ਅਖੰਡ ਪਾਠ ਲਈ 5-5 ਲੱਖ ਰੁਪਏ ਦੀ ਭੇਟਾ ਦੀ ਕੀਤੀ ਜਾਂਦੀ ਹੈ ਮੰਗ:ਗਿਆਨੀ ਰਘਬੀਰ ਸਿੰਘ
ਗੁਰੂ ਘਰ ਦੀਆਂ ਜ਼ਮੀਨਾਂ ਵੇਚ ਕੇ ਪੈਸੇ ਜੇਬਾਂ ਵਿੱਚ ਪਾਏ ਜਾ ਰਹੇ

ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ SGPC ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ SGPC ਐਸ.ਜੀ.ਪੀ.ਸੀ. ਵਿਚ ਭ੍ਰਿਸ਼ਟਾਚਾਰ ਵੱਧ ਗਿਆ ਹੈ ਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਉਨ੍ਹਾਂ ਬਾਦਲ ਪਰਿਵਾਰ ’ਤੇ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਵਲੋਂ ਭ੍ਰਿਸ਼ਟ SGPC .ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਗੁਰ ਘਰ ਦੀਆਂ ਜ਼ਮੀਨਾਂ ਵੇਚ ਵੇਚ ਕੇ ਪੈਸੇ ਜੇਬ ਵਿਚ ਪਾਏ ਜਾਂਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਖ਼ੰਡ ਪਾਠ ਲਈ ਪੰਜ ਲੱਖ ਰੁਪਏ ਤੱਕ ਦੀ ਮੰਗ ਕੀਤੀ ਗਈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈਕਿ 2 ਦਸੰਬਰ ਦੇ ਹੁਕਮਨਾਮੇ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਲਾਂਭੇ ਕੀਤਾ ਗਿਆ ਤੇ ਗਿਆਨੀ ਸੁਲਤਾਨ ਸਿੰਘ ਉੱਤੇ ਵੀ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਛੁੱਟੀ ਮੰਗੀ ਸੀ ਮੈਨੂੰ ਅਹੁਦੇ ਤੋਂ ਲਾਂਭਾ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਐਸਜੀਪੀਸੀ ਵਿੱਚ ਬੇਹੱਦ ਭ੍ਰਿਸ਼ਟਾਚਾਰ ਚੱਲ ਰਿਹਾ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



