏ ਇਕ ਪ੍ਰੈਸ ਨੋਟ ਰਾਹੀਂ ਉਹਨਾਂ ਕਿਹਾ ਕਿ ਮੈਨੂੰ ਨਿਯੁਕਤ ਕਰਕੇ ਜੋ ਭਰੋਸਾ ਅਤੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਦੇ ਲਈ ਮੈਂ ਪਾਰਟੀ ਦੇ ਮੁੱਖ ਸੇਵਾਦਾਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ।
ਉਹਨਾਂ ਕਿਹਾ ਕਿ ਮੈਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮੇਰੇ ਉੱਪਰ ਜਤਾਏ ਇਸ ਭਰੋਸੇ ਨੂੰ ਆਪਣੇ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਸਮਝਦਾ ਹਾਂ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਲੋਕਾਂ ਦੀ ਆਵਾਜ਼ ਬਣਨ, ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਨਿਮਰਤਾ ਅਤੇ ਤਨਦੇਹੀ ਨਾਲ ਸੇਵਾ ਕਰਾਂਗਾ। ਇਸ ਜ਼ਿੰਮੇਵਾਰੀ ਨੂੰ ਮੈਂ ਕਿਸੇ ਅਹੁਦੇ ਵਜੋਂ ਨਹੀਂ, ਸਗੋਂ ਸੇਵਾ ਦੇ ਇੱਕ ਹੋਰ ਮੌਕੇ ਵਜੋਂ ਲੈਂਦਾ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




