ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ
ਜਨਵਰੀ, 2023 ਤੋਂ ਅਸ਼ੀਰਵਾਦ ਸਕੀਮ ਅਧੀਨ ਗਰੀਬ ਪਰਿਵਾਰ ਘਰੋ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਲਾਭ
ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ 556857 ਵਿਦਿਆਰਥੀਆਂ ਨੂੰ 109.66 ਕਰੋੜ ਦੀ ਦਿੱਤੀ ਸਕਾਲਰਸ਼ਿਪ
ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ
ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 4.85 ਕਰੋੜ ਰੁਪਏ ਦੇ ਦਿੱਤੇ ਕਰਜੇ
ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ਤੇ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ। ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ 01 ਜਨਵਰੀ, 2023 ਤੋਂ ਇਸ ਸਕੀਮ ਅਧੀਨ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।
ਨਵੇਂ ਸਬੂਤ ਚੱਕੀ ਫਰਿਦਾ ਨੌਜਵਾਨ, ਦੀਪ ਮਲੋਹਤਰਾ ਬਾਰੇ ਖੁਲਾਸਾ, ਮੁੱਖ ਮੰਤਰੀ ਲਈ ਹੋਇਆ ਔਖਾ! | D5 Channel Punjabi
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਨੂੰ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 12090 ਲਾਭਪਾਤਰੀਆਂ ਕੁੱਲ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
New Year ‘ਤੇ CM Bhagwant Mann ਦਾ ਬਿਆਨ, ਕੀਤਾ ਟਵੀਟ | D5 Channel Punjabi
ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ 1,95,139 ਵਿਦਿਆਰਥੀਆਂ ਲਈ 184.04 ਕਰੋੜ ਰੁਪਏ ਜਾਰੀ ਕੀਤੇ ਗਏ| ਇਸ ਸਕੀਮ ਤਹਿਤ ਵਿਦਿਆਰਥੀਆਂ ਵੱਲੋਂ ਵਿਦਿਅਕ ਸੈਂਸਨ 2022-23 ਦੌਰਾਨ ਅਪਲਾਈ ਕਰਨ ਲਈ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਮਿਤੀ 08-06-2022 ਤੋਂ ਖੋਲ੍ਹਿਆ ਗਿਆ, ਜਿਸ ਤੇ ਮਿਤੀ 22-12-2022 ਤੱਕ 2,42,463 ਵਿਦਿਆਰਥੀਆਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਨਾਂ ਵਿਦਿਆਰਥੀਆਂ ਦੀ ਪੂਰੀ ਫੀਸ ਅਤੇ ਵਜੀਫਾ ਰਾਸ਼ੀ ਸਰਕਾਰ ਵੱਲੋਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਨਿਊ ਵੋਕੇਸਨਲ ਟਰੇਨਿੰਗ ਇੰਨ ਆਈ.ਟੀ.ਆਈਜ਼ ਸਕੀਮ ਤਹਿਤ 1744 ਸਿਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ ਸਬੰਧਤ 556857 ਵਿਦਿਆਰਥੀਆਂ ਨੂੰ 109.66 ਕਰੋੜ ਰੁਪਏ ਦੀ ਰਾਸ਼ੀ ਡੀ.ਬੀ.ਟੀ ਮੈਡ ਰਾਹੀ ਸਕਾਲਰਸ਼ਿਪ ਵਜੋਂ ਦਿੱਤੀ ਗਈ।
Sports Minister ‘ਤੇ FIR ਦਰਜ, ਫਸਿਆ ਕਸੂਤਾ, ਵੱਡੀ ਕਾਰਵਾਈ || D5 Channel Punjabi
ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 4.85 ਕਰੋੜ ਰੁਪਏ ਦੇ ਕਰਜੇ ਅਤੇ 0.06 ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 135 ਲਾਭਪਾਤਰੀਆਂ ਨੂੰ 2.86 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ। ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਐਸ.ਏ.ਐਸ.ਨਗਰ ਵਿਖੇ ਸਾਲ ਦੌਰਾਨ ਆਈ.ਏ.ਐਸ. ਪੀ.ਸੀ.ਐਸ ਅਤੇ ਬੈਂਕ ਪੀ.ਓ ਦੇ ਪ੍ਰੀਲਿਮਨਰੀ ਇੰਗਜਾਮੀਨੇਸ਼ਨ ਵਾਸਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 102 ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਹੈ। ਸਟੈਨੋਗ੍ਰਾਫੀ ਸਿਖਲਾਈ ਸਕੀਮ ਅਧੀਨ ਪੰਜਾਬੀ ਅਤੇ ਅੰਗਰੇਜੀ ਭਾਸ਼ਾ ਦੇ ਕੁੱਲ 67 ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
New Year ਦੇ ਪਹਿਲੇ ਦਿਨ ਲੋਕਾਂ ਨੂੰ ਲੱਗੇ ਝਟਕੇ, ਅੱਧੀ ਰਾਤ ਨੂੰ ਪਿਆ ਪੰਗਾ || D5 Channel Punjabi
ਇਹਨਾਂ ਵਿਦਿਆਰਥੀਆਂ ਨੂੰ ਸੰਸਥਾ ਵਿਚ ਮੁਫਤ ਰਿਹਾਇਸ ਅਤੇ ਖਾਣ ਪੀਣ ਦਾ ਉਪਬੰਧ ਕੀਤਾ ਗਿਆ। ਵਜੀਫੇ ਵਜੋਂ 1500/-ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ। ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆਂ ਕਰਵਾਈ ਜਾਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ 06 ਜਿਲਿਆਂ ਵਿੱਚ (ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ) ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਵਿੱਚੋ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.