Press ReleasePunjabTop News

ਅਮਨ ਅਰੋੜਾ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਹਰ ਸਾਲ ਕਰਵਾਉਣ ਦਾ ਐਲਾਨ

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜੇਤੂ ਟੀਮਾਂ ਦਾ ਕੀਤਾ ਸਨਮਾਨ

ਵਾਲੀਬਾਲ ਸ਼ੂਟਿੰਗ ਵਿੱਚ ਅਕਬਰਪੁਰ, ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਅਤੇ ਤੋਗਾਵਾਲ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਮੱਲੀਆਂ ਪਹਿਲੀਆਂ ਪੁਜ਼ੀਸ਼ਨਾਂ

ਸੂਫ਼ੀ ਗਾਇਕ ਕਮਲ ਖਾਨ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਨੂੰ ਕੀਲਿਆ

ਚੰਡੀਗੜ੍ਹ/ਲੌਂਗੋਵਾਲ : ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ”ਖੇਡਾਂ ਹਲਕਾ ਸੁਨਾਮ ਦੀਆਂ” ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