Breaking NewsD5 specialNewsPoliticsPunjab

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਆਪਣੇ ਬਿਆਨ ਤੋਂ ਯੂ – ਟਰਨ

ਜਲੰਧਰ : ਆਪ੍ਰੇੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਖਾਲਿਸਤਾਨ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਤੋਂ ਬਾਅਦ ਸੁਰਖੀਆਂ ‘ਚ ਆਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਫ਼ਤੇ ਬਾਅਦ ਹੀ ਆਪਣੇ ਬਿਆਨ ਤੋਂ ਯੂ – ਟਰਨ ਲੈ ਲਿਆ ਹੈ। ਆਪਣੇ ਤਾਜ਼ਾ ਬਿਆਨ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕੇਵਲ ਖਾਲਿਸਤਾਨ ਨਾਲ ਜੋੜ ਕੇ ਨਾ ਦੇਖਿਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਖਾਲਿਸਤਾਨ ਦੀ ਮੰਗ ਕਰ ਰਹੇ ਨੌਜਵਾਨਾਂ ਨੂੰ ਸੁਚੇਤ ਕੀਤਾ ਕਿ ਉਹ ਪੰਜਾਬ ਦੇ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਪਾਕਿਸਤਾਨ ਦੀ ਮੁਹਿੰਮ ਦਾ ਹਿੱਸਾ ਨਾ ਬਣਨ।

Khalistan ਵਾਲੇ ਬਿਆਨ ਤੋਂ Jathedar Harpreet Singh ਦਾ u-turn

ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਜਾਰੀ ਆਪਣੇ ਇੱਕ ਬਿਆਨ ‘ਚ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਸਿੱਖਾਂ ਨੂੰ ਖਾਲਿਸਤਾਨ ਦਿੰਦੀ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੋਵੇਗੀ। ਵਿਦੇਸ਼ਾਂ ‘ਚ ਸਿੱਖ ਰੈਫਰੈਂਡਮ ਦੇ ਨਾਮ ‘ਤੇ ਸਿੱਖਾਂ ਨੂੰ ਵਰਗਲਾ ਰਹੀ ਜਥੇਬੰਦੀ ਸਿੱਖਸ ਫਾਰ ਜਸਟਿਸ ਨੇ ਜਥੇਦਾਰ ਦੇ ਇਸ ਬਿਆਨ ਨੂੰ ਹੱਥੋਂ-ਹਾਥੀਂ ਲਿਆ ਸੀ ਤੇ ਸਿੱਖ ਨੌਜਵਾਨਾਂ ਨੂੰ ਖਾਲਿਸਤਾਨ ਦੇ ਨਾਂ ‘ਤੇ ਵਰਗਲਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ।

ਕਾਂਗਰਸੀ MLA ‘ਤੇ ਲੱਗੇ ਗੰਭੀਰ ਇਲਜ਼ਾਮ,ਸੁਣਕੇ ਅੱਖਾਂ ਰਹਿ ਜਾਣਗੀਆਂ ਟੱਡੀਆਂ,ਹੁਣ ਕੈਪਟਨ ਨੂੰ ਕਰਨੀ ਪਊ ਕਾਰਵਾਈ?

ਸਿੱਖਸ ਫ਼ਾਰ ਜਸਟਿਸ ਨੇ ਕਿਹਾ ਸੀ ਕਿ ਭਾਰਤ ਦੇ ਜਿਹੜੇ ਸਿਆਸੀ ਆਗੂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ ਉਹ ਆਗੂ ਕੌਮਾਂਤਰੀ ਮੰਚਾਂ ‘ਤੇ ਸਿੱਖ ਕੌਮ ਦੇ ਦੁਸ਼ਮਣ ਕਰਾਰ ਦਿੱਤੇ ਜਾਣਗੇ। ਅਮਰੀਕਾ ਤੋਂ ਆਪਰੇਟ ਹੋਣ ਵਾਲੀ ਸਿੱਖਸ ਫਾਰ ਜਸਟਿਸ ਨਾਂ ਦੀ ਜਥੇਬੰਦੀ 4 ਜੁਲਾਈ ਤੋਂ ਰੈਫਰੈਂਡਮ 2020 ਨਾਮ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਅਮਰੀਕਾ ਦੇ ਵਕੀਲ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਇਹ ਜਥੇਬੰਦੀ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਲੰਬੇ ਸਮੇਂ ਤੋਂ ਸਿੱਖ ਨੌਜਵਾਨਾਂ ਨੂੰ ਵਰਗਲਾਉਣ ਦਾ ਕੰਮ ਕਰਦੀ ਰਹੀ ਹੈ।

ਪੰਜਾਬ ਦੀ ਏਸ ਧੀ ਨੇ Canada ਨੂੰ ਮਾਰੀ ਠੋਕਰ | ਪੁੱਤ ਬਣ ਕੇ ਖੇਤਾਂ ‘ਚ ਚਲਾਉਂਦੀ ਐ ਟਰੈਕਟਰ

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਬਿਆਨ ਵਿਚ ਗੁਰਪਤਵੰਤ ਸਿੰਘ ਪੰਨੂ ਦਾ ਨਾਮ ਲਏ ਬਿਨਾਂ ਉਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੁਝ ਸਿਆਸੀ ਆਗੂ ਉਨ੍ਹਾਂ ਵਲੋਂ 6 ਜੂਨ ਨੂੰ ਦਿੱਤੇ ਗਏ ਬਿਆਨ ਨੂੰ ਲੈ ਕੇ ਗੈਰ-ਜ਼ਰੂਰੀ ਬਿਆਨ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿਚ ਵੀ ਕਿਹਾ ਗਿਆ ਹੈ ਕਿ ਮਨੁੱਖਤਾ ‘ਤੇ ਅਧਾਰਿਤ ਕਾਨੂੰਨ ਦਾ ਰਾਜ ਸਿੱਖਾਂ ਦਾ ਜਮਾਂਦਰੂ ਹੱਕ ਹੈ ਤੇ ਵੱਖ-ਵੱਖ ਸਮਿਆਂ ਦੌਰਾਨ ਲੋਕਤੰਤਰ ਦੇ ਦਾਇਰੇ ਵਿਚ ਰਹਿੰਦਿਆਂ ਕਈ ਸਿੱਖ ਆਗੂਆਂ ਨੇ ਇਸ ਮੰਗ ਨੂੰ ਚੁੱਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button