Breaking NewsD5 specialNewsPoliticsPunjab

‘ਅਗਲੇ ਸਾਲ ਮਾਰਚ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਮਿਲੇਗੀ ਪਾਣੀ ਦੀ ਸਪਲਾਈ’

ਸਾਰੇ ਪੇਂਡੂ ਸਕੂਲਾਂ ‘ਚ ਪਾਣੀ ਦੀ ਸਪਲਾਈ ਕਰਨ ਵਾਲਾ ਦੇਸ਼ ‘ਚੋਂ ਮੋਹਰੀ ਸੂਬਾ ਬਣਿਆ ਪੰਜਾਬ

ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ 1249 ਕਰੋੜ ਰੁਪਏ ਦੀ ਲਾਗਤ ਨਾਲ 5 ਜ਼ਿਲ੍ਹਿਆਂ ‘ਚ 11 ਪ੍ਰੋਜੈਕਟ ਜਾਰੀ

3 ਜ਼ਿਲ੍ਹਿਆਂ ‘ਚ ਮਲਟੀ ਡਿਸਟਿ੍ਰਕ ਲੈਬਾਰਟਰੀਜ਼ ਮਾਰਚ 2021 ਤੱਕ ਹੋ ਜਾਣਗੀਆਂ ਸਥਾਪਤ

100 ਫੀਸਦੀ ਪੇਂਡੂ ਘਰਾਂ ਨੂੰ ਨਿੱਜੀ ਪਖਾਨਿਆਂ ਦੀ ਸਹੂਲਤ ਮਹੱਈਆ

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਾਰੇ 35 ਲੱਖ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦਾ ਟੀਚਾ ਮਾਰਚ 2022 ਤੱਕ ਪੂਰਾ ਕਰ ਲਿਆ ਜਾਵੇਗਾ। ਇਹ ਟੀਚਾ ਜਲ ਜੀਵਨ ਮਿਸ਼ਨ ਤਹਿਤ ਪੂਰਾ ਕੀਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਦਸੰਬਰ 2020 ਤੱਕ 66 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾ ਚੁੱਕੀ ਹੈ ਅਤੇ ਅਗਲੇ ਸਾਲ ਮਾਰਚ ਮਹੀਨੇ ਤੱਕ ਇਹ ਦਰ 100 ਫੀਸਦੀ ਕਰ ਦਿੱਤੀ ਜਾਵੇਗੀ। ਸਾਲ 2020 ਵਿਚ 6 ਲੱਖ ਕੁਨੈਕਸ਼ਨ ਦਿਤੇ ਗਏ| ਉਨ੍ਹਾਂ ਦੱਸਿਆ ਕਿ ਕਰੋਨਾ ਸੰਕਟ ਦੇ ਬਾਵਜੂਦ ਸਾਲ 2020 ਦੌਰਾਨ ਪੰਜਾਬ ਦੇ ਤਿੰਨ ਜਿਲ੍ਹਿਆਂ ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ ਅਤੇ ਰੂਪਨਗਰ ਵਿੱਚ 100 ਪ੍ਰਤੀਸ਼ਤ ਪਰਿਵਾਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸੁਵਿੱਧਾ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ 14 ਬਲਾਕਾਂ ਅਤੇ 4608 ਪਿੰਡਾਂ ਵਿੱਚ ਵੀ 100 ਫੀਸਦੀ ਪਾਈਪ ਰਾਹੀਂ ਪਾਣੀ ਦਾ ਟੀਚਾ ਪੂਰਾ ਹੋ ਚੁੱਕਾ ਹੈ।

ਲਓ ਉਗਰਾਹਾਂ ਤੋਂ ਬਾਅਦ ਲੱਖੋਵਾਲ ਨੇ ਕਰਤਾ ਧਮਾਕਾ,ਮੀਟਿੰਗ ‘ਚ ਬੈਠੇ ਮੰਤਰੀਆਂ ਦੇ ਕਰਾਤੇ ਹੱਥ ਖੜ੍ਹੇ

