Breaking NewsD5 specialNewsPunjabTop News

ਅਚਨਚੇਤ ਚੈਕਿੰਗ ਦੌਰਾਨ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਦੀ 3 ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ

ਫਿਲੌਰ: ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਇੱਥੇ ਡਿਊਟੀ ‘ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ।

BIG BREAKING ਰੇਲ ਗੱਡੀ ‘ਤੇ ਚੜ੍ਹ ਪੰਜਾਬ ਪਹੁੰਚੇ ਕੇਜਰੀਵਾਲ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ D5 Channel Punjabi

ਦੱਸ ਦਈਏ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀ.ਟੀ.ਰੋਡ ‘ਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ ਜਾ ਰਹੀ।

ਅਰਵਿੰਦ ਕੇਜਰੀਵਾਲ ਸੰਗਰੂਰ ਪਹੁੰਚੇ, ਉਮੀਦਵਾਰਾਂ ਦਾ ਕਰਨਗੇ ਐਲਾਨ ? ਭਗਵੰਤ ਮਾਨ ਨਾਲ ਅਹਿਮ ਮੀਟਿੰਗ

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜਿਲੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜਿਲਾ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।

ਕਿਸਾਨ ਵਿੰਗ ਦੇ ਪ੍ਰਧਾਨ ਨੇ ਹਿਲਾਤੀ ਬੀਜੇਪੀ, ਖੇਤੀ ਕਾਨੂੰਨਾਂ ‘ਤੇ ਵੱਡਾ ਬਿਆਨ D5 Channel Punjabi

ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button