Breaking NewsD5 specialNewsPress ReleasePunjabTop News

‘ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦੇ ਹਵਾਈ ਖਰਚ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ’

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮੱਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ’ਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।

Moosewala ਦੇ ਕਾਤਲ ਲਿਆਂਦੇ ਜਾਣਗੇ Punjab! ਹੁਣ Punjab Police ਲਾਊ ਘੋਟਾ! | D5 Channel Punjabi

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਤੇ ਕੱਲ੍ਹ ਹੀ ਦਿੱਲੀ ਵਿਖੇ ਅਫਗਾਨੀ ਸਿੱਖਾਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜਿਨ੍ਹਾਂ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀਆਂ ਤਕਲੀਫਾਂ ਬਾਰੇ ਜਾਣੂ ਕਰਵਾਇਆ ਹੈ। ਅਫਗਾਨੀ ਸਿੱਖਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਰਹਿੰਦੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ। ਅਜਿਹੇ ਸੰਕਟਮਈ ਸਮੇਂ ਵਿਚ ਅਫਗਾਨਿਸਤਾਨ ਦੇ ਸਿੱਖਾਂ ਨਾਲ ਪੂਰੀ ਕੌਮ ਨੂੰ ਹਮਦਰਦੀ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੀ ਇਨ੍ਹਾਂ ਦਾ ਦਰਦ ਮਹਿਸੂਸ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ’ਚ ਆਪਣੇ ਕਾਰੋਬਾਰਾਂ ਅਤੇ ਜਾਨ ਤੋਂ ਪਿਆਰੇ ਗੁਰੂ-ਘਰਾਂ ਨੂੰ ਛੱਡ ਕੇ ਆਉਣਾ ਸਿੱਖਾਂ ਲਈ ਬਹੁਤ ਔਖਾ ਹੈ, ਪਰ ਤਲਖ ਹਾਲਾਤਾਂ ਅੱਗੇ ਉਥੇ ਰਹਿੰਦੇ ਸਿੱਖ ਬੇਵੱਸ ਹਨ। ਇਸ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਨਿਸਤਾਨ ’ਚ ਹਰ ਸਿੱਖ ਦੀ ਸੁਰੱਖਿਆ ਲਈ ਸੰਜੀਦਾ ਯਤਨ ਕਰੇ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button