Breaking NewsD5 specialNewsPoliticsPunjabTop News

ਅਕਾਲੀ ਦਲ ਸਰਕਾਰ ਵਲੋਂ ਬਣਾਏ ਸੁਵਿਧਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਕੇ ਲੋਕਾਂ ਨੂੰ ਮੁਰਖ ਨਾ ਬਣਾਉਂ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਇਮਾਰਤਾਂ ਤੇ ਸਕੀਮਾਂ ਦੇ ਨਾਂ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਨਾ ਬੰਦ ਕਰਨ ਅਤੇ ਉਨ੍ਹਾਂ ਮੁੱਖ ਮੰਤਰੀ ਵਲੋਂ ਪਿਛਲੀ ਅਕਾਲੀ ਦਲ ਸਰਕਾਰ ਵਲੋਂ ਬਣਾਏ 74 ਸੁਵਿਧਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਕੇ ਸਸਤੀ ਸ਼ੋਹਰਤ ਹਾਸਲ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਕੀਮ ‘ਚੋਂ 90 ਫ਼ੀਸਦੀ ਪੰਜਾਬੀਆਂ ਨੂੰ ਬਾਹਰ ਕਰਨ ਦੀ ਵੀ ਨਿਖੇਧੀ ਕੀਤੀ।

ਮੂਸੇਵਾਲਾ ਮਾਮਲੇ ’ਚ ਵੱਡੀ ਸਫਲਤਾ, ਗੋਲਡੀ ਬਰਾੜ ਦਾ ਸ਼ਾਰਪ-ਸ਼ੂਟਰ ਗ੍ਰਿਫ਼ਤਾਰ | D5 Channel Punjabi

ਆਪ ਸਰਕਾਰ ਵਲੋਂ ਸ਼ੁਰੂ ਕੀਤੀ 300 ਯੂਨਿਟ ਮੁਫ਼ਤ ਬਿਜਲੀ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਕੀਮ ਬਹੁਤ ਸਾਰੀਆਂ ਸ਼ਰਤਾਂ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਇਸਦਾ ਲਾਭ ਕਿਸੇ ਨੂੰ ਨਾ ਮਿਲੇ। ਉਨ੍ਹਾਂ ਕਿਹਾ ਕਿ ਇਹ ਸ਼ਰਤਾਂ ਇਸ ਤਰੀਕੇ ਤੈਅ ਕੀਤੀਆਂ ਗਈਆਂ ਹਨ ਕਿ ਸਿਰਫ਼ ਕਮਜ਼ੋਰ ਵਰਗਾਂ ਦੇ ਇਕ ਹਿੱਸੇ ਨੂੰ ਸਕੀਮ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਗਿਣਤੀ ਤਾਂ ਉਨ੍ਹਾਂ ਪਰਿਵਾਰਾਂ ਤੋਂ ਵੀ ਘੱਟ ਜਾਵੇਗੀ ਜਿਨ੍ਹਾਂ ਨੂੰ ਪਿਛਲੀ ਅਕਾਲੀ ਦਲ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੋਈ ਸੀ। ਉਨ੍ਹਾਂ ਮੰਗ ਕੀਤੀ ਕਿ ਆਪ ਸਰਕਾਰ ਕੀਤੇ ਵਾਅਦੇ ਅਨੁਸਾਰ ਸਕੀਮ ਲਾਗੂ ਕਰੇ ਅਤੇ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵੇ ਅਤੇ ਅਜਿਹਾ ਨਾ ਕਰਨਾ ਉਨ੍ਹਾਂ ਪੰਜਾਬੀਆਂ ਨਾਲ ਵੱਡਾ ਧੋਖਾ ਹੋਵੇਗਾ, ਜਿਨ੍ਹਾਂ ਨੇ ਇਸਦੇ ਬੋਲਾਂ ‘ਤੇ ਵਿਸ਼ਵਾਸ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button