Breaking NewsD5 specialNewsPress ReleasePunjab

ਅਧਿਆਪਕ ਦਿਵਸ ਮੋਕੇ  ਐਨ ਐਸ ਕਿਊ ਐਫ ਅਧਿਆਪਕਾਂ ਵਲੋਂ ਗਲਾਂ ‘ਚ ਟਾਇਰ ਪ‍ਾ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ:ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਵਲੋਂ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਪਿਛਲੇ 89 ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ‘ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ’ ਵਿਖੇ ਪੱਕਾ ਧਰਨਾ ਲਾਕੇ ਬੈਠੇ ਹੋਏ ਹਨ ਅਤੇ ਅੱਜ ਤੱਕ ਉਹਨਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਉਹਨਾਂ ਦਾ ਕਹਿਣਾ ਹੈ ਕਿ ਹਰ ਵਾਰ ਮੀਟਿੰਗ ਵਿੱਚ ਸਾਡੇ ਤੋਂ ਸਮਾਂ ਮੰਗ ਲਿਆ ਜਾਂਦਾ ਹੈ ਜਿਸ ਕਰਕੇ ਅਧਿਆਪਕਾਂ ਵਿੱਚ ਬਹੁਤ ਜ਼ਿਆਦਾ ਰੋਸ ਵਧ ਗਿਆ ਹੈ। ਅੱਜ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕਾਂ ਨੇ ਇਹਨਾਂ ਦੇ ਝੂਠੇ ਲਾਰਿਆਂ ਤੋਂ ਅੱਕ ਕੇ  ਗਲਾਂ ਵਿੱਚ ਟਾਇਰ ਪਾ ਕੇ ਰੋਸ ਮਾਰਚ ਕੱਢਿਆ ਅਤੇ ਸਮਾਣਾ ਚੂੰਗੀ ਰੋਡ ਨੂੰ ਜਾਮ ਕੀਤਾ ਗਿਆ।

ਬੀਜੇਪੀ ਪ੍ਰਧਾਨ ਨਾਲ ਹੋਈ ਮਾੜੀ, ਮੀਟਿੰਗ ਤੋਂ ਪਹਿਲਾਂ ਪਿਆ ਘਸਮਾਣ || D5 Channel Punjabi

ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਦੇ ਗਲ ਵਿੱਚ ਪਾਏ ਟਾਇਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਕੇ ਤੇ ਹਾਜਰ ਪੁਲਸ ਮੁਲਾਜ਼ਮਾਂ ਵਲੋਂ ਰੋਕਣ ਲਈ ਅਧਿਆਪਕਾਂ ਬਹੁਤ ਜੋਰ ਜਬਰਦਸਤੀ ਕੀਤੀ ਗਈ। ਇਸ ਮੋਕੇ ਐਨ ਐਸ ਕਿਊ ਐਫ ਅਧਿਆਪਕਾਂ ਚ ਬਹੁਤ ਰੋਸ ਵਧ ਗਿਆ ਅਤੇ ਮਾਹੋਲ ਬਹੁਤ ਤਨਾਵਪੂਰਨ ਹੋ ਗਿਆ। ਇਸ ਸਮੇਂ ਖਿੱਚ ਧੂ ਵਿੱਚ ਕਾਫੀ ਅਧਿਆਪਕਾਂ ਦੇ ਰਗੜਾਂ ਲੱਗੀਆਂ ਕਾਫੀ ਮਹਿਲਾ ਅਧਿਆਪਕ ਡਿੱਗ ਪਏ।ਇਸ ਸਾਰੀ ਖਿੱਚੋ ਤਾਣ ਤੋਂ ਬਾਅਦ ਪ੍ਰਸ਼ਾਸਨ ਅਤੇ ਅਧਿਆਪਕਾਂ ਵਿੱਚ ਮਾਹੌਲ ਸ਼ਾਂਤ ਕਰਦੇ ਹੋਏ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਦੇ ਹੱਲ ਕਰੇ ਸਾਡੀਆਂ ਮੁੱਖ ਮੰਗਾਂ ਹਨ। ਸਰਕਾਰੀ ਸਕੂਲਾਂ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ।

Muzaffarnagar Mahapanchayat : UP ਤੋਂ ਵੱਡੀ ਖ਼ਬਰ, ਰੈਲੀ ’ਚ ਵੜ੍ਹਗੇ ਬੀਜੇਪੀ ਦੇ ਬੰਦੇ!

ਐਨ ਐਸ ਕਿਊ ਐਫ ਪੂਰੇ ਸਕੇਲ ਤੇ ਰੈਗੂਲਰ ਕੀਤਾ ਜਾਵੇ। ਪ੍ਰਸ਼ਾਸਨ ਵਲੋਂ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨਾਲ 6 ਸਤੰਬਰ ਦੀ ਚੰਡੀਗੜ੍ਹ ਵਿਖੇ ਸਕੱਤਰੇਤ ਵਿਖੇ ਪੈਨਲ ਮੀਟਿੰਗ ਦਿੱਤੀ ਗਈ ਅਤੇ ਸੂਬਾ ਪ੍ਰਧਾਨ ਵਲੋਂ ਕਿਹਾ ਗਿਆ ਕਿ ਜੇਕਰ ਕੱਲ ਵਾਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 11 ਸਤੰਬਰ ਨੂੰ ਦੋ ਦਿਨਾਂ ਦੀ ਅਗਲੀ ਰੈਲੀ ਦਾ ਐਲਾਨ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button