Breaking NewsD5 specialNewsPunjab

ਅਨਲਾਕ ਦੌਰਾਨ ਹੋਟਲ, ਰੈਸਟੋਰੈਂਟ ਅਤੇ ਧਾਰਮਿਕ ਸਥਾਨ ਖੋਲ੍ਹੇ ਜਾਣ ਬਾਰੇ ਨਵੇਂ ਆਦੇਸ਼ ਹੋਏ ਜਾਰੀ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਕੇਵਲ ਰੈਸਟੋਰੈਂਟਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਜਿਸ ‘ਚ ਕੋਈ ਡਾਈਨ ਇਨ ਸਹੂਲਤ ਨਹੀਂ ਦਿੱਤੀ ਜਾਵੇਗੀ। ਇਸ ਦੇ ਬਾਵਜੂਦ ਰਾਤ 8 ਵਜੇ ਤੱਕ ਖਾਣੇ ਦੀ ਹੋਮ ਡਿਲੀਵਰੀ ਦੀ ਆਗਿਆ ਦਿੱਤੀ ਗਈ। ਇਸ ਦੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਇਨ੍ਹਾਂ ਥਾਵਾਂ ‘ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਅਜਿਹੀ ਥਾਂ ‘ਤੇ ਹੱਥਾਂ ਦੀ ਸਫ਼ਾਈ, ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

Exclusive-ਬੈਂਸ ਦੇ ਮੂੰਹ ਬੋਲੇ ਭਰਾ ਵੱਲੋਂ ਵੱਡੇਖੁਲਾਸੇ!,ਅਮਿਤ ਸ਼ਾਹ ਨਾਲ ਮੀਟਿੰਗ ਤੇ ਸੀਕ੍ਰੇਟ ਵੀਡਿਓ ਦੇ ਖੋਲ੍ਹੇ ਰਾਜ਼

ਆਨਲਾਕ-1 ਦੇ ਤਹਿਤ ਪੰਜਾਬ ਸਰਕਾਰ ਨੇ ਆਉਣ ਵਾਲੀ 8 ਜੂਨ ਤੋਂ ਸੂਬੇ ‘ਚ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਖੋਲ੍ਹਣ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਦੇ ਤਹਿਤ ਹੋਟਲ ਰੈਸਟੋਰੈਂਟ ਬੰਦ ਰਹਿਣਗੇ ਅਤੇ ਭੋਜਨ ਹੋਟਲਾਂ ਦੇ ਕਮਰਿਆਂ ‘ਚ ਰਹਿਣ ਵਾਲੇ ਮਹਿਮਾਨਾਂ ਨੂੰ ਹੀ ਵਰਤਾਇਆ ਜਾਵੇਗਾ। ਇਸ ਮਗਰੋਂ ਸਰਕਾਰ ਵਲੋਂ 15 ਜੂਨ ਨੂੰ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ। ਰਾਤ ਨੂੰ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਵੇਰੇ 5 ਵਜੇ ਤੋਂ ਰਾਤੀਂ 9 ਵਜੇ ਤੱਕ ਆਉਣ-ਜਾਣ ਦੀ ਆਗਿਆ ਹੋਵੇਗੀ।

Manpreet Badal ਨਿਕਲੇ Bathinda ਬਾਜ਼ਾਰ ‘ਚ. ਬੂਟ ਪਾਲਿਸ਼ ਕਰਨ ਵਾਲੇ ਨੇ ਸੁਣਾਈਆਂ ਖਰੀਆਂ-ਖਰੀਆਂ

ਉੱਥੇ ਹੀ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਵੀ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੁੱਝ ਨਵੇਂ ਦਿਸ਼ਾ-ਨਿਰਦੇਸ਼ਾਂ ਵੀ ਜਾਰੀ ਕੀਤੇ ਹਨ ਜਿਨ੍ਹਾਂ ਦੇ ਅਨੁਸਾਰ, ਪੂਜਾ ਸਥਾਨ ਅਤੇ ਧਾਰਮਿਕ ਸਥਾਨ ਕੇਵਲ 5 ਵਜੇ ਤੋਂ 8 ਵਜੇ ਤੱਕ ਹੀ ਖੁੱਲ੍ਹਣਗੇ। ਪੂਜਾ ਸਮੇਂ ਵੱਧ ਤੋਂ ਵੱਧ 20 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ ਪਰ ਉਨ੍ਹਾਂ ਲਈ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਅਤੇ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਇਹ ਵੀ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਪੂਜਾ ਸਥਾਨ ਅਤੇ ਧਾਰਮਿਕ ਸਥਾਨ ‘ਤੇ ਪ੍ਰਸ਼ਾਦ ਅਤੇ ਲੰਗਰ ਨਹੀਂ ਵਰਤਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button