ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਿੰਸਾ ਦੇ ਮਾਮਲੇ ਵਿੱਚ ਪੁਲੀਸ ਨੇ ਚਲਾਨ ਪੇਸ਼ ਕੀਤਾ ਹੈ। ਇਹ ਚਲਾਨ ਅੰਮ੍ਰਿਤਪਾਲ ਸਿੰਘ ਦੇ 20 ਸਾਥੀਆਂ ਖਿਲਾਫ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ 250 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਅਤੇ ਹੋਰਨਾਂ ਦੇ ਨਾਂ ’ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਕਾਰਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹਾਲੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ। ਜਲਦ ਹੀ ਉਸ ਦੇ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ।ਇਸ ਚਲਾਨ ‘ਚ IPC ਦੀਆਂ ਧਾਰਾਵਾਂ 307, 353, 186, 120ਬੀ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਲਈ ਕਿਹਾ ਗਿਆ ਹੈ।
ਪੁਲੀਸ ਵੱਲੋਂ ਏਐਸਆਈ ਰਤਨ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੇਸ਼ ਕੀਤੇ ਚਲਾਨ ਵਿੱਚ ਐਸਪੀ ਜੁਗਰਾਜ ਸਿੰਘ ਨੂੰ ਵੀ ਮੁੱਖ ਗਵਾਹ ਵਜੋਂ ਰੱਖਿਆ ਗਿਆ ਹੈ। ਜਿਸ ਦੇ ਸਿਰ ‘ਤੇ 10 ਤੋਂ ਵੱਧ ਟਾਂਕੇ ਲੱਗੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.