Breaking NewsD5 specialIndiaNewsTop News

ਅਗਸਤ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ

ਨਵੀਂ ਦਿੱਲੀ : ਭਾਰਤ ‘ਚ ਅਗਸਤ ਦੇ ਮੱਧ ਤੱਕ ਖ਼ਤਰਨਾਕ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਹੈ, ਜਦੋਂ ਕਿ ਮਾਮਲੇ ਸਤੰਬਰ ‘ਚ ਸਿਖਰ ‘ਤੇ ਪਹੁੰਚ ਸਕਦੇ ਹਨ। ਹਾਲਾਂਕਿ ਭਾਰਤ ‘ਚ ਦੂਜੀ ਲਹਿਰ ਅਜੇ ਖ਼ਤਮ ਵੀ ਨਹੀਂ ਹੋਈ। ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੇ ਆਪਣੀ ਰਿਪੋਰਟ ’ਚ ਕਿਹਾ ਹੈ ਕਿ ਭਾਰਤ ’ਚ ਕੋਰੋਨਾ ਦੀ ਤੀਜੀ ਲਹਿਰ ਅਗਲੇ ਮਹੀਨੇ ਦਸਤਕ ਦੇ ਸਕਦੀ ਹੈ। ਇਸ ਦੇ ਨਾਲ ਹੀ ਰਿਪੋਰਟ ’ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਇਹ ਲਹਿਰ ਆਪਣੇ ਸਿਖਰ ’ਤੇ ਪਹੁੰਚ ਸਕਦੀ ਹੈ।

ਸਵੇਰੇ-ਸਵੇਰੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਹੋਰ ਭਖੇਗਾ ਅੰਦੋਲਨ, ਹੁਣ ਖੁੱਲ੍ਹੇਗੀ ਸਰਕਾਰਾਂ ਦੀ ਨੀਂਦ !

ਰਿਪੋਰਟ ’ਚ ਜਾਣਕਾਰੀ ਦਿੱਤੀ ਗਈ ਹੈ ਕਿ 7 ਮਈ ਨੂੰ ਭਾਰਤ ’ਚ ਕੋਰੋਨਾ ਦੀ ਦੂਜੀ ਲਹਿਰ ਆਪਣੇ ਪੀਕ ’ਤੇ ਪਹੁੰਚ ਗਈ ਸੀ। ਮੌਜੂਦਾ ਅੰਕੜਿਆਂ ਮੁਤਾਬਕ ਭਾਰਤ ਜੁਲਾਈ ਦੇ ਦੂਜੇ ਹਫ਼ਤੇ ਦੇ ਆਸ-ਪਾਸ ਕੋਰੋਨਾ ਦੇ ਲਗਭਗ 10,000 ਮਾਮਲਿਆਂ ਤੱਕ ਪਹੁੰਚ ਸਕਦਾ ਹੈ। ਹਾਲਾਂਕਿ, ਅਗਸਤ ਮਹੀਨੇ ਦੇ ਦੂਜੇ ਪੰਦਰਵਾੜੇ ਤੱਕ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਸਕਦੇ ਹਨ। ਇਸ ਤੋਂ ਇਲਾਵਾ ਇਸ ਤੀਜੀ ਲਹਿਰ ਦਾ ਅਸਰ ਬੱਚਿਆਂ ’ਤੇ ਜ਼ਿਆਦਾ ਦੇਖਣ ਨੂੰ ਮਿਲੇਗਾ। ਰਿਪੋਰਟ ’ਚ ਕਿਹਾ ਗਿਆ ਹੈ ਕਿ ਦੇਸ਼ ’ਚ 12-18 ਸਾਲ ਉਮਰ ਵਰਗ ’ਚ 15-17 ਕਰੋੜ ਬੱਚੇ ਹਨ। ਭਾਰਤ ਨੂੰ ਵਿਕਸਿਤ ਦੇਸ਼ਾਂ ਵਾਂਗ ਇਸ ਉਮਰ ਵਰਗ ਲਈ ਵੈਕਸੀਨ ਖਰੀਦਣ ਬਾਰੇ ਰਣਨੀਤੀ ਬਣਾਉਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button