ਅਫ਼ਗਾਨਿਸਤਾਨ ਨੂੰ ਭਾਰਤ ਵੱਲੋਂ 5 ਲੱਖ ਐਂਟੀ-ਕੋਵੈਕਸੀਨ ਦੀਆਂ ਖੁਰਾਕਾਂ ਦੀ ਸਪਲਾਈ
ਨਵੀਂ ਦਿੱਲੀ/ਕਾਬੁਲ : ਭਾਰਤ ਵੱਲੋਂ ਅਫ਼ਗਾਨਿਸਤਾਨ ਨੂੰ ਐਂਟੀ-ਕੋਵੈਕਸੀਨ ਟੀਕੇ ਦੀਆਂ 5 ਲੱਖ ਖੁਰਾਕਾਂ ਦੀ ਸਪਲਾਈ ਕੀਤੀ ਗਈ ਹੈ। ਜੰਗ ਪ੍ਰਭਾਵਿਤ ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਹ ਦੂਜੀ ਖੇਪ ਹੈ। ਵਿਦੇਸ਼ ਮੰਤਰਾਲੇ ਦੇ ਬਿਆਨ ਅਨੁਸਾਰ ਆਉਣ ਵਾਲੇ ਹਫ਼ਤੇ ‘ਚ ਅਫ਼ਗਾਨਿਸਤਾਨ ਨੂੰ ਟੀਕੇ ਦੀਆਂ 5 ਲੱਖ ਵਾਧੂ ਖੁਰਾਕਾਂ ਦੀ ਸਪਲਾਈ ਕੀਤੀ ਜਾਵੇਗੀ। ਇਸ ‘ਚ ਕਿਹਾ ਗਿਆ ਹੈ ਕਿ ‘ਅੱਜ ਭਾਰਤ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਤਹਿਤ ਐਂਟੀ-ਕੋਵੈਕਸੀਨ ਟੀਕੇ ਦੀਆਂ 5 ਲੱਖ ਖੁਰਾਕਾਂ ਦੀ ਸਪਲਾਈ ਕੀਤੀ ਹੈ। ਇਸ ਨੂੰ ਕਾਬੁਲ ਦੇ ਇੰਦਰਾ ਗਾਂਧੀ ਹਸਪਤਾਲ ਨੂੰ ਸੌਂਪ ਦਿੱਤਾ ਗਿਆ।’
ਅਕਾਲੀਆਂ ਦਾ ਚੰਨੀ ਸਰਕਾਰ ਨੂੰ ਚੈਲੰਜ, ਮਜੀਠੀਆ ਦੀਆਂ ਤਸਵੀਰਾਂ ਨੇ ਛੇੜੀ ਚਰਚਾ, ਅਸਲ ਸੱਚ ਪੁਲਿਸ ਵੀ ਹੈਰਾਨ
ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਭਾਰਤ, ਅਫ਼ਗਾਨਿਸਤਾਨ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਵਜੋਂ ਅਨਾਜ, ਕੋਵਿਡ ਰੋਧੀ ਟੀਕੇ ਦੀਆਂ 10 ਲੱਖ ਖੁਰਾਕਾਂ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਆਉਣ ਵਾਲੇ ਹਫ਼ਤੇ ਵਿਚ ਭਾਰਤ ਕਣਕ ਦੀ ਸਪਲਾਈ ਕਰੇਗਾ ਅਤੇ ਬਾਕੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ। ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧ ਵਿਚ ਅਸੀਂ ਆਵਾਜਾਈ ਲਈ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਅਤੇ ਹੋਰਾਂ ਨਾਲ ਸੰਪਰਕ ਵਿਚ ਹਾਂ।
ਕਿਸਾਨਾਂ ਦੇ ਫੈਸਲੇ ਨੇ ਹਿਲਾਈ ਸਰਕਾਰ ! ਮੋਦੀ ਸਰਕਾਰ ਨੂੰ ਛਿੜੀ ਬਿਪਤਾ, ਕਾਂਗਰਸ ਨੂੰ ਝਟਕਾ || D5 Channel Punjabi
ਜ਼ਿਕਰਯੋਗ ਹੈ ਕਿ ਭਾਰਤ ਪਹਿਲਾਂ ਹੀ ਪਾਕਿਸਤਾਨ ਦੇ ਰਸਤੇ ਸੜਕ ਰਾਹੀਂ ਅਫ਼ਗਾਨਿਸਤਾਨ ਨੂੰ 50 ਹਜ਼ਾਰ ਮੀਟ੍ਰਿਕ ਟਨ ਕਣਕ ਅਤੇ ਦਵਾਈ ਭੇਜਣ ਦਾ ਐਲਾਨ ਕਰ ਚੁੱਕਾ ਹੈ। ਭਾਰਤ ਅਤੇ ਪਾਕਿਸਤਾਨ ਆਵਾਜਾਈ ਨਾਲ ਸਬੰਧਤ ਰੋਡਮੈਪ ਨੂੰ ਅੰਤਿਮ ਰੂਪ ਦੇ ਰਹੇ ਹਨ। ਭਾਰਤ ਨੇ ਅਫ਼ਗਾਨਿਸਤਾਨ ਵਿਚ ਮਨੁੱਖੀ ਸੰਕਟ ਨਾਲ ਨਜਿੱਠਣ ਲਈ ਨਿਰਵਿਘਨ ਮਨੁੱਖੀ ਸਹਾਇਤਾ ਦੀ ਵਕਾਲਤ ਕੀਤੀ ਹੈ। ਹਾਲਾਂਕਿ ਭਾਰਤ ਨੇ ਅਫ਼ਗਾਨਿਸਤਾਨ ਵਿਚ ਮੌਜੂਦਾ ਸ਼ਾਸਨ ਨੂੰ ਮਾਨਤਾ ਨਹੀਂ ਦਿੱਤੀ ਹੈ ਅਤੇ ਉੱਥੇ ਸਹੀ ਅਰਥ ਵਿਚ ਸਮਾਵੇਸ਼ੀ ਸਰਕਾਰ ‘ਤੇ ਜ਼ੋਰ ਦਿੰਦਾ ਹੈ।
Today, India supplied the next batch of humanitarian assistance to Afghanistan, consisting of 500,000 doses of COVID vaccine (COVAXIN).
These were handed over to the Indira Gandhi Hospital in Kabul.
Press Release ➡️ https://t.co/Ti7L1BdewJ pic.twitter.com/XFpII0I8jC
— Arindam Bagchi (@MEAIndia) January 1, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.