Press ReleasePunjabTop News

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਕਾਲਜ ਅਧਿਆਪਕਾਂ ਲਈ ਵੱਡੀਆਂ ਸੌਗਾਤਾਂ ਦਾ ਐਲਾਨ

ਇਕ ਅਕਤੂਬਰ ਤੋਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਯੂ.ਜੀ.ਸੀ. ਦਾ 7ਵਾਂ ਪੇਅ ਕਮਿਸ਼ਨ ਲਾਗੂ ਹੋਵੇਗਾ

ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਸਰਕਾਰੀ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਨੂੰ ਪ੍ਰਵਾਨਗੀ

ਮੌਜੂਦਾ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਸਨਮਾਨਯੋਗ ਵਾਧਾ ਕਰਨ ਦਾ ਐਲਾਨ

ਚੰਡੀਗੜ੍ਹ : ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦੇ ਸਤਿਕਾਰ ਵਿਚ ਵੱਡੀਆਂ ਸੌਗਾਤਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਅੱਜ ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹੁਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ।

Dharmsot ’ਤੇ Court ਦਾ ਵੱਡਾ ਫੈਸਲਾ, Jail ਤੋਂ ਆਏ ਬਾਹਰ, Gilzian ਨੂੰ ਵੀ ਮਿਲੀ ਜ਼ਮਾਨਤ || D5 Channel Punjabi

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਾਡੀ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਾਲਜਾਂ ਵਿਚ ਪਹਿਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਟੀਚਰ 18-20 ਸਾਲ ਦੇ ਸਮੇਂ ਤੋਂ ਤਾਲੀਮ ਦੇ ਰਹੇ ਹਨ ਅਤੇ ਸਰਕਾਰ ਨੇ ਇਨ੍ਹਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸਰਕਾਰ ਨੇ ਚੁੱਕਿਆ ਪੰਜਾਬ ਦਾ ਅਹਿਮ ਮੁੱਦਾ, ਲੋਕਾਂ ਨੂੰ ਮਿਲੂ ਵੱਡੀ ਰਾਹਤ! D5 Channel Punjabi

ਅਧਿਆਪਕ ਦਿਵਸ ਨੂੰ ਆਪਣੇ ਜੀਵਨ ਦਾ ਖਾਸ ਦਿਨ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਅਧਿਆਪਕ ਦਾ ਪੁੱਤਰ ਹਾਂ ਜਿਸ ਕਰਕੇ ਮੇਰੇ ਲਈ ਅੱਜ ਦਾ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਮਾਪਿਆਂ ਤੋਂ ਬਾਅਦ ਬੱਚੇ ਦੀ ਸਾਕਾਰਤਮਕ ਸਿਰਜਣਾ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕ ਦੀ ਹੁੰਦੀ ਹੈ ਜੋ ਵਿਦਿਆਰਥੀ ਜੀਵਨ ਵਿਚ ਬੱਚੇ ਦਾ ਮਾਰਗਦਰਸ਼ਨ ਕਰਦਾ ਹੈ। ਇਸੇ ਕਰਕੇ ਅਧਿਆਪਕਾਂ ਨੂੰ ਸਤਿਕਾਰ ਵਜੋਂ ‘ਕੌਮ ਦੇ ਨਿਰਮਾਤਾ’ ਕਿਹਾ ਜਾਂਦਾ ਹੈ। ਬੱਚਿਆਂ ਦੇ ਬਿਹਤਰ ਭਵਿੱਖ ਲਈ ਦਿਆਨਤਦਾਰੀ, ਲਗਨ ਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਅ ਰਹੇ ਸਮੂਹ ਅਧਿਆਪਕਾਂ ਨੂੰ ਮੈਂ ਅੱਜ ਦੇ ਦਿਨ ਦੀ ਵਧਾਈ ਦਿੰਦਾ ਹਾਂ। ”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button