Breaking NewsD5 specialNewsPress ReleasePunjabTop News

ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

ਬੇਅੰਤ ਸਿੰਘ ਦੇ ਪੌਤਰੇ ਦੀ ਡਿਗਰੀ ਯੋਗ ਤੇ ਸਾਡੀ ਉਹੀ ਡਿਗਰੀ ਅਯੋਗ ਕਿਵੇਂ!

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਨਿਗੂਣੀ ਤਨਖਾਹ ’ਤੇ ਕੰਮ ਕਰ ਰਹੇ 7,654 ਅਤੇ 3,442 ਭਰਤੀਆਂ ਦੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਪੰਜਾਬ ਭਵਨ ਵਿੱਚ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ।ਪ੍ਰਦਰਸ਼ਨ ਕਰ ਰਹੀਆਂ ਅਧਿਆਪਕਾਂ ਰੈਗੂਲਰ ਕਰਨ ਦੀ ਮੰਗ ਕਰ ਰਹੀਆਂ ਹਨ। ਇਹਨਾਂ ਅਧਿਆਪਕਾਂ ਨੇ ਕਾਲੀਆਂ ਝੰਡੀਆਂ ਨਾਲ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਤਕਰੀਬਨ 100 ਅਧਿਆਪਕਾਂ ਦੇ ਰੈਗੂਲਰ ਆਰਡਰ ਸਿੱਖਿਆ ਵਿਭਾਗ ਨੇ ਪਿਛਲੇ 7 ਸਾਲ ਤੋਂ ਇਹ ਕਹਿ ਕੇ ਰੋਕ ਰੱਖੇ ਹਨ ਕਿ ਇਹਨਾਂ ਦੀਆਂ ਉੱਚ ਸਿੱਖਿਆ ਦੀਆਂ ਡਿਗਰੀਆਂ ਪੰਜਾਬ ਤੋਂ ਬਾਹਰ ਦੀਆਂ ਯੂ.ਜੀ.ਸੀ. ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਸਟੈਂਸ ਮੋਡ ਰਾਹੀਂ ਹਨ।ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਪੌਤਰੇ ਗੁਰਇਕਬਾਲ ਸਿੰਘ ਦੀ ਡਿਗਰੀ ਪੈਰੀਆਰ ਯੂਨੀਵਰਸਿਟੀ ਤਾਮਿਲਨਾਡੂ ਤੋਂ ਹੋਣ ਦੇ ਬਾਵਜੂਦ ਉਸਨੂੰ ਡੀਐਸਪੀ ਭਰਤੀ ਕੀਤਾ ਗਿਆ ਹੈ।

Kisan Bill 2020 : SC ਦੀ ਝਾੜ ਤੋ ਬਾਅਦ ਕਿਸਾਨਾਂ ਦੇ ਹੱਕ ‘ਚ ਆਈ ਸਰਕਾਰ || D5 Channel Punjabi

ਸਿੱਖਿਆ ਵਿਭਾਗ ਨੇ ਜਿੱਥੇ ਇੱਕ ਪਾਸੇ ਇਹਨਾਂ ਅਧਿਆਪਕਾਂ ਦੇ ਰੈਗੂਲਰ ਆਰਡਰ 2014 ਤੋਂ ਰੋਕ ਰੱਖੇ ਹਨ, ਉੱਥੇ ਹੀ ਦੂਸਰੇ ਪਾਸੇ ਇਹਨਾਂ ਹੀ 7654,3442 ਭਰਤੀਆਂ ਵਿੱਚੋਂ ਇਹਨਾਂ ਹੀ ਯੂਨੀਵਰਸਿਟੀਆਂ ਤੋਂ ਡਿਗਰੀਆਂ ਹਾਸਲ 800 ਦੇ ਕਰੀਬ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ।ਅਜਿਹੇ ਹੀ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ 2018 ਵਿੱਚ ਰੈਗੂਲਰ ਕੀਤਾ ਜਾ ਚੁੱਕਾ ਹੈ। ਸਾਲ 2019 ਵਿੱਚ ਕੀਤੀ ਪ੍ਰਿੰਸੀਪਲਾਂ ਦੀ ਭਰਤੀ ਵਿੱਚ ਵੀ 40 ਤੋਂ ਵੱਧ ਪ੍ਰਿੰਸੀਪਲਾਂ ਨੇ ਡਿਗਰੀਆਂ ਇਹਨਾਂ ਅਧਿਆਪਕਾਂ ਦੀਆਂ ਯੂਨੀਵਰਸਿਟੀਆਂ ਤੋਂ ਹੀ ਹਾਸਲ ਕੀਤੀਆਂ ਹਨ। ਇਸ ਪ੍ਰਕਾਰ ਇਹਨਾਂ ਅਧਿਆਪਕਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਇਹਨਾਂ ਜਿਹੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ।ਆਪਣੇ ਛੋਟੇ-ਛੋਟੇ ਬੱਚਿਆਂ ਸਮੇਤ ਧਰਨੇ ਵਿੱਚ ਪਹੁੰਚੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਇੱਕੋ ਹੀ ਤਰ੍ਹਾਂ ਦੀਆਂ ਡਿਗਰੀਆਂ ਬਾਕੀ ਸਭ ਭਰਤੀਆਂ ਲਈ ਯੋਗ ਅਤੇ ਸਿਰਫ ਇਹਨਾਂ 100 ਕੁ ਅਧਿਆਪਕਾਂ ਲਈ ਅਯੋਗ ਕਿਵੇਂ ਹੋ ਸਕਦੀਆਂ ਹਨ! ਇੱਕੋ ਹੀ ਰਾਜ ਪੰਜਾਬ ਵਿੱਚ ਸਿੱਖਿਆ ਲਈ ਦੋਹਰੇ ਮਾਪਦੰਡ ਕਿਉਂ ਹਨ! ਰੋਸ ਪ੍ਰਗਟ ਕਰ ਰਹੇ ਇਹਨਾਂ ਅਧਿਆਪਕਾਂ ਨੇ ਤਖ਼ਤੀਆਂ ਤੇ ਬੇਅੰਤ ਸਿੰਘ ਦੇ ਪੌਤਰੇ ਦੀ ਪੈਰੀਆਰ ਯੂਨੀਵਰਸਿਟੀ ਦੀ ਡਿਗਰੀ ਦੀਆਂ ਕਾਪੀਆਂ ਅਤੇ ਆਪਣੀਆਂ ਇਸੇ ਯੂਨੀਵਰਸਿਟੀ ਦੀਆਂ ਡਿਗਰੀਆਂ ਚਿਪਕਾਈਆਂ ਹੋਈਆਂ ਸਨ।ਡੀਐਸਪੀ ਦੀ ਵਰਦੀ ਪਾਈ ਨਕਲੀ ਗੁਰਇਕਬਾਲ ਸਿੰਘ ਬਣਿਆ ਇੱਕ ਬੱਚਾ ਆਪਣੀ ਫਰੇਮ ਕੀਤੀ ਹੋਈ ਡਿਗਰੀ ਗਲ ਵਿੱਚ ਪਾ ਕੇ ਖੜ੍ਹਾ ਸੀ।