ਇਕ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਨਿੱਜੀ ਅਤੇ ਸਰਕਾਰੀ ਪੇਂਡੂ ਸਕੂਲਾਂ ਵਿੱਚ ਪਾਈਪ ਰਾਹੀ ਪਾਣੀ ਦੀ ਸਪਲਾਈ ਸਿੱਖਿਆ ਵਿਭਾਗ ਦੀ ਸਹਾਇਤਾ ਨਾਲ ਮੁਹੱਈਆ ਕਰਵਾ ਕੇ ਪੰਜਾਬ ਨੇ ਦੇਸ਼ ਭਰ ਵਿੱਚ ਸਭ ਤੋ ਪਹਿਲਾਂ ਇਹ ਮੁਕਾਮ ਹਾਸਲ ਕੀਤਾ ਹੈ। ਇਸ ਤੋ ਇਲਾਵਾ ਇਨ੍ਹਾਂ ਸਕੂਲਾਂ ਵਿੱਚ ਪਖਾਨਿਆਂ ਦੀ ਘਾਟ ਪੂਰੀ ਕਰਨ ਲਈ ਜਲ ਸਪਲਾਈ ਵਿਭਾਗ ਵਲੋਂ 11 ਕਰੋੜ ਰੁਪਏ ਦੀ ਰਾਸ਼ੀ ਸਿੱਖਿਆ ਵਿਭਾਗ ਨੂੰ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਸਾਲ 2020 ਦੌਰਾਨ 124 ਕਰੋੜ ਰੁਪਏ ਦੀ ਲਾਗਤ ਨਾਲ 709 ਪੇਂਡੂ ਜਲ ਸਪਲਾਈ ਦੀਆਂ ਨਵੀਆਂ ਸਕੀਮਾਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।

BREAKING-ਮੀਟਿੰਗ ‘ਚ ਪਹੁੰਚਣ ਸਾਰ ਉਗਰਾਹਾਂ ਨੇ ਖੜ੍ਹਕਾਇਆ ਖੇਤੀਬਾੜੀ ਮੰਤਰੀ

ਪਾਣੀ ਦੀ ਕੁਆਲਿਟੀ ਨਾਲ ਸਬੰਧਤ ਉਪਰਾਲੇ
ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਲੋਕਾਂ ਨੂੰ ਸ਼ੁੱਧ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਕਿਤੇ ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ, ਉੱਥੇ ਲੋਕਾਂ ਨੂੰ ਵਾਟਰ ਟਰੀਟਮੈਂਟ ਪਲਾਂਟਾਂ ਰਾਹੀ ਪੀਣ ਵਾਲੇ ਸਾਫ ਪਾਣੀ ਦੀ ਸਹੁਲਤ ਮੁਹੱਈਆ ਕਰਵਾਈ ਜਾਂਦੀ ਹੈ। ਮੋਗਾ, ਪਟਿਆਲਾ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿਚ ਅਜਿਹੇ 11 ਪ੍ਰੋਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ 1103 ਪਿੰਡਾਂ ਲਈ 1249 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

🔴LIVE| ਮੀਟਿੰਗ ‘ਚ ਪਹੁੰਚਣ ਸਾਰ ਕਿਸਾਨਾਂ ਨੇ ਕੀਤਾ ਵੱਡਾ ਧਮਾਕਾ,ਖੜ੍ਹਕਾਏ ਮੰਤਰੀ?

