Breaking NewsD5 specialInternationalNewsTop News

ਅਫਗਾਨਿਸਤਾਨ ‘ਚ ਜ਼ਮੀਨ ਖਿਸਕਣ ਕਾਰਨ 4 ਮੌਤਾਂ

ਕਾਬੁਲ : ਅਫਗਾਨਿਸਤਾਨ ‘ਚ ਬਦਖਸ਼ਾਨ ਸੂਬੇ ਦੇ ਯਵਾਨ ਜਿਲ੍ਹੇ ਦੇ ਸ਼ੋਲਾਰ-ਏ-ਪਯਾਨ ਪਿੰਡ ‘ਚ ਸੋਮਵਾਰ (Monday) ਨੂੰ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜਖ਼ਮੀ ਹੋ ਗਏ। ਇਹ ਜਾਣਕਾਰੀ ਸੂਬਾਈ ਪ੍ਰਸ਼ਾਸਨਿਕ ਅਧਿਕਾਰੀ ਮੌਲਵੀ ਮੁਹੰਮਦ ਅਕਰਮ ਅਕਬਰੀ ਨੇ ਅੱਜ ਇਹ ਜਾਣਕਾਰੀ ਦਿੱਤੀ।

Mohali Protest : ਹੋ ਗਿਆ ਉਹੀ ਕੰਮ, ਜਿਸਦਾ ਸੀ ਡਰ, ਕਿਸਾਨਾਂ ਨੇ ਚੱਕਤਾ ਕੰਮ, ਸਿੱਧੇ ਟਾਕਰੇ | D5 Channel Punjabi

ਅਧਿਕਾਰੀ ਨੇ ਦੱਸਿਆ ਕਿ ਬੀਤੀ ਸ਼ਾਮ ਆਈ ਇਸ ਕੁਦਰਤੀ ਆਫ਼ਤ ਵਿੱਚ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਅਧਿਕਾਰੀ ਇਸ ਤਬਾਹੀ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਜ਼ਖ਼ਮੀਆਂ ਦੀ ਗਿਣਤੀ ਵੱਧ ਹੋ ਸਕਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button