Breaking NewsD5 specialNewsPoliticsPunjab

ਅਕਾਲੀ ਦਲ ਵੱਲੋਂ ਪੁਲਿਸ ਅਤੇ ਸਿਹਤ ਕਰਮੀਆਂ ਦੀਆਂ ਤਨਖਾਹਾਂ ਜਾਰੀ ਨਾ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੋਵਿਡ-19 ਖ਼ਿਲਾਫ ਸਭ ਤੋਂ ਅੱਗੇ ਹੋ ਕੇ ਲੜ ਰਹੇ ਪੁਲਿਸ ਅਤੇ ਸਿਹਤ ਕਰਮੀਆਂ ਦੀਆਂ ਮਾਰਚ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਕੇ ਉਹਨਾਂ ਪ੍ਰਤੀ ਲਾਪਰਵਾਹੀ ਵਿਖਾਉਣ ਲਈ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਇਸ ਜਾਵਲੇਵਾ ਵਾਇਰਸ ਤੋਂ ਸਮਾਜ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਖਤਰੇ ਵਿਚ ਪਾਉਣ ਵਾਲੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਦੇਣਾ ਇੱਕ ਇੱਕ ਅਪਰਾਧਿਕ ਲਾਪਰਵਾਹੀ ਦੇ ਤੁੱਲ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਤਨਖਾਹ ਜਾਰੀ ਕਰਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਉੱਤੇ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹਨਾਂ ਔਖੇ ਸਮਿਆਂ ਵਿਚ ਸਾਡੀ ਰਾਖੀ ਕਰਨ ਵਾਲਿਆਂ ਨੂੰ ਸਮੇਂ ਸਿਰ ਅਤੇ ਸਨਮਾਨਪੂਰਵਕ ਢੰਗ ਨਾਲ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ।

ਕਰੋਨਾ ਨੇ ਦੇਖੋ ਕੀ ਕਰਤਾ ਪਿੰਡਾਂ ‘ਚ, ਆਹ ਹੋ ਗਏ ਪਿੰਡਾਂ ਦੇ ਹਾਲਾਤ

ਉਹਨਾਂ ਕਿਹਾ ਕਿ ਜਰਾ ਸੋਚੋ ਕਿ ਸੂਬੇ ਵਿਚ ਕਰਫਿਊ ਲੱਗਾ ਹੋਣ ਕਰਕੇ ਜਦੋਂ ਚਾਰੇ ਦਹਿਸ਼ਤ, ਅਨਿਸ਼ਚਿਤਤਾ ਅਤੇ ਆਰਥਿਕ ਅਸੁਰੱਖਿਆ ਦਾ ਮਾਹੌਲ ਹੈ ਤਾਂ ਅਜਿਹੇ ਸਮੇਂ ਵਿਚ 80 ਹਜ਼ਾਰ ਪੁਲਿਸ ਮੁਲਾਜ਼ਮ ਆਪਣੀ ਮਾਰਚ ਮਹੀਨੇ ਦੀ ਤਨਖਾਹ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੀ ਪੁਲਿਸ ਫੋਰਸ ਨੂੰ ਜਲਦੀ ਤੋਂ ਜਲਦੀ ਤਨਖਾਹਾਂ ਮਿਲ ਜਾਣ।

