Breaking NewsPunjabTop News

ਅਕਾਲ ਤਖ਼ਤ ਨੂੰ ਮਿਲੇਂ ਨਵੇਂ ਜਥੇਦਾਰ, ਗਿਆਨੀ ਹਰਪ੍ਰੀਤ ਸਿੰਘ ਦੀ ਜੱਗ੍ਹਾ ਹੁਣ ਗਿਆਨੀ ਰਘਬੀਰ ਸਿੰਘ ਹੋਣਗੇ ਅਕਾਲ ਤਖ਼ਤ ਦੇ ਨਵੇਂ ਜਥੇਂਦਾਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਵਿਚ ਵੱਡਾ ਫ਼ੈਸਲਾਂ ਲੈਂਦੇ ਹੋਏ ਗਿਆਨੀ ਹਰਪ੍ਰੀਤ ਸਿੰਘ (jathedar harpreet singh) ਦੀ ਥਾਂ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦਾ ਨਵਾਂ ਜਥੇਦਾਰ ਲਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਅਹੁਦਾ ਗਿਆਨੀ ਹਰਪ੍ਰੀਤ ਸਿੰਘ ਨੇ ਸਵੈ ਇੱਛਾ ਨਾਲ ਛੱਡਿਆ ਹੈ। ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।

SGPC ਨੇ ਬਦਲਿਆ ਜਥੇਦਾਰ!ਸਿੱਖ ਸਿਆਸਤ ‘ਚ ਵੱਡੀ ਹਲਚਲ! D5 Channel Punjabi

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ। ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button