PunjabTop News

ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 17 ਜੂਨ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾ ਸਕਦੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਉਂ ਨਹੀਂ? ਕੀ ਕੁਰਸੀ ਦਾ ਹੰਕਾਰ ਗੁਰੂ ਦੀ ਮਰਿਆਦਾ ਤੋਂ ਵੀ ਵੱਡਾ ਹੋ ਗਿਆ ਹੈ? ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ—ਅੱਜ ਵੀ, ਕੱਲ੍ਹ ਵੀ ਅਤੇ ਹਮੇਸ਼ਾ ਹੀ ਰਹੇਗਾ।

ਢਿੱਲੋਂ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਉਹ ਮਹਾਨ ਸ਼ਾਸਕ ਸਨ ਜਿਨ੍ਹਾਂ ਦੇ ਸਾਹਮਣੇ ਅਫ਼ਗਾਨ ਅਤੇ ਮੁਗ਼ਲ ਵੀ ਕੰਬਦੇ ਸਨ ਅਤੇ ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਇੱਕ ਸ਼ਕਤੀਸ਼ਾਲੀ ਸਾਮਰਾਜ ਵਜੋਂ ਉਭਰਿਆ। ਪਰ ਜਦੋਂ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਤਲਬ ਕੀਤਾ ਤਾਂ ਉਹ ਇੱਕ ਸਮਰਾਟ ਵਜੋਂ ਨਹੀਂ, ਸਗੋਂ ਗੁਰੂ ਘਰ ਦੇ ਨਿਮਰ ਸੇਵਕ ਵਜੋਂ ਹਾਜ਼ਰ ਹੋਏ।

ਉਨ੍ਹਾਂ ਕਿਹਾ ਕਿ ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ। ਮਹਾਰਾਜਾ ਨੇ ਬਿਨਾਂ ਕਿਸੇ ਵਿਰੋਧ ਦੇ ਸਜ਼ਾ ਨੂੰ ਸਵੀਕਾਰ ਕੀਤਾ ਅਤੇ ਨਿਮਰਤਾ ਨਾਲ ਸੀਸ ਝੁਕਾਇਆ। ਉਨ੍ਹਾਂ ਦੀ ਇਸ ਵਿਲੱਖਣ ਨਿਮਰਤਾ ਨੂੰ ਦੇਖਦਿਆਂ ਸੰਗਤ ਨੇ ਉਨ੍ਹਾਂ ਨੂੰ ਮਾਫ਼ ਕਰ ਦਿੱਤਾ। ਇਹੀ ਅਸਲ ਸ਼ੇਰ-ਏ-ਪੰਜਾਬ ਦੀ ਪਛਾਣ ਸੀ, ਜਿਸ ਲਈ ਧਰਮ ਅਤੇ ਪੰਥ ਹਰ ਤਰ੍ਹਾਂ ਦੀ ਸਿਆਸੀ ਜਾਂ ਰਾਜਸੀ ਤਾਕਤ ਤੋਂ ਉੱਪਰ ਸਨ।

ਢਿੱਲੋਂ ਨੇ ਕਿਹਾ ਕਿ ਇਸ ਦੇ ਬਿਲਕੁਲ ਉਲਟ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ “ਗੁਰੂ-ਦੋਖੀ” ਅਤੇ “ਖ਼ਾਲਸਾ ਪੰਥ ਵਿਰੋਧੀ” ਕਰਾਰ ਦਿੱਤਾ ਗਿਆ ਤਾਂ ਉਨ੍ਹਾਂ ਨੇ ਨਿਮਰਤਾ ਦਿਖਾਉਣ ਦੀ ਬਜਾਏ ਇਸ ਫ਼ੈਸਲੇ ਨੂੰ “ਸਿਆਸੀ ਸਾਜ਼ਿਸ਼” ਕਰਾਰ ਦਿੱਤਾ। ਸੀਸ ਨਿਵਾਉਣ ਦੀ ਥਾਂ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉੱਤੇ ਹੀ ਸਵਾਲ ਖੜ੍ਹੇ ਕੀਤੇ। ਇੱਥੋਂ ਤੱਕ ਕਿ ਕੇਂਦਰੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਨੂੰ ਵੀ ਰੱਦ ਕਰਨ ਦੀ ਕੋਸ਼ਿਸ਼ ਕੀਤੀ ਗਈ।

ਅੰਤ ਵਿੱਚ ਢਿੱਲੋਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਦੀ ਕੋਸ਼ਿਸ਼ ਕੀਤੀ, ਉਹਨਾਂ ਦਾ ਸਿਆਸੀ ਅਤੇ ਸਮਾਜਿਕ ਤੌਰ ‘ਤੇ ਕਦੇ ਭਲਾ ਨਹੀਂ ਹੋਇਆ। ਭਗਵੰਤ ਮਾਨ ਨੂੰ ਇਤਿਹਾਸ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button