Breaking NewsD5 specialNewsPoliticsPunjabTop News

ਅਦਾਲਤ ਨੇ ਮਜੀਠੀਆ ਨੂੰ ਨਿਆਂਇਕ ਹਿਰਾਸਤ ‘ਤੇ ਭੇਜਿਆ

ਚੰਡੀਗ਼ੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰੰਘ ਮਜੀਠੀਆ ਨੇ ਅੱਜ ਸਵੇਰੇ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 8 ਮਾਰਚ 2022 ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਮਜੀਠੀਆ ਦੇ ਵਕੀਲ ਵੱਲੋਂ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਵੀ ਦਾਖ਼ਲ ਕੀਤੀ ਹੋਈ ਹੈ।

 

ਮਿਲੀ ਜਾਣਕਾਰੀ ਮੁਤਾਬਿਕ ਆਤਮ ਸਮਰਪਣ ਤੋਂ ਬਾਅਦ ਅਦਾਲਤ ਨੇ ‘ਸਿਟ’ ਨੂੰ ਮਜੀਠੀਆ ਕੋਲੋ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ ਜਿਸ ਤੋਂ ਬਾਅਦ ਐੱਸ.ਆਈ.ਟੀ. ਨੇ ਬਿਕਰਮ ਸਿੰਘ ਮਜੀਠੀਆ ਤੋਂ 1 ਘੰਟਾ ਪੁੱਛਗਿੱਛ ਕੀਤੀ। ਪੁੱਛਗਿੱਛ ਕਰਨ ਤੋਂ ਬਾਅਦ ‘ਸਿਟ’ ਨੇ ਮਜੀਠੀਆ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button