Press ReleasePunjabTop News
ਅਗਲੀ ਵਿਭਾਗੀ ਪ੍ਰੀਖਿਆ ਲਈ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ ਸਤੰਬਰ 30
ਚੰਡੀਗੜ੍ਹ : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰਾਂ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 17-10-2022 ਤੋਂ 21-10-2022 ਤੱਕ ਹੋਵੇਗੀ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਉਕਤ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਆਪਣੀਆਂ ਅਰਜ਼ੀਆਂ ਸਕੱਤਰ, ਪੰਜਾਬ ਸਰਕਾਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ 30.09.2022 ਤੱਕ ਪ੍ਰੋਫਾਰਮੇ ਜ਼ਰੀਏ ਵੱਖਰੇ ਤੌਰ ‘ਤੇ ਆਪਣੇ ਵਿਭਾਗਾਂ ਰਾਹੀਂ ਭੇਜਣ। ਕਿਸੇ ਵੀ ਸਥਿਤੀ ਵਿੱਚ ਸਿੱਧੇ ਤੌਰ ‘ਤੇ ਭੇਜੀ ਅਰਜ਼ੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।
ਜਿਹੜੇ ਉਮੀਦਵਾਰਾਂ ਨੂੰ 17-10-2022 ਤੋਂ 21 10-2022 ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਲਈ 10.10.2022 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ. ਸ਼ਾਖਾ ਨਾਲ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ 0172-2740553 (PBX -4648) ਰਾਹੀਂ ਸੰਪਰਕ ਕਰ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.