Breaking NewsD5 specialNewsPoliticsPunjab

ਅਦਾਲਤ ਨੇ ਆਈ.ਜੀ ਉਮਰਾਨੰਗਲ ਨੂੰ ਭੇਜਿਆ ਜੇਲ੍ਹ

ਫਰੀਦਕੋਟ : ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ‘ਚ ਸ਼ਮੂਲੀਅਤ ਨੂੰ ਲੈਕੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਵਲੋਂ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਫ਼ਰੀਦਕੋਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵੱਲੋਂ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜਣ ਦੇ ਹੁਕਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਹੋਈ ਪੇਸ਼ੀ ‘ਚ ਆਈਜੀ ਉਮਰਾਨੰਗਲ ਨੂੰ 22 ਫਰਵਰੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

Read Also IG ਉਮਰਾਨੰਗਲ ਤੋਂ ਬਾਅਦ SIT ਦੇ ਨਿਸ਼ਾਨੇ ‘ਤੇ ਸਾਬਕਾ DGP Sumedh Saini ?

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦੌਰਾਨ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਸੀ।ਇਸ ਕਰਕੇ ਕਰਕੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button