ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਸੇਵਾਮੁਕਤ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ। ਇਸ ਦੇ ਨਾਲ ਹੀ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਵੀ ਸਵਾਗਤ ਕੀਤਾ ਗਿਆ। ਅਨੁਰਾਗ ਵਰਮਾ ਅੱਜ 1 ਜੁਲਾਈ ਨੂੰ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜੰਜੂਆ ਨੇ ਆਈ.ਏ.ਐਸ ਵਜੋਂ ਵੱਖ-ਵੱਖ ਅਹੁਦਿਆਂ ‘ਤੇ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਕਈ ਲੋਕ ਹਿੱਤ ਫੈਸਲੇ ਲਏ ਹਨ। ਇਨ੍ਹਾਂ ਵਿੱਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਬਹੁਤ ਚੁਣੌਤੀਪੂਰਨ ਸੀ ਪਰ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿੱਚ ਤਨ-ਮਨ ਨਾਲ ਯੋਗਦਾਨ ਪਾਇਆ। ਉਨ੍ਹਾਂ ਆਸ ਪ੍ਰਗਟਾਈ ਕਿ ਜੰਜੂਆ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਦੇ ਹਿੱਤ ਵਿੱਚ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਸਰਕਾਰ ਦੇ ਲੋਕ ਪੱਖੀ ਯਤਨਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਰਪਿਤ ਭਾਵਨਾ ਨਾਲ ਨਿਭਾਉਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.