‘ਅਕਾਲੀ ਸਰਕਾਰ ਬਣੀ ਤਾਂ ਲੜਕੀਆਂ ਨੂੰ ਮਿਲਣਗੀਆਂ 50% ਸਰਕਾਰੀ ਨੌਕਰੀਆਂ’
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਉਨ੍ਹਾਂ ਦੀ ਪਾਰਟੀ ਗਾਰੰਟੀ ਦਿੰਦੀ ਹੈ ਕਿ ਪ੍ਰਦੇਸ਼ ‘ਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਗਾਰੰਟੀ ਦਿੰਦੀ ਹੈ ਕਿ ਸਾਰੇ ਧਰਮਾਂ ਦਾ ਸਨਮਾਨ ਹੋਵੇਗਾ। ਅੰਮ੍ਰਿਤਸਰ ਸ਼ਹਿਰੀ ਸੀਟਾਂ ‘ਤੇ ਖੜ੍ਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਪੱਖ ‘ਚ ਚੋਣ ਪ੍ਰਚਾਰ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ‘ਤੇ ਲੜਕੀਆਂ ਲਈ ਸਰਕਾਰੀ ਨੌਕਰੀਆਂ ‘ਚ 50 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ।
Khabran Da Sira🔴LIVE: ਲਖੀਮਪੁਰ ਮਾਮਲੇ ‘ਚ ਨਵਾਂ ਮੋੜ, ਖਤਰੇ ‘ਚ CM ਦੀ ਕੁਰਸੀ ? ਸਰਕਾਰ ਦਾ ਕਿਸਾਨਾਂ ਨੂੰ ਤੋਹਫਾ
ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਏਡੇਡ ਕਾਲਜਾਂ ‘ਚ ਦਾਖਿਲਾ ਮਿਲੇ ਇਸ ਲਈ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ 33 ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਜਾਣਗੀਆਂ। ਇਨ੍ਹਾਂ ਦੀ ਫੀਸ ਦਾ ਖਰਚਾ ਪੰਜਾਬ ਸਰਕਾਰ ਕਰੇਗੀ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਸਦੀਆਂ ਪੁਰਾਣੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਨੇ ਪੰਜਾਬ ‘ਚ ਹੀ ਜੀਉਣਾ – ਮਰਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.