ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ Advocate Dhami ਨੇ ਕੀਤੀ ਨਿੰਦਾ
ਅੰਮ੍ਰਿਤਸਰ: ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ Advocate Dhami ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ।
Khabran Da Sira : PM ਮੋਦੀ ਦੀ ਰੈਲੀ ਰੱਦ ਹੋਣ ਦਾ ਅਸਲ ਸੱਚ ! CM ਚੰਨੀ ਦਾ ਬਿਆਨ, ਫਿਰ ਹੋਈ ਬੇਅਦਬੀ
ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਦਾ ਪਤਾ ਲੱਗਣ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਨੂੰ ਮੌਕੇ ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘਟਨਾ ਦਾ ਫੜਿਆ ਗਿਆ ਦੋਸ਼ੀ ਪੁਲਿਸ ਦੇ ਕੋਲ ਹੈ, ਜਿਸ ਪਾਸੋਂ ਬੇਅਦਬੀ ਦੀਆਂ ਘਟਨਾਵਾਂ ਦੇ ਪਿਛੇ ਕੰਮ ਕਰਦੀਆਂ ਤਾਕਤਾਂ ਦਾ ਪਤਾ ਲਗਾਉਣਾ ਜਰੂਰੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.