EntertainmentTop News

ਅਦਾਕਾਰਾ ਨਿਸ਼ਾ ਬਾਨੋ ਨੇ ਪਤੀ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

ਮੁੰਬਈ : 13 ਅਕਤੂਬਰ ਨੂੰ ਦੇਸ਼ ਭਰ ‘ਚ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੁਹਾਗਣਾਂ ਨੇ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਿਆ ਅਤੇ ਰਾਤ ਨੂੰ ਚੰਨ ਨੂੰ ਵੇਖਣ ਤੋਂ ਬਾਅਦ ਵਰਤ ਖੋਲਿਆ। ਜਿੱਥੇ ਆਮ ਔਰਤਾਂ ਨੇ ਆਪਣੇ ਪਤੀ ਲਈ ਕਰਵਾਚੌਥ ਦਾ ਵਰਤ ਰੱਖਿਆ, ਉੱਥੇ ਹੀ ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੀਆਂ ਕਈ ਹਸੀਨਾਵਾਂ ਨੇ ਵੀ ਇਸ ਮੌਕੇ ‘ਤੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਿਆ ਅਤੇ ਪਤੀ ਦੀ ਲੰਮੀ ਉਮਰ ਲਈ ਪ੍ਰਾਰਥਨਾ ਕੀਤੀ।

Supreme Court ਦਾ ਵੱਡਾ ਫੈਸਲਾ, SYL ਦਾ ਮਸਲਾ ਹੁਣ ਹੋਊ ਹੱਲ! Khatar ਤੇ CM Mann ’ਤੇ ਨਜ਼ਰਾਂ

ਦੱਸ ਦਈਏ ਕਿ ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੇ ਵੀ ਇਸ ਮੌਕੇ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਅਤੇ ਸਾਰਿਆਂ ਨੂੰ ਕਰਵਾਚੌਥ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸਮੀਰ ਮਾਹੀ ਨਾਲ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਨਿਸ਼ਾ ਬਾਨੋ ਨੇ ਮੱਥੇ ‘ਤੇ ਸੰਦੂਰ, ਬਿੰਦੀ ਲਗਾਈ ਸੀ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਰ ਕਿਸੇ ਨੇ ਨਿਸ਼ਾ ਬਾਨੋ ਨੂੰ ਕਰਵਾਚੌਥ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਬਾਲੀਵੁੱਡ ਹੀਰੋਇਨਾਂ ਦੇ ਵੀ ਕੁਝ ਵੀਡੀਓ ਵਾਇਰਲ ਹੋਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button