Breaking NewsD5 specialNewsPunjabPunjab OfficialsTop News

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਰਮਨ ਬਹਿਲ

ਚੰਡੀਗੜ੍ਹ :  ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜੇਲ੍ਹ ਵਿਭਾਗ ਵਿਚ ਵਾਰਡਰ ਦੀਆਂ 815 ਅਤੇ 32 ਮੈਟਰਨ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।

ਆਹ ਪੂਰੇ ਪਿੰਡ ‘ਚ ਮੱਚ ਗਈ ਹਾਹਾਕਾਰ,ਕਰਤਾ ਸੀਲ,ਨਹੀਂ ਦਿਖ ਰਿਹਾ ਕੋਈ ਬੰਦਾ….

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 10 ਮਈ ਤੋਂ 31 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button