ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਡਾ. ਰਾਜ ਕੁਮਾਰ ਵੇਰਕਾ
ਕੈਬਨਿਟ ਮੰਤਰੀ ਵੱਲੋਂ ‘ਫਰੀਸ਼ਿਪ ਕਾਰਡ’ ਜਾਰੀ ਕਰਨ ਲਈ ਪੋਰਟਲ ਖੁਲਾ ਰੱਖਣ ਦੇ ਨਿਰਦੇਸ਼
ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਲਈ ਵੀ ਪੋਰਟਲ ਸ਼ੁਰੂ
ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਨੇ ਅੱਜ ਏਥੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਨੂੰ ‘ਫਰੀਸ਼ਿਪ ਕਾਰਡ’ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਕੀਮ ਦੇ ਹੇਠ ਅੱਗੇ ਹੋਰ ਵਿਦਿਆਰਥੀਆਂ ਦੇ ਅਪਲਾਈ ਕਰਨ ਵਾਸਤੇ ਪੋਰਟਲ ਖੁਲਾ ਰੱਖਿਆ ਜਾ ਰਿਹਾ ਹੈ।ਡਾ. ਵੇਰਕਾ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਦੀਆਂ ਦਾਖਲੇ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ ‘ਫਰੀਸ਼ਿਪ ਕਾਰਡ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੇ ਹੇਠ ਵਿਦਿਆਰਥੀਆਂ ਦੇ ਕਾਰਡ ਬਣਨ ਪਿੱਛੋਂ ਉਹ ਪੋਸਟ ਮੈਟਰਿਕ ਸਕਾਲਰਸ਼ਿਪ ਹੇਠ ਕਿਸੇ ਵੀ ਵਿਦਿਅਕ ਅਦਾਰੇ ਵਿੱਚ ਦਾਖਲੇ ਲਈ ਯੋਗ ਹੋ ਜਾਂਦੇ ਹਨ।
ਕਿਸਾਨਾਂ ਨੇ ਭੰਨਤੀ ਬੀਜੇਪੀ ਲੀਡਰ ਦੀ ਗੱਡੀ, ਭਖਿਆ ਮਾਹੌਲ || D5 Channel Punjabi
ਇਸ ਤੋਂ ਪਹਿਲਾਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਾਖਲੇ ਲਈ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਦੀਆਂ ਸਨ। ਡਾ. ਵੇਰਕਾ ਅਨੁਸਾਰ ਇਸ ਵਿਲੱਖਣ ਸਕੀਮ ਦੇ ਨਾਲ ਵਿਦਿਆਰਥੀਆਂ ਨੂੰ ਦਰਪੇਸ਼ ਔਕੜਾਂ ਦਾ ਕਾਫੀ ਹੱਦ ਤੱਕ ਨਿਪਟਾਰਾ ਹੋ ਗਿਆ ਹੈ।ਇਸ ਦੌਰਾਨ ਹੀ ਡਾ. ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵੀ ਖੋਲ ਦਿੱਤਾ ਹੈ।
ਚੋਣਾਂ ਹਾਰਨ ਤੋਂ ਬਾਅਦ ਡਰਿਆ ਮੋਦੀ, ਬਦਲਿਆ ਫੈਸਲਾ || D5 Channel Punjabi
ਵਿਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 30 ਨਵੰਬਰ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ। ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਦਸੰਬਰ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਦਸੰਬਰ ਨਿਰਧਾਰਤ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.