Breaking NewsPunjabTop News

ਅਦਾਲਤ ਨੇ MLA ਅਮਿਤ ਰਤਨ ਦਾ ਪੁਲਿਸ ਨੂੰ 27 ਫਰਵਰੀ ਤੱਕ ਦਾ ਦਿੱਤਾ ਰਿਮਾਂਡ

ਬਠਿੰਡਾ : ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇਕ ਮਾਮਲੇ ‘ਚ ਅੱਜ ਸਵੇਰੇ ਗ੍ਰਿਫਤਾਰ ਕੀਤਾ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ‘ਚ ਵਿਧਾਇਕ ਦੇ ਕਰੀਬੀ ਰਸ਼ਿਮ ਗਰਗ ਨੂੰ ਫੜਿਆ ਸੀ। ਅੱਜ MLA ਅਮਿਤ ਰਤਨ ਨੂੰ  ਅਦਾਲਤ ‘ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ MLA ਅਮਿਤ ਰਤਨ ਨੂੰ 27 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।  ਵਿਧਾਇਕ ਦੇ ਕਰੀਬੀ  ਰਸ਼ਿਮ ਗਰਗ ਨੂੰ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜੀਆ ਗਿਆ ਹੈ।
ਦੱਸ ਦੇਈਏ ਕਿ ਰਸ਼ਿਮ ਨੂੰ 16 ਫਰਵਰੀ ਨੂੰ ਬਠਿੰਡਾ ਦੇ ਪਿੰਡ ਘੁੱਦਾ ਦੇ ਮੁਖੀ ਦੇ ਪਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਮੁਲਜ਼ਮ 25 ਲੱਖ ਰੁਪਏ ਦੀ ਸਰਕਾਰੀ ਗਰਾਂਟ ਜਾਰੀ ਕਰਨ ਦੇ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਬਠਿੰਡਾ ਵਿਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਗਰਗ ਨੂੰ 4 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਸੀ। ਇਸ ਤੋਂ ਪਹਿਲਾਂ ਕੋਟਫੱਤਾ ਨੇ ਗਰਗ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਤੋਂ ਇਨਕਾਰ ਕੀਤਾ ਸੀ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਰਤਨ ਕੋਟਫੱਤਾ ਨੇ ਕਿਹਾ ਸੀ ਕਿ ਰਿਸ਼ਮ ਗਰਗ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ। ਰਿਸ਼ਮ ਉਨ੍ਹਾਂ ਦਾ ਪੀ. ਏ. ਵੀ ਨਹੀਂ ਹੈ। ਜਿਸ ਨੇ ਵੀ ਰਿਸ਼ਵਤ ਲਈ ਹੈ, ਉਸ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਅਮਿਤ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਦੇ 11 ਮਹੀਨਿਆਂ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਮੰਤਰੀ ਕੁਰਸੀ ਗੁਆ ਚੁੱਕੇ ਹਨ। ਪਹਿਲਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ। ਉਨ੍ਹਾਂ ‘ਤੇ ਕੰਮ ਦੇ ਬਦਲੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ। CM ਭਗਵੰਤ ਮਾਨ ਨੇ ਖੁਦ ਉਨ੍ਹਾਂ ਦੀ ਬਰਖ਼ਾਸਤਗੀ ਦਾ ਖੁਲਾਸਾ ਕੀਤਾ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button