PunjabTop News

ਅਧਿਆਪਕ ਵਰਗ ‘ਚ ਖ਼ੁਸ਼ੀ ਦੀ ਲਹਿਰ : ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਤੋਂ ਮਾਸਟਰ ਕੇਡਰ ‘ਚ ਤਰੱਕੀਆਂ ਦੇ ਆਦੇਸ਼ ਜਾਰੀ

ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਮਾਸਟਰ ਕੇਡਰ ਵਿੱਚ ਤਰੱਕੀਆਂ ਕਰਨ ਕਰਕੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਬਹੁਤ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰਮੋਸਨਾ ਰੁਕੀਆਂ ਹੋਣ ਕਰਕੇ ਕਾਫ਼ੀ ਅਧਿਆਪਕ ਬਿਨਾਂ ਤਰੱਕੀ ਲਏ ਹੀ ਸੇਵਾ ਮੁਕਤ ਹੋ ਰਹੇ ਸਨ । ਅਧਿਆਪਕ ਜੱਥੇਬੰਦੀਆਂ ਲਗਾਤਾਰ ਇਹ ਮੰਗ ਕਰਦੀਆਂ ਆ ਰਹੀਆਂ ਸਨ ਕਿ ਸਰਕਾਰ ਜਲਦੀ ਤੋਂ ਜਲਦੀ ਮਾਸਟਰ ਕਾਡਰ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਕਰੇ।
ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਪ੍ਰਾਇਮਰੀ ਅਧਿਆਪਕਾਂ ਵਿੱਚੋਂ ਸਮਾਜਿਕ ਸਿੱਖਿਆ, ਹਿੰਦੀ, ਗਣਿਤ , ਪੰਜਾਬੀ, ਅੰਗਰੇਜ਼ੀ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਤਰੱਕੀਆਂ ਦੇ ਆਡਰ ਜਾਰੀ ਕੀਤੇ ਹਨ । ਇਹਨਾਂ ਤਰੱਕੀਆਂ ਵਿੱਚ ਈ ਟੀ ਟੀ , ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੇ ਅਧਿਆਪਕਾਂ ਦੀਆਂ ਬਣਦੇ ਕੋਟੇ ਅਨੁਸਾਰ ਤਰੱਕੀ ਦੇ ਆਡਰ ਜਾਰੀ ਕੀਤੇ ਹਨ । ਵਿਭਾਗ ਵੱਲੋਂ ਪ੍ਰਮੋਟ ਹੋਏ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਆਪਣੇ ਆਪਣੇ ਸਕੂਲਾਂ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ । ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਨੇ ਤਰੱਕੀਆਂ ਦੌਰਾਨ ਕੁਝ ਰਹਿ ਗਈਆਂ ਤਰੁੱਟੀਆਂ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਦੀ ਮੰਗ ਵੀ ਕੀਤੀ ਹੈ । ਪ੍ਰੈਸ ਨੂੰ ਜਾਣਕਾਰੀ ਦੇਣ ਵਾਲਿਆਂ ਵਿੱਚ ਮਨਜੀਤ ਸਿੰਘ ਬੜੂੰਦੀ , ਜੰਗਪਾਲ ਸਿੰਘ,ਹਰਜਿੰਦਰ ਸਿੰਘ, ਸਿੰਗਾਰਾ ਸਿੰਘ, ਸੁਭਾਸ਼ ਗੋਇਲ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਸ਼ਾਮਲ ਸਨ ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button