InternationalTop News
ਅਫ਼ਗਾਨਿਸਤਾਨ ‘ਚ ਪਾਕਿਸਤਾਨ ਦੀ ਏਅਰਸਟ੍ਰਾਈਕ, 19 ਨਾਗਰਿਕਾਂ ਦੀ ਮੌਤ

ਪਾਕਿਸਤਾਨ ਨੇ ਅਫ਼ਗਾਨਿਸਤਾਨ ਸਰਹੱਦ ‘ਤੇ ਭਿਆਨਕ ਹਮਲਾ ਕੀਤਾ ਹੈ, ਜਿਸ ਵਿੱਚ 19 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪਾਕਿਸਤਾਨ ਦੇ ਇਸ ਹਮਲੇ ਤੋਂ ਬਾਅਦ ਇੱਕ ਵਾਰ ਫਿਰ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਸਕਦਾ ਹੈ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਹੈ, ਜਦਕਿ ਅਫਗਾਨ ਤਾਲਿਬਾਨ ਦਾ ਕਹਿਣਾ ਹੈ ਕਿ ਇਹ ਹਮਲੇ ਨਾਗਰਿਕ ਟਿਕਾਣਿਆਂ ‘ਤੇ ਕੀਤੇ ਗਏ ਹਨ।
ਸਰਕਾਰੀ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ‘ਐਕਸ’ (ਟਵਿੱਟਰ) ‘ਤੇ ਲਿਖਿਆ, “ਕੱਲ੍ਹ ਰਾਤ ਉਨ੍ਹਾਂ ਨੇ ਨੰਗਰਹਾਰ ਅਤੇ ਪਕਤੀਕਾ ਸੂਬਿਆਂ ਵਿੱਚ ਸਾਡੇ ਨਾਗਰਿਕਾਂ ‘ਤੇ ਬੰਬਾਰੀ ਕੀਤੀ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਦਰਜਨਾਂ ਲੋਕ ਸ਼ਹੀਦ ਅਤੇ ਜ਼ਖਮੀ ਹੋਏ ਹਨ।”ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫੌਜ ਨੇ ਇੱਕ ਵਾਰ ਫਿਰ ਅਫਗਾਨ ਖੇਤਰ ਵਿੱਚ ਘੁਸਪੈਠ ਕੀਤੀ ਹੈ। ਅਧਿਕਾਰੀ ਇਨ੍ਹਾਂ ਹਮਲਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਹਾਲਾਂਕਿ ਅਫਗਾਨ ਤਾਲਿਬਾਨ ਵੱਲੋਂ ਕੋਈ ਤੁਰੰਤ ਪ੍ਰਤੀਕਿਰਿਆ ਨਹੀਂ ਆਈ ਹੈ ਪਰ ਸੂਤਰਾਂ ਅਨੁਸਾਰ ਅਫਗਾਨਿਸਤਾਨ ਜਵਾਬੀ ਕਾਰਵਾਈ ‘ਤੇ ਵਿਚਾਰ ਕਰ ਰਿਹਾ ਹੈ।
ਦੂਜੇ ਪਾਸੇ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਐਕਸ ‘ਤੇ ਇੱਕ ਪੋਸਟ ਵਿੱਚ ਹਮਲੇ ਦੀ ਪੁਸ਼ਟੀ ਕਰਦਿਆਂ ਪਿਛਲੇ ਹਫ਼ਤੇ ਰਮਜ਼ਾਨ ਦੀ ਸ਼ੁਰੂਆਤ ਤੋਂ ਹੋਏ ਤਿੰਨ ਹਮਲਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ, “ਪਾਕਿਸਤਾਨ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸਰਹੱਦੀ ਖੇਤਰਾਂ ਵਿੱਚ ਪਾਕਿਸਤਾਨ ਤਾਲਿਬਾਨ ਅਤੇ ਉਸਦੇ ਸਹਿਯੋਗੀਆਂ ਨਾਲ ਸਬੰਧਤ ਸੱਤ ਅੱਤਵਾਦੀ ਕੈਂਪਾਂ ਅਤੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈਤਰਾਰ ਨੇ ਕਿਹਾ ਕਿ ਪਾਕਿਸਤਾਨ ਨੇ ਇਸਲਾਮਿਕ ਸਟੇਟ ਸਮੂਹ ਨਾਲ ਜੁੜੇ ਇੱਕ ਸੰਗਠਨ ਨੂੰ ਵੀ ਨਿਸ਼ਾਨਾ ਬਣਾਇਆ, ਜਿਸ ਨੇ ਇਸਲਾਮਾਬਾਦ ਦੀ ਇੱਕ ਮਸਜਿਦ ‘ਤੇ ਹੋਏ ਤਾਜ਼ਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਉਸ ਹਮਲੇ ਵਿੱਚ 31 ਲੋਕ ਮਾਰੇ ਗਏ ਸਨ ਅਤੇ 160 ਤੋਂ ਵੱਧ ਜ਼ਖਮੀ ਹੋਏ ਸਨ। 2008 ਵਿੱਚ ਮੈਰੀਅਟ ਹੋਟਲ ਬੰਬ ਧਮਾਕੇ ਤੋਂ ਬਾਅਦ ਇਸਲਾਮਾਬਾਦ ‘ਤੇ ਹੋਏ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇਹ ਇੱਕ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




