PunjabTop News

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਵੱਡਾ ਤੋਹਫਾ

ਚੰਡੀਗੜ੍ਹ : ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੀਡੀਓ ਸੰਦੇਸ਼ ਰਾਹੀਂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆ ਅਧਿਆਪਕਾਂ ਲਈ ਤਿੰਨ ਵੱਡੇ ਐਲਾਨ ਕੀਤੇ ਹਨ। ਪਹਿਲੇ ਐਲਾਨ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਗੈਸਟ ਫੈਕਿਲਟੀ ਅਧਿਆਪਕ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਦੂਜੇ ਐਲਾਨ ਵਿਚ ਮੁੱਖ ਮੰਤਰੀ ਆਖਿਆ ਹੈ ਕਿ ਪੰਜਾਬ ਦੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿਚ ਯੂ. ਜੀ. ਸੀ. ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ, ਇਸ ਦੀਆਂ ਸਾਰੀਆਂ ਸ਼ਰਤਾਂ ਲਾਗੂ ਹੋਣਗੀਆਂ। ਇਹ ਪੇਅ ਕਮਿਸ਼ਨ 1 ਅਕਤੂਬਰ 2022 ਤੋਂ ਲਾਗੂ ਹੋਵੇਗਾ।

CM Mann ਦਾ ਅਧਿਆਪਕਾਂ ਨੂੰ ਵੱਡਾ ਤੋਹਫਾ, ਅਧਿਆਪਕਾਂ ’ਚ ਖੁਸ਼ੀ ਦੀ ਲਹਿਰ, ਮਾਨ ਦੀ ਹੋਈ ਬੱਲੇ- ਬੱਲੇ

ਤੀਜੇ ਐਲਾਨ ਵਿਚ ਆਖਿਆ ਗਿਆ ਹੈ ਕਿ ਜਿਹੜੇ ਗੈਸਟ ਫੈਕਿਲਟੀ ਅਧਿਆਪਕ ਪਿਛਲੇ 18-20 ਸਾਲਾਂ ਤੋਂ ਪੜ੍ਹਾਅ ਰਹੇ ਹਨ, ਉਨ੍ਹਾਂ ਦੇ ਮਾਨ ਸਨਮਾਨ ਅਤੇ ਭੱਤੇ ਵਿਚ ਵਾਧਾ ਕੀਤਾ ਜਾਵੇਗਾ, ਇਨ੍ਹਾਂ ਸਾਰਿਆਂ ਦਾ ਨੋਟੀਫਿਕੇਸ਼ਨ ਬਹੁਤ ਜਲਦ ਜਾਰੀ ਕਰ ਦਿੱਤਾ ਜਾਵੇਗਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ। ਪੰਜਾਬ ਦਾ ਭਵਿੱਖ ਅਤੇ ਨੀਹਾਂ ਮਜ਼ਬੂਤ ਕਰਨ ਵਿਚ ਅਧਿਆਪਕ ਅਹਿਮ ਯੋਗਦਾਨ ਪਾ ਰਹੇ ਹਨ। ਲਿਹਾਜ਼ਾ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button