InternationalTop News

ਅਫਗਾਨਿਸਤਾਨ ‘ਚ ਭੂਚਾਲ

ਪੱਛਮੀ ਅਫਗਾਨਿਸਤਾਨ ‘ਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਇਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਅਜੇ ਚਾਰ ਦਿਨ ਪਹਿਲਾਂ ਹੀ ਅਫਗਾਨਿਸਤਾਨ ਵਿਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ। ਅਫਗਾਨਿਸਤਾਨ ਵਿੱਚ ਹਰ ਰੋਜ਼ ਭੂਚਾਲ ਆਉਂਦੇ ਰਹਿੰਦੇ ਹਨ।

ਭੂਚਾਲ ਤੋਂ ਬਾਅਦ ਕਈ ਪਿੰਡਾਂ ਵਿੱਚ ਮਲਬੇ ਤੋਂ ਇਲਾਵਾ ਕੁਝ ਨਹੀਂ ਬਚਿਆ ਹੈ। ਭੂਚਾਲ ਦੇ ਚਾਰ ਦਿਨ ਬਾਅਦ ਵੀ ਬਚਾਅ ਕਰਮਚਾਰੀ ਅਤੇ ਪਿੰਡ ਵਾਸੀ ਮਲਬਾ ਹਟਾਉਣ ਵਿੱਚ ਲੱਗੇ ਹੋਏ ਹਨ। ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਲਗਭਗ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਸੀ। ਕੁਝ ਪਿੰਡਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ। ਜ਼ਿੰਦਾ ਜਾਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਭੂਚਾਲ ਕਾਰਨ 1200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1600 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਸੈਂਕੜੇ ਲੋਕ ਅਜੇ ਵੀ ਲਾਪਤਾ ਹਨ। ਤਾਲਿਬਾਨ ਸਰਕਾਰ ਨੇ ਕਿਹਾ ਕਿ 20 ਪਿੰਡਾਂ ਦੇ ਕਰੀਬ 2000 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਇਸ ਤੋਂ ਪਹਿਲਾਂ ਜੂਨ 2022 ਵਿੱਚ ਪੂਰਬੀ ਅਫਗਾਨਿਸਤਾਨ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਵਿੱਚ ਘੱਟੋ-ਘੱਟ 1000 ਲੋਕਾਂ ਦੀ ਮੌਤ ਹੋ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button