Breaking NewsD5 specialNewsPunjab

ਅਜੇ ਕੱਲ੍ਹ ਇੱਕ ASI ਨੂੰ ਕੀਤਾ ਡਿਸਮਿਸ, ਹੁਣ SHO ਨੇ ਚਾੜਤਾ ਨਵਾਂ ਚੰਨ !

ਫਾਜ਼ਿਲਕਾ : ਪੰਜਾਬ ਸਰਕਾਰ ਵਲੋਂ ਲੋਕਾਂ ਦੀ ਹਿਫਾਜ਼ਤ ਲਈ ਕੋਰੋਨਾ ਵਰਗੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਮਾਸਕ ਤੇ ਸ਼ੋਸਲ ਡਿਸਟੈਂਸ ਦਾ ਧਿਆਨ ਰੱਖਣ ਲਈ ਪੰਜਾਬ ਸਰਕਾਰ ਵਲੋਂ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸਨੂੰ ਲੈ ਕੇ ਪੁਲਿਸ ਦੁਆਰਾ ਪੰਜਾਬ ਭਰ ਅੰਦਰ ਨਾਕੇ ਲਗਾ ਕੇ ਮੋਟਰਸਾਈਕਲ, ਕਾਰ ਚਾਲਕ ਤੇ ਹੋਰ ਵਾਹਨਾਂ ਦੀ ਚੈਕਿੰਗ ਕਰਕੇ ਚਾਲਾਨ ਕੱਟੇ ਜਾ ਰਹੇ ਹਨ।

ਹੁਣ ਆਇਆ ਜ਼ਹਿਰੀਲੀ ਸ਼ਰਾਬ ਦਾ ਵੱਡਾ ਸੱਚ,ਫੇਰ ਪੱਤਰਕਾਰ ਨੇ ਵੀ ਦਿਖਾਈ ਪੂਰੀ ਫੁਰਤੀ

ਹਲਕਾ ਜਲਾਲਾਬਾਦ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਅਮੀਰ ਖਾਸ ਦੇ ਥਾਣਾ ਮੁਖੀ ਗੁਰਸੇਵਕ ਸਿੰਘ ਵਲੋਂ ਟੋਲ ਪਲਾਜ਼ਾ ਮਾਹਮੂਜੋਈਆ ਨਜ਼ਦੀਕ ਨਾਕਾ ਲਗਾ ਕੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਪੁਲਿਸ ਵਲੋਂ ਜਦੋਂ ਨਾਕੇ ਤੇ ਚੈਕਿੰਗ ਲਈ ਰੋਕਿਆ ਤਾਂ ਮਾਸਕ ਨਾ ਪਹਿਨਣ ਤੇ ਗੱਲ ਤੂੰ ਤੂੰ ਮੈਂ ਮੈਂ ਤੋਂ ਗੱਲ ਹੱਥੋਂ ਪਾਈ ਤੱਕ ਪਹੁੰਚ ਗਈ ਤੇ ਇਸ ਦੌਰਾਨ ਥਾਣਾ ਮੁਖੀ ਦੀ ਦਸਤਾਰ ਉਤਰ ਗਈ।

🔴 LIVE 🔴ਖਾਲਿਸਤਾਨੀਆਂ ਨੇ ਫੇਰ ਕਰਤਾ ਮੋਗਾ ‘ਚ ਵੱਡਾ ਕਾਂਡ,ਕਾਂਗਰਸ ਪ੍ਰਧਾਨ ਦੀ ਖਿਸਕੀ ਕੁਰਸੀ

ਇਸ ਸਾਰੀ ਘਟਨਾ ਦੌਰਾਨ ਮੌਕੇ ਤੇ ਮੌਜੂਦ ਥਾਣਾ ਅਮੀਰ ਖਾਸ ਦੇ ਮੁਖੀ ਗੁਰਸੇਵਕ ਸਿੰਘ ਦੇ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹਨਾਂ ਦੋਵਾਂ ਨੌਜਵਾਨਾਂ ਨੂੰ ਮਾਸਕ ਸਬੰਧੀ ਰੋਕਿਆ ਗਿਆ ਸੀ ਤੇ ਇਹਨਾਂ ਨੌਜਵਾਨਾਂ ਵੱਲੋਂ ਤੈਸ ਵਿੱਚ ਆ ਕੇ ਮੇਰੇ ਉਪਰ ਹਮਲਾ ਕਰ ਦਿੱਤਾ ਤੇ ਮੇਰੀ ਦਸਤਾਰ ਉਤਾਰ ਦਿੱਤੀ ਗਈ। ਇਸ ਮੌਕੇ ਪੁਲਿਸ ਵਲੋਂ ਉਕਤ ਨੌਜਵਾਨਾਂ ਉਪਰ ਹਲਕੇ ਲਾਠੀ ਬਲ ਦਾ ਪ੍ਰਯੋਗ ਕੀਤਾ ਗਿਆ ਤੇ ਮੌਕੇ ਤੇ ਹੀ ਨੌਜਵਾਨਾਂ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button