ਪੁਲਿਸ ਕਰਮੀਆਂ ਵੱਲੋਂ ਇਸ ਮਹਾਂਮਾਰੀ ਖ਼ਿਲਾਫ ਜੰਗੀ ਪੱਧਰ ਉੱਤੇ ਚੱਲ ਰਹੀ ਲੜਾਈ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਜਦੋਂ ਅਸੀਂ ਸਾਰੇ ਖੁਦ ਨੂੰ ਵਾਇਰਸ ਤੋਂ ਬਚਾਉਣ ਅਤੇ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਪ੍ਰਸਾਸ਼ਨ ਦੀ ਮੱਦਦ ਕਰਨ ਲਈ ਆਪਣੇ ਘਰਾਂ ਅੰਦਰ ਬੈਠੇ ਹਾਂ ਤਾਂ ਪੁਲਿਸ ਕੋਰੋਨਾਵਾਇਰਸ ਖਿਲਾਫ ਲੜਾਈ ਦੀ ਹਰ ਗਤੀਵਿਧੀ ਵਿਚ ਭਾਗ ਲੈ ਕੇ ਪਹਿਲੀ ਕਤਾਰ ਵਾਲੇ ਯੋਧਿਆਂ ਦੀ ਭੂਮਿਕਾ ਨਿਭਾ ਰਹੀ ਹੈ।

Smaj sevi sansthavan baniyan gareeban da sahara, hun roti ton nahin tarsange lok

ਉਹਨਾਂ ਕਿਹਾ ਕਿ ਉਹ ਸਾਨੂੰ ਘਰਾਂ ਦੇ ਅੰਦਰ ਰੱਖਦੇ ਹਨ, ਲੋੜਵੰਦਾਂ ਤਕ ਰਾਸ਼ਨ ਪਹੁੰਚਾਉਂਦੇ ਹਨ ਅਤੇ ਮੈਡੀਕਲ ਸਟਾਫ ਦੀ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕਰਨ, ਉਹਨਾਂ ਨੂੰ ਵੱਖਰੇ ਕਰਨ ਅਤੇ ਆਈਸੋਲੇਸ਼ਨ ਵਾਰਡਾਂ ਵਿਚ ਭੇਜਣ ਵਿਚ ਮੱਦਦ ਕਰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਕਰਮੀਆਂ ਨੂੰ ਤਨਖਾਹਾਂ ਨਾ ਦੇਣਾ ਇੱਕ ਅਪਰਾਧਿਕ ਲਾਪਰਵਾਹੀ ਦੇ ਸਮਾਨ ਹੈ। ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਦੀ ਉਡੀਕ ਕਰ ਰਹੇ ਸਿਹਤ ਕਾਮਿਆਂ ਬਾਰੇ ਬੋਲਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਹਾਲ ਹੀ ਵਿਚ ਮੀਡੀਆ ‘ਚ ਛਪੀਆਂ ਰਿਪੋਰਟਾਂ ਅਨੁਸਾਰ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੀਆਂ ਬਹੁਤ ਸਾਰੀਆਂ ਸਟਾਫ ਨਰਸਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਜਦੋਂ ਪੂਰਾ ਦੇਸ਼ ਇੱਕ ਸਿਹਤ ਐਮਰਜੰਸੀ ਦੇ ਮੁਸ਼ਕਿਲ ਦੌਰ ਵਿਚੋਂ ਲੰਘ ਰਿਹਾ ਹੈ ਤਾਂ ਸੂਬਾ ਸਰਕਾਰ ਨੂੰ ਅਜਿਹੀ ਲਾਪਰਵਾਹੀ ਨਾਲ ਮੈਡੀਕਲ ਸਟਾਫ ਦਾ ਹੌਂਸਲਾ ਪਸਤ ਕਰਕੇ ਆਪਣੇ ਪਹਿਲਾਂ ਤੋਂ ਹੀ ਨਾਕਾਫੀ ਸਿਹਤ ਢਾਂਚੇ ਨੂੰ ਹੋਰ ਕਮਜ਼ੋਰ ਨਹੀਂ ਕਰਨਾ ਚਾਹੀਦਾ। ਉਹਨਾ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹਨਾਂ 295 ਸਟਾਫ ਨਰਸਾਂ ਦੀਆਂ ਤਨਖਾਹਾਂ ਅਤੇ ਪਿਛਲੇ ਬਕਾਏ ਬਿਨਾਂ ਕਿਸੇ ਦੇਰੀ ਦੇ ਜਾਰੀ ਕਰ ਦਿੱਤੇ ਜਾਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button