ਪੰਜਾਬ ਦੇ ਜਿਲਾ ਫਤਿਹਗੜ੍ਹ ਦੇ ਹਲਕਾ ਅਮਲੋਹ ਵਿਖੇ ਅੱਜ ਅਣਪਛਾਤੇ ਹਮਲਾਵਰਾਂ ਵਲੋਂ ਆਪ ਪਾਰਟੀ ਦੇ ਸਰਪੰਚ ਤੇ ਕਾਤਲਾਨਾ ਹਮਲਾ ਕੀਤੇ ਜਾਣ ਦਾ ਸਮਾਚਾਰ ਹੈ ।
ਮਿਲੀ ਜਾਣਕਾਰੀ ਮੁਤਾਬਕ ਹਲਕਾ ਅਮਲੋਹ ਵਿਚ ਆਮ ਆਦਮੀ ਪਾਰਟੀ ਦੇ ਪਿੰਡ ਸ਼ਾਹਪੁਰ ਤੋਂ ਜਿਸ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਕਾਤਲਾਨਾ ਹਮਲਾ ਕਰ ਦਿੱਤਾ ਹੈ ਉਹ ਸਰਪੰਚ ਡਾ. ਜਸਵਿੰਦਰ ਸਿੰਘ ਹਨ ।
ਇਸ ਹਮਲੇ ਵਿਚ ਡਾ. ਜਸਵਿੰਦਰ ਸਿੰਘ ਹੀ ਨਹੀਂ ਬਲਕਿ ਉਨ੍ਹਾਂ ਦਾ ਇਕ ਹੋਰ ਸਾਥੀ ਵੀ ਕਾਫੀ ਜ਼ਖ਼ਮੀ ਹੋ ਗਿਆ ਹੈ । ਜਿਸ ਵੇਲੇ ਨਕਾਬਪੋਸ਼ਾਂ ਵਲੋਂ ਡਾਕਟਰ ਤੇ ਹਮਲਾ ਕੀਤਾ ਗਿਆ ਉਸ ਸਮੇਂ ਉਹ ਕਲੀਨਿਕ ਤੇ ਮੌਜੂਦ ਸਨ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ।ਜਿਹੜੇ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਦੇ ਸਰਪੰਚ ਤੇ ਸਵੇਰ ਵੇਲੇ ਹਮਲਾ ਕਰਕੇ ਜਖ਼ਮੀ ਕਰ ਦਿੱਤਾ ਗਿਆ ਹੈ ਨੂੰ ਪਹਿਲਾਂ ਇਲਾਜ ਲਈ ਅਮਲੋਹ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀ ਦੀ ਹਾਲਤ ਨੂੰ ਵੇਖਦਿਆਂ ਦੋਹਾਂ ਨੂੰ ਚੰਡੀਗੜ੍ਹ ਦੇ 32 ਸੈਕਟਰ ਵਿਖੇ ਬਣੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ।
ਅਮਲੋਹ ਦੀ ਪੁਲਸ ਟੀਮ ਵਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਹਮਲਾਵਰਾਂ ਦੀ ਭਾਲ ਲਈ ਟੀਮਾਂ ਬਣਾ ਕੇ ਭੇਜ ਦਿੱਤੀਆਂ ਗਈਆਂ ਹਨ ਤੇ ਸਮੁੱਚੇ ਘਟਨਾਕ੍ਰਮ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਵਲੋਂ ਘਟਨਾਕ੍ਰਮ ਦੀ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾ ਕਰਨ ਵਾਲੇ ਵਿਅਕਤੀਆਂ ਬਾਰੇ ਕੋੋਈ ਸੁਰਾਗ ਮਿਲ ਸਕੇ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