ਇਸੇ ਤਰ੍ਹਾਂ ਜੋ ਪਿੰਡ ਨਹਿਰੀ ਪਾਣੀ ਨਾਲ ਕਵਰ ਨਹੀਂ ਕੀਤੇ ਜਾ ਸਕਦੇ ਉਹਨਾਂ ਨੂੰ ਸੁੱਧ ਪਾਣੀ ਮੁਹੱਈਆਂ ਕਰਵਾਉਣ ਲਈ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਪਟਿਆਲਾ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਬੀ.ਐਸ. ਨਗਰ ਅਤੇ ਗੁਰਦਾਸ਼ਪੁਰ ਦੇ ਪਿੰਡਾਂ ਨੂੰ ਆਰਸੈਨਿਕ ਅਤੇ ਆਇਰਨ ਰਿਮੂਵਲ ਪਲਾਂਟਾਂ/ਇੰਨਡਿਊਜ਼ਲ ਹਾਊਸ ਹੋਲਡ ਯੂਨਿਟ/ਆਰ.ਓ ਪਲਾਟਾਂ ਨਾਲ ਕਵਰ ਕੀਤਾ ਜਾ ਰਿਹਾਂ ਹੈ| ਇਹਨਾਂ ਪ੍ਰੋਜੈਕਟਾਂ ਦੀ ਲਾਗਤ ਲਗਭਗ 80 ਕਰੋੜ ਰੁਪਏ ਹੈ| ਉਨ੍ਹਾਂ ਦੱਸਿਆ ਕਿ ਪਾਣੀ ਦੀ ਗੁਣਵੱਤਾ ਨੂੰ ਟੈਸਟ ਕਰਨ ਲਈ ਸਟੇਟ ਪੱਧਰ ‘ਤੇ ਹਾਈਟੈਕ ਲੈਬਾਰਟਰੀ ਐਸ.ਏ.ਐਸ. ਨਗਰ ਵਿਖੇ ਚੱਲ ਰਹੀ ਹੈ। ਦੋ ਜ਼ਿਲਿਆਂ ਪਟਿਆਲਾ ਅਤੇ ਐਸ.ਏ.ਐਸ.ਨਗਰ ਵਿਖੇ ਮਲਟੀ ਜ਼ਿਲ੍ਹਾ ਲੈਬਾਰਟਰੀਜ ਪਹਿਲਾਂ ਹੀ ਕੰਮ ਕਰ ਰਹੀਆਂ ਹਨ।

BIG BREAKING ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਵਿਗਿਆਨ ਭਵਨ ਤੋਂ ਲਾਈਵ

ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਨਵੀਂ ਮਲਟੀਪਰਪਜ ਲੈਬਾਰਟਰੀ ਸਤੰਬਰ 2020 ‘ਚ ਸਥਾਪਿਤ ਹੋ ਚੁੱਕੀ ਹੈ। ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਮੋਗਾ ਤੇ ਸੰਗਰੂਰ ਵਿਖੇ ਮਲਟੀ ਡਿਸਟਿ੍ਰਕ ਲੈਬਾਰਟਰੀਜ਼ ਮਾਰਚ 2021 ਤੱਕ ਸਥਾਪਤ ਹੋ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ‘ਚ 24 ਸਬ ਡਿਸਟਿ੍ਰਕ ਲੈਬਾਰਟਰੀਜ ਪਹਿਲਾਂ ਹੀ ਕੰਮ ਕਰ ਰਹੀਆਂ ਹਨ। ਜਿਹਨਾਂ ਵਿਚ ਸੁਧਾਰ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾ ਰਹੇ ਹਨ| ਇਹਨਾਂ ਲੈਬਜ਼ ਦੀ ਐਨ.ਏ.ਬੀ.ਐਲ. ਤੋਂ ਐਕਰੀਡੇਸ਼ਨ ਵੀ ਸਾਲ 2021 ਵਿਚ ਕਰਵਾਈ ਜਾਵੇਗੀ|

https://www.youtube.com/watch?v=l0cNlzxbaXM

ਰੂਰਲ ਸੈਨੀਟੇਸ਼ਨ ਸਬੰਧੀ ਕੀਤੇ ਗਏ ਕਾਰਜ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਰੂਰਲ ਸੈਨੀਟੇਸ਼ਨ ਪ੍ਰੋਗਰਾਮ ਅਧੀਨ ਰਾਜ ਦੇ 100 ਫੀਸਦੀ ਪੇਂਡੂ ਘਰਾਂ ਨੂੰ ਨਿੱਜੀ ਪਖਾਨਿਆਂ ਦੀ ਸਹੂਲਤ ਮਹੱਈਆ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਸੂਬੇ ਵਿਚ ਸੋਲਿਡ ਵੇਸਟ ਮੈਨਜਮੈਂਟ ਲਈ 81 ਗ੍ਰਾਮ ਪੰਚਾਇਤਾਂ ਵਾਸਤੇ ਕੁੱਲ 3 ਕਰੋੜ 32 ਲੱਖ ਰੁਪਏ ਅਤੇ ਲਿਕੁਇਡ ਵੇਸਟ ਦੇ ਪ੍ਰਬੰਧਨ ਲਈ 904 ਗ੍ਰਾਮ ਪ੍ਵਚਾਇਤਾਂ ਵਾਸਤੇ ਕੁੱਲ 21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 1557 ਕਮਿਊਨਿਟੀ ਸੈਨੀਟਰੀ ਕੰਪਲੈਕਸਾਂ ਦੀ ਉਸਾਰੀ ਲਈ ਕੁੱਲ 32.70 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

BIG NEWSਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨਾਲ Exclusive Interview,ਕੇਂਦਰ ਨਾਲ ਮੀਟਿੰਗ ‘ਤੇ ਵੱਡੇ ਖੁਲਾਸੇ

ਕੋਵਿਡ-19 ਦੇ ਮੱਦੇਨਜ਼ਰ ਕੀਤੇ ਗਏ ਕੰਮ
ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਵਿਭਾਗੀ ਸੇਵਾਵਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕਰੋਨਾ ਸੰਕਟ ਦੌਰਾਨ ਹੋਰ ਵੀ ਕਈ ਸ਼ਾਨਦਾਰ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੌਰਾਨ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਮੈਡੀਕਲ ਗੈਸ ਪਾਈਪ ਲਾਈਨ ਦਾ ਪ੍ਰੋਜੈਕਟ ਰਿਵਾਈਵ ਕਰਦੇ ਹੋਏ 200 ਬੈਡਡ ਕੋਵਿਡ ਵਾਰਡ ਲਈ ਆਕਸੀਜਨ ਦਾ ਤੁਰੰਤ ਪ੍ਰਬੰਧ ਕਰਵਾਇਆ ਗਿਆ। ਇਸ ਤੋਂ ਇਲਾਵਾ ਮਰੀਜਾਂ ਲਈ ਖਾਸ ਲਾਂਡਰੀ ਅਤੇ ਹਸਪਤਾਲ ਲਈ ਫਾਇਰ ਫਾਇਟਿੰਗ ਉਪਕਰਨਾਂ ਦਾ ਪ੍ਰਬੰਧ ਵੀ ਕੀਤਾ ਗਿਆ। ਮੈਡੀਕਲ ਕਾਲਜ, ਪਟਿਆਲਾ ਵਿਖੇ ਨਵੀਂ ਸਥਾਪਤ ਕੋਵਿਡ ਟੈਸਟਿੰਗ ਲੈਬ ਵਿੱਚ ਵਿਭਾਗ ਵਲੋਂ ਪਬਲਿਕ ਹੈਲਥ ਸੁਵਿਧਾਵਾਂ ਦਾ ਪ੍ਰਬੰਧ ਬਹੁਤ ਘੱਟੇ ਸਮੇਂ ਵਿੱਚ ਪੂਰਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਲਾਕ ਡਾਊਨ ਦੌਰਾਨ ਪਾਣੀ ਦੇ ਬਿੱਲਾਂ ਦੀ ਲੇਟ ਅਦਾਇਗੀ ਉਪਰ ਸਰਚਾਰਜ਼ ਅਤੇ ਪਨੇਲਿਟੀ ਤੋਂ ਤਿੰਨ ਮਹੀਨੇ ਲਈ ਛੋਟ ਦਿੱਤੀ ਗਈ।

🔴LIVE| ਸੁਪਰੀਮ ਕੋਰਟ ਦਾ ਕੇਂਦਰ ‘ਤੇ ਵੱਡਾ ਐਕਸ਼ਨ! ਕਿਸਾਨਾਂ ਦੇ ਹੱਕ ‘ਚ ਫੈਸਲਾ,ਮੀਟਿੰਗ ਤੋਂ ਪਹਿਲਾਂ ਮੋਦੀ ਨੂੰ ਝਟਕਾ!

2021 ਵਿਚ ਸ਼ੁਰੂ ਕੀਤੇ ਜਾਣ ਵਾਲੇ ਹੋਰ ਅਹਿਮ ਕੰਮ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ‘ਤੇ ਅਧਾਰਤ 4 ਪ੍ਰੋਜੈਕਟ ਫਾਜ਼ਲਿਕਾ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿਚ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ 610 ਪਿੰਡਾਂ ਨੂੰ ਲਾਭ ਪੁੱਜੇਗਾ। ਪ੍ਰੋਜੈਕਟਾਂ ਦੀ ਕੁੱਲ ਲਾਗਤ 1249 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ‘ਤੇ ਅਧਾਰਤ ਪ੍ਰੋਜੈਕਟਾਂ ਤੋਂ ਇਲਾਵਾ ਸੂਬੇ ‘ਚ 190 ਕਰੋੜ ਰੁਪਏ ਦੀ ਲਾਗਤ ਵਾਲੀਆਂ 586 ਸਕੀਮਾਂ ਦੇ ਕੰਮ ਅਲਾਟ ਕੀਤੇ ਗਏ ਹਨ, ਜੋ ਕਿ ਇਸ ਸਾਲ ਵਿਚ ਮੁੰਕਮਲ ਕਰ ਲਏ ਜਾਣਗੇ।
ਇਸ ਤੋਂ ਇਲਾਵਾ 317 ਕਰੋੜ ਰੁਪਏ ਦੀ ਲਾਗਤ ਨਾਲ 1192 ਸਕੀਮਾਂ ਪ੍ਰਵਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਸਕੀਮਾਂ ਦੇ ਕੰਮ ਵੀ ਇਸੇ ਸਾਲ ਮੁਕੰਮਲ ਹੋ ਜਾਣ ਦੀ ਤਜਵੀਜ਼ ਹੈ।

ਮੀਟਿੰਗ ਤੋਂ ਪਹਿਲਾਂ ਘਬਰਾਈ ਕੇਂਦਰ ਸਰਕਾਰ,ਯੋਗਿੰਦਰ ਯਾਦਵ ਨੇ ਕਰਤਾ ਵੱਡਾ ਧਮਾਕਾ

ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਰਾਜ ਦੀ ਖੁੱਲੇ ਤੋਂ ਸ਼ੋਚ ਮੁਕਤ ਸਥਿਤੀ ਨੂੰ ਕਾਇਮ ਰੱਖਣ ਲਈ ਸਵੱਛ ਭਾਰਤ ਮਿਸ਼ਨ ਫੇਜ਼-2 ਦੇ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਮਿਲ ਕੇ 7 ਬਲਾਕਾਂ ਵਿੱਚ ਠੋਸ ਅਤੇ ਤਰਲ ਕੂੜੇ ਦੀ ਮੈਨੇਜਮੈਂਟ ਮੁਕੰਮਲ ਤੌਰ ‘ਤੇ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2021 ਦੌਰਾਨ ਆਨੰਦਪੁਰ ਸਾਹਿਬ ਸ਼ਹਿਰ ਦੀ ਸੀਵਰੇਜ ਸਕੀਮ ਦੀ 7.69 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡਸ਼ਨ ਕੀਤੀ ਜਾਵੇਗੀ। ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਸਕੀਮ ਜੋ ਕਿ ਸਾਲ 1974 ਵਿਚ ਬਣਾਈ ਗਈ ਸੀ, ਦੇ ਨਵੀਨੀਕਰਨ ਦੇ ਪਹਿਲੇ ਫੇਜ਼ ਦਾ ਕੰਮ 8 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਾਲ ਵਿੱਚ ਸ਼ੁਰੂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button