Breaking NewsD5 specialInternationalNewsTop News

ਅਫਗਾਨਿਸਤਾਨ ‘ਚ ਭੂਚਾਲ ਨੇ ਮਚਾਈ ਤਬਾਹੀ

ਅਫਗਾਨਿਸਤਾਨ : ਅਫਗਾਨਿਸਤਾਨ ‘ਚ 6.1 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਦੇਸ਼ ‘ਚ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਪਾਕਿਸਤਾਨ ਅਤੇ ਮਲੇਸ਼ੀਆ ਦੇ ਲੋਕਾਂ ਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਸਨ।

Mansa News : ਵਕੀਲ ਨੇ ਥਾਣੇ ‘ਚ ਢਾਹਿਆ ਥਾਣੇਦਾਰ, ਬਣਿਆ ਫਿਲਮੀ ਸੀਨ | D5 Channel Punjabi

ਦਰਅਸਲ ਅਫਗਾਨਿਸਤਾਨ ਦੀ ਧਰਤੀ ਹਿੱਲ ਗਈ ਹੈ। ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਦੇਸ਼ ‘ਚ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਅੰਕੜਾ ਹੋਰ ਵਧ ਸਕਦਾ ਹੈ। ਇਸ ਤੋਂ ਇਲਾਵਾ ਕਰੀਬ 150 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ ਕਰੀਬ 44 ਕਿਲੋਮੀਟਰ ਦੂਰ ਅਤੇ 51 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ, ਮੁਲਤਾਨ, ਕਵੇਟਾ ‘ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਤੋਂ ਇਲਾਵਾ ਭਾਰਤ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਖਬਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button