ਕਿਸਾਨਾਂ ਨੇ ਅੱਗੇ ਖੜ੍ਹਾ ਕਰ ਲਿਆ ਸੁਖਬੀਰ! ਸਵਾਲ ਪੁੱਛ-ਪੁੱਛ ਕਰਾਤੀ ਬੱਸ || D5 Channel Punjabi

ਡੀਟੀਐਫ ਪੰਜਾਬ ਦੇ ਪ੍ਰਧਾਨ ਵਿਕਰਮਦੇਵ ਸਿੰਘ, ਪਰਮਿੰਦਰ ਮਾਨਸਾ, ਐੱਸ. ਐੱਲ. ਏ. ਯੂਨੀਅਨ ਪੰਜਾਬ ਦੇ ਪ੍ਰਧਾਨ ਅਮਰਦੀਪ ਸਿੰਘ ਗੁਰਾਇਆ ਨੇ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕੀਤੀ। ਧਰਨਾ ਦੇ ਰਹੇ ਅਧਿਆਪਕਾਂ ਦੇ ਆਗੂਆਂ ਬਲਜਿੰਦਰ ਸਿੰਘ ਗਰੇਵਾਲ, ਜਤਿੰਦਰ ਸਿੰਘ, ਪਰਮਿੰਦਰ ਸਿੰਘ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਤੋਂ ਮੰਗ ਕੀਤੀ ਉਨ੍ਹਾਂ ਦੇ ਹੱਕ ਵਿੱਚ ਆਏ ਮਾਨਯੋਗ ਹਾਈ ਕੋਰਟ ਦੇ ਫੈਂਸਲੇ ਨੂੰ ਪਿਛਲੇ ਦੋ ਸਾਲ ਤੋਂ ਲਟਕਾਉਣ ਦੀ ਬਜਾਇ ਲਾਗੂ ਕੀਤਾ ਜਾਵੇ ਅਤੇ ਜਿੱਥੇ ਉਹ ਹੋਰ ਸਾਰੇ ਅਧਿਆਪਕਾਂ ਦੇ ਮਸਲੇ ਹੱਲ ਕਰ ਰਹੇ ਹਨ, ਇਹਨਾਂ ਬਾਕੀ ਰਹਿੰਦੇ 100 ਕੁ ਅਧਿਆਪਕਾਂ ਨੂੰ ਵੀ ਤ੍ਰਿਪੁਰਾ ਸਰਕਾਰ ਦੀ ਤਰਜ਼ ਤੇ ਪਾਲਿਸੀ ਬਣਾ ਕੇ ਰੈਗੂਲਰ ਕਰਕੇ ਇਹਨਾਂ ਦਾ ਬਣਦਾ ਹੱਕ ਦਿੱਤਾ ਜਾਵੇ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਯੂਨੀਅਨ ਆਗੂਆਂ ਨਾਲ ਮੌਕੇ ਤੇ ਮੀਟਿੰਗ ਕਰਕੇ ਮੰਗ ਪੱਤਰ ਲਿਆ ਅਤੇ ਮੁੱਖ ਮੰਤਰੀ ਸਾਬ੍ਹ ਨਾਲ ਮੀਟਿੰਗ ਕਰਕੇ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ। ਅਧਿਆਪਕਾਂ ਵੱਲੋਂ ਐਲਾਨ ਕੀਤਾ ਗਿਆ ਜੇਕਰ ਸਰਕਾਰ ਵੱਲੋਂ ਵਾਅਦਾ ਖਿਲਾਫੀ ਕੀਤੀ ਜਾਂਦੀ ਹੈ ਤਾਂ ਅਗਲੇ ਹਫਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button