Breaking NewsD5 specialNewsPoliticsPunjab

‘ਅਜੇ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ, ਪਾਠਕ੍ਰਮ ਘੱਟ ਕਰਨ ਬਾਰੇ ਮਾਹਿਰਾਂ ਦੀ ਕਮੇਟੀ ਬਣਾਈ ਜਾਵੇਗੀ’

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਹੋਣ ਤੋਂ ਇਨਕਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨੌਵੀਂ ਤੋਂ ਬਾਰਵੀਂ ਤੱਕ ਦੀਆਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਦਾ ਸੈਸ਼ਨ 2020-21 ਲਈ ਪੜਾਇਆ ਜਾਣ ਵਾਲਾ ਪਾਠਕ੍ਰਮ ਘੱਟ ਕਰਕੇ ਬੋਰਡ ਦੀ ਵੈੱਬਸਾਈਟ ਉੱਪਰ ਪਾਇਆ ਗਿਆ ਸੀ ਜਿਸਦਾ ਨੋਟਿਸ ਲੈਂਦਿਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਮਾਮਲਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਧਿਆਨ ਵਿੱਚ ਲਿਆਉਣ ਨਾਲ ਬੋਰਡ ਵੱਲੋਂ ਵੈੱਬਸਾਈਟ ਤੋਂ ਹਟਾ ਦਿੱਤਾ ਗਿਆ।

ਐਹੋ ਜਿਹਾ ਹੋਵੇ ਪੰਜਾਬ ਦਾ ਹਰੇਕ ਐੱਸਐੱਸਪੀ,ਇਮਾਨਦਾਰ ਅਫ਼ਸਰ ਦੀਆਂ ਸਿਰਫ 2 ਸਾਲਾ ਪ੍ਰਾਪਤੀਆਂ ਸੁਣ ਹੋ ਜਾਓਗੇ ਹੈਰਾਨ

ਬੁਲਾਰੇ ਅਨੁਸਾਰ ਇਹ ਸਿਲੇਬਸ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਬੋਰਡ ਦੀ ਵੈਬਸਾਇਟ ’ਤੇ ਅਪਲੋਡ ਕਰ ਦਿੱਤਾ ਗਿਆ ਜੋ ਕਿ ਇੱਕ ਗੰਭੀਰ ਕੁਤਾਹੀ ਹੈ। ਬੁਲਾਰੇ ਅਨੁਸਾਰ ਜਿਸ ਵੀ ਕਰਮਚਾਰੀ ਨੇ ਇਹ ਸਿਲੇਬਸ ਸਾਈਟ ਉੱਪਰ ਅਪਲੋਡ ਕੀਤਾ ਹੈ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖ ਦਿੱਤਾ ਗਿਆ ਹੈ।

Dhindsa, Sekhwan ਤੇ Brahmpura ਤੋਂ ਬਾਅਦ Sukhbir ਨੂੰ ਇੱਕ ਹੋਰ ਵੱਡਾ ਝਟਕਾ,ਵੱਡੇ Akali Leadr ਨੇ ਛੱਡੀ ਪਾਰਟੀ

ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਜਗਤਾਰ ਸਿੰਘ ਕੁਲੜੀਆ ਨੇ ਦੱਸਿਆ ਕਿ ਕੋਵਿਡ-19 ਸੰਕ੍ਰਮਣ ਦੇ ਕਾਰਨ ਪਾਠਕ੍ਰਮ ਨੂੰ ਘੱਟ ਕਰਨ ਲਈ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਿੱਚ ਬਕਾਇਦਾ ਤੌਰ ‘ਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ। ਕਮੇਟੀ ਵੱਲੋਂ ਪੂਰੀ ਪੁਣਛਾਣ ਕਰਨ ਤੋਂ ਬਾਅਦ ਇਹ ਸਿਫਾਰਸ਼ਾਂ ਸਰਕਾਰ ਨੂੰ ਭੈਜੀਆਂ ਜਾਣਗੀਆਂ ਅਤੇ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਪਾਠਕ੍ਰਮ ਸਬੰਧੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button