Press ReleasePunjabTop News

ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਕੀਤੀ ਪੜਚੋਲ 

ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮਲੂਕਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂੁਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਸ਼ਾਮਲ ਹੋਏ। ਮੀਟਿੰਗ ਵਿੱਚ ਪਾਰਟੀ ਅੰਦਰ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਅਨੁਸ਼ਾਸ਼ਨੀ ਕਮੇਟੀ ਵੱਲੋਂ ਕਿਸੇ ਵੀ ਤਰਾਂ ਦੀ ਪਾਰਟੀ ਵਿਰੋਧੀ ਗਤੀਵਿਧੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਇਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਫਸ ਗਿਆ ਹੇਰਾਫੇਰੀ ’ਚ ਕੇਜਰੀਵਾਲ? ਸੀਚੇਵਾਲ ਦਾ ਵੱਡਾ ਐਕਸ਼ਨ!

ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਸ. ਸਿਕੰਦਰ ਸਿੰਘ ਮਲੂੁਕਾ ਨੇ ਕਿਹਾ ਕਿ ਕੋਈ ਵੀ ਸੰਸਥਾ ਅਨੁਸ਼ਾਸ਼ਨ ਤੋਂ ਬਗੈਰ ਅੱਗੇ ਨਹੀ ਵਧ ਸਕਦੀ ਅਤੇ ਜਿਹੜਾ ਵੀ ਵਿਅਕਤੀ ਪਾਰਟੀ ਤੋਂ ਬਾਹਰ ਜਾ ਕੇ ਪਾਰਟੀ ਦੇ ਖਿਲਾਫ ਕੋਈ ਵੀ ਗੱਲ ਕਰਦਾ ਹੈ ਉਸਦਾ ਮਕਸਦ ਪਾਰਟੀ ਦੀ ਸ਼ਕਤੀ ਨੂੰ ਕਮਜੋਰ ਕਰਨਾ ਹੀ ਹੁੰਦਾ ਹੈ।

Faridkot : ਫੇਰ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਫਿਲਮੀ ਸੀਨ | D5 Channel Punjabi

ਉਹਨਾਂ ਕਿਹਾ ਕਿ ਕਮੇਟੀ ਨੇ ਅੱਜ ਪਿਛਲੇ ਸਮੇ ਵਿੱਚ ਪ੍ਰਾਪਤ ਹੋਈਆਂ ਪਾਰਟੀ ਅਨੁਸ਼ਾਸ਼ਨਹੀਣਤਾ ਦੀਆਂ ਕੁਝ ਸ਼ਿਕਾਇਤਾਂ ਦੇ ਸਬੰਧੀ ਘੋਖ ਪੜਤਾਲ ਕੀਤੀ ਹੈ ਅਤੇ ਇਹ ਕੰਮ ਅਗਲੀਆਂ ਮੀਟਿੰਗਾਂ ਵਿੱਚ ਵੀ ਜਾਰੀ ਰਹੇਗਾ। ਅਗਰ ਅਨੁਸ਼ਾਸ਼ਨੀ ਕਮੇਟੀ ਨੂੰ ਲੱਗਿਆ ਕਿ ਕਿਸੇ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਦੀ ਜ਼ਰੂਰਤ ਹੈ ਤਾਂ ਮਰਿਆਦਾ ਮੁਤਾਬਿਕ ਉਸ ਨੂੰ ਨੋਟਿਸ ਜਾਰੀ ਕਰਕੇ ਉਸਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਅਗਰ ਜਵਾਬ ਤਸੱਲੀਬਖਸ਼ ਨਾ ਹੋਇਆ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Faridkot Jail ’ਚ ਨਹੀਂ ਟਲਦੇ ਕੈਂਦੀ, ਇਕ ਹੋਰ ਕਰਤਾ ਕਾਰਾ | D5 Channel Punjabi

ਉਹਨਾਂ ਪਾਰਟੀ ਦੀ ਜ਼ਿਲ੍ਹਾਂ ਅਤੇ ਸਰਕਲ ਇਕਾਈਆਂ ਨੂੰ ਵੀ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਧਿਆਨ ਵਿੱਚ ਕੋਈ ਪਾਰਟੀ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਇਸ ਨੂੰ ਪਾਰਟੀ ਦੇ ਮੁੱਖ ਦਫਤਰ,ਚੰਡੀਗੜ੍ਹ ਨੂੰ ਸਬੂਤਾਂ ਸਹਿਤ ਭੇਜਣ ਦੀ ਕ੍ਰਿਪਾਲਤਾ ਕੀਤੀ ਜਾਵੇ ਤਾਂ ਜੋ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button