Press ReleasePunjabTop News
ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਟੈਸਟਿੰਗ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼
ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਸੀ.ਬੀ.ਜੀ. ਪਲਾਂਟ ਸਭ ਤੋਂ ਵਧੀਆ ਹੱਲ: ਕੈਬਨਿਟ ਮੰਤਰੀ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਟਾਸਕ ਫੋਰਸ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਅਧਿਕਾਰੀਆਂ ਨੂੰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਤੋਂ ਪੈਦਾ ਹੁੰਦੀ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਵੱਖਰੇ ਉਤਪਾਦ ਵਜੋਂ ਟੈਸਟਿੰਗ ਅਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਰੂਪ ਰੇਖਾ ਤਿਆਰ ਕਰਨ ਦੇ ਆਦੇਸ਼ ਦਿੱਤੇ।
ਇੱਥੇ ਪੰਜਾਬ ਭਵਨ ਵਿਖੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਤੋਂ ਤਿਆਰ ਜੈਵਿਕ ਖਾਦ ਦੀ ਖਰੀਦ ਤੇ ਚੁਕਾਈ ਸਬੰਧੀ ਵਿਧੀ ਵਿਕਸਿਤ ਕਰਨ ਅਤੇ ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗਠਿਤ 21 ਮੈਂਬਰੀ ਟਾਸਕ ਫੋਰਸ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਪਲਾਂਟ ਪਰਾਲੀ ਸਾੜਨ ਦੀ ਸਮੱਸਿਆ ਦਾ ਵਿਗਿਆਨਕ ਢੰਗ ਨਾਲ ਢੁਕਵਾਂ ਹੱਲ ਹਨ ਕਿਉਂ ਜੋ ਇਹ ਪਲਾਂਟ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਦੇ ਹਨ ਅਤੇ ਕਿਸਾਨੀ ਭਾਈਚਾਰੇ ਲਈ ਵਾਧੂ ਆਮਦਨ ਦਾ ਸਰੋਤ ਬਣ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਕਈ ਤਰੀਕਿਆਂ ਨਾਲ ਲਾਭ ਹੋਵੇਗਾ ਕਿਉਂਕਿ ਇਹ ਪਲਾਂਟ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕੱਚੇ ਮਾਲ ਵਜੋਂ ਵਰਤਦੇ ਹਨ ਅਤੇ ਕਿਸਾਨਾਂ ’ਤੇ ਕੋਈ ਵਿੱਤੀ ਬੋਝ ਪਾਏ ਬਿਨਾਂ ਉਨ੍ਹਾਂ ਦੇ ਖੇਤਾਂ ’ਚੋਂ ਪਰਾਲੀ ਨੂੰ ਇਕੱਠਾ ਕਰਦੇ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪਲਾਂਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਵਾਤਾਵਰਣ ਅਤੇ ਕਿਸਾਨ ਹਿਤੈਸ਼ੀ ਪ੍ਰਾਜੈਕਟਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਨ.ਆਰ.ਐਸ.ਈ. ਨੀਤੀ-2012 ਤਹਿਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਚਾਰਜਿਜ਼, ਈ.ਡੀ.ਸੀ. ਅਤੇ ਸੀ.ਐਲ.ਯੂ. ਚਾਰਜਿਜ਼ ਤੋਂ ਛੋਟ ਤੋਂ ਇਲਾਵਾ ਇਨਵੈਸਟ ਪੰਜਾਬ ਰਾਹੀਂ ਵਨ ਸਟਾਪ ਕਲੀਅਰੈਂਸ ਸਿਸਟਮ ਸਮੇਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਕਾਰਜਸ਼ੀਲ ਹੈ ਅਤੇ ਪੇਡਾ ਦੁਆਰਾ 492.58 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਕਾਰਜਸ਼ੀਲ ਹੋਣ ਨਾਲ ਇਨ੍ਹਾਂ ਪ੍ਰਾਜੈਕਟਾਂ ਤੋਂ ਸਾਲਾਨਾ ਘੱਟੋ-ਘੱਟ 10 ਲੱਖ ਟਨ ਜੈਵਿਕ ਖਾਦ ਪੈਦਾ ਹੋਣ ਦੀ ਉਮੀਦ ਹੈ।
AAP Punjab : ‘AAP’ ’ਚ ਵੱਡਾ ਸਿਆਸੀ ਧਮਾਕਾ, ਪੱਟ ਲਏ ਵਿਰੋਧੀਆਂ ਦੇ ਲੀਡਰ! BJP, Congress ਤੇ Akali ਰਹਿ ਗਏ ਦੇਖਦੇ
ਕੈਬਨਿਟ ਮੰਤਰੀ ਨੇ ਕਿਹਾ ਕਿ ਜੈਵਿਕ ਖਾਦ ਦੀ ਵਰਤੋਂ ਜ਼ਮੀਨ ਦੇ ਪੌਸ਼ਟਿਕ ਤੱਤਾਂ, ਉਪਜ, ਪੌਸ਼ਟਿਕ ਗੁਣਾਂ ਅਤੇ ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ 15000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ-ਨਾਲ ਸੂਬੇ ਵਿੱਚ ਲਗਭਗ 2000 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ ਹੈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਏ ਵੇਣੂ ਪ੍ਰਸਾਦ, ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ, ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਐਸ.ਐਸ.ਐਸ. ਨੈਸ਼ਨਲ ਇੰਸਟੀਚਿਊਟ ਆਫ ਬਾਇਓ ਐਨਰਜੀ ਕਪੂਰਥਲਾ, ਐਨ.ਐਫ.ਐਲ., ਕਿ੍ਭਕੋ, ਇਫਕੋ, ਮੈਸਰਜ਼ ਕੋਰੋਮੰਡਲ ਇੰਟਰਨੈਸ਼ਨਲ ਲਿਮ, ਮੈਸਰਜ਼ ਟਾਟਾ ਰੈਲਿਸ ਇੰਡੀਆ ਲਿਮ., ਮੈਸਰਜ਼ ਚੰਬਲ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਲਿਮ., ਮੈਸਰਜ਼ ਸੰਪੂਰਨਾ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ, ਮੈਸਰਜ਼ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਮੈਸਰਜ਼ ਐਵਰ-ਇਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਸਿਟੀਜ਼ ਇਨੋਵੇਟਿਵ ਬਾਇਓਫਿਊਲਜ਼ ਪ੍ਰਾਈਵੇਟ ਲਿਮ. ਦੇ ਸੀਨੀਅਰ ਨੁਮਾਇੰਦੇ ਸ਼ਾਮਲ ਹਨ।
ਅਮਨ ਅਰੋੜਾ ਵੱਲੋਂ ਏਸ਼ੀਆ ਦੇ ਸਭ ਤੋਂ ਵੱਡੇ ਸੀ.ਬੀ.ਜੀ. ਪਲਾਂਟ ਦਾ ਦੌਰਾ
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬੀਤੇ ਕੱਲ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ ਵਿਖੇ ਸ਼ੁਰੂ ਕੀਤੇ ਗਏ ਏਸ਼ੀਆ ਦੇ ਸਭ ਤੋਂ ਵੱਡੇ ਸੀ.ਬੀ.ਜੀ. ਪਲਾਂਟ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਡਾਇਰੈਕਟਰ ਐਮ.ਪੀ ਸਿੰਘ ਨਾਲ ਖੇਤੀ ਰਹਿੰਦ-ਖੂੰਹਦ ਆਧਾਰਤ ਇਸ ਪਲਾਂਟ ਵਿੱਚ ਸੀ.ਬੀ.ਜੀ. ਪੈਦਾ ਕਰਨ ਲਈ ਵਰਤੀ ਜਾ ਰਹੀ ਮਸ਼ੀਨਰੀ ਦੇ ਕੰਮਕਾਜ ਦਾ ਬਾਰੀਕੀ ਨਾਲ ਜਾਇਜ਼ਾ ਕੀਤੀ। ਇਸ ਸਾਲ ਅਕਤੂਬਰ ਤੋਂ ਇਸ ਪਲਾਂਟ ਵਿੱਚ ਪਰਾਲੀ ਦੀ ਖਪਤ 300 ਟਨ ਪ੍ਰਤੀ ਦਿਨ ਹੋ ਜਾਵੇਗੀ ਅਤੇ ਰੋਜ਼ਾਨਾ 33.23 ਟਨ ਬਾਇਓ-ਸੀ.ਐਨ.ਜੀ. ਦਾ ਉਤਪਾਦਨ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.