Breaking NewsD5 specialNewsPoliticsPunjab

‘ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਕਰਨਾ ਬੰਦ ਕਰਨ ਕੈਪਟਨ ਸਰਕਾਰ’

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਵੀ ਜਾਰੀ

ਚੰਡੀਗੜ੍ਹ : ਡਾ.ਬੀ.ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ  ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼  (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 ‘ਚ ਦਾਖਲਾ ਦੇਣ ਤੋਂ ਸਾਫ ਇਨਕਾਰ ਦੇ ਦੇ ਵਿਰੁੱਧ  ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਹੈ।

ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਨੇ ਪਾਏ ਪਟਾਕੇ,ਕੇਂਦਰ ਨੇ ਕਿਉਂ ਰੱਖੀ 4 ਜਨਵਰੀ ਨੂੰ ਮੀਟਿੰਗ?

ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਸ਼ੋਸ਼ਣ ਕਰਕੇ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਇਕਪਾਸੜ ਫੈਸਲੇ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼  ਦੇ ਨੇਤਾਵਾਂ ਨੇ ਰੱਦ ਕਰ ਦਿੱਤਾ ਹੈ ਅਤੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸੰਸਥਾ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਦੀ 60-40 ਨੀਤੀ ਦਾ ਵਿਰੋਧ ਕੀਤਾ ਹੈ।ਸਰਕਾਰੀ ਪੋਰਟਲ ਵਿਚ ਰਜਿਸਟਰੀ ਕਰਵਾਉਣ ਵਾਲੇ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਦਿਅਕ ਅਦਾਰਿਆਂ ਵਿਚ ਦਾਖਲਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਦਿੱਤੇ ਜਾਂਦੇ ਫੰਡਾਂ ਦੀ ਅਣਦੇਖੀ ਕਾਰਨ ਪਿਛਲੇ 3 ਸਾਲਾਂ ਤੋਂ 6 ਲੱਖ ਤੋਂ ਵੱਧ ਵਿਦਿਆਰਥੀ ਇਨ੍ਹਾਂ ਸੰਸਥਾਵਾਂ ਤੋਂ ਡਿਗਰੀ ਸਰਟੀਫਿਕੇਟ ਪ੍ਰਾਪਤ ਨਹੀਂ ਕਰ ਸਕੇ।

ਨਵੇਂ ਸਾਲ ‘ਤੇ ਕਿਸਾਨਾਂ ਦਾ ਜਨੂੰਨ ਦੇਖ ਕੇ ਡਰਿਆ ਮੋਦੀ! ਹਰ ਇੱਕ ਬੰਦਾ ਦਾ ਕਿਸਾਨਾਂ ਨੇ ਜਿੱਤਿਆ ਦਿਲ !

ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਦਾਖਲਾ ਦਿੱਤਾ ਜਾਵੇ, ਅਤੇ ਨਾਲ ਹੀ ਉਨ੍ਹਾਂ ਨੂੰ ਜਿਨ੍ਹਾਂ ਨੂੰ ਆਪਣੇ ਵਿੱਦਿਅਕ ਕੋਰਸਾਂ ਲਈ ਡਿਗਰੀ ਵੀ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ, ਤਾਂ ਜੋ ਉਹ ਅੱਗੇ ਦੀ ਪੜ੍ਹਾਈ ਕਰ ਸਕਣ ਅਤੇ ਰੁਜ਼ਗਾਰ ਪ੍ਰਾਪਤ ਕਰ ਸਕਣ। ਸਾਬਕਾ ਸੀਨੀਅਰ ਆਈ.ਏ.ਐਸ. ਅਧਿਕਾਰੀ ਗੁਰਪਾਲ ਸਿੰਘ ਭੱਟੀ ਆਗੂ ਦਲੀਪ ਸਿੰਘ ਬੁੱਚੜੇ, ਬਲਵਿੰਦਰ ਸਿੰਘ ਕੁੰਭੜਾ, ਜਰਨੈਲ ਸਿੰਘ ਹੈਪੀ ਕੰਬੋਜ, ਸੁਰਿੰਦਰ ਕੌਰ ਕੰਬੋਜ, ਹਰਜੀਤ ਸਿੰਘ ਸੈਣੀ, ਜਸਵਿੰਦਰ ਕੌਰ, ਅਮਰਜੀਤ ਸਿੰਘ , ਚੰਦ ਸਿੰਘ ਭਟੇੜੀ , ਨਾਇਬ ਸਿੰਘ, ਸੁਰਿੰਦਰ ਸਿੰਘ, ਧਰਮ ਸਿੰਘ ਕਲੋੜ , ਰਾਮ ਲਾਲ, ਜਸਵਿੰਦਰ ਸਿੰਘ ਰਾਹੀ, ਸ੍ਰੀ ਗੁਰਸੇਵਕ ਸਿੰਘ ਮਨਮਾਜਰੀ, ਬਲਵਿੰਦਰ ਸਿੰਘ, ਜਸਪਾਲ ਸਿੰਘ ਮਨੀਮਾਜਰਾ, ਸ੍ਰੀ ਰਾਜੀ ਅਟਾਲਾ, ਸ੍ਰੀ ਜਗਸੀਰ ਸਿੰਘ ਆਦਿ ਸ਼ਾਮਲ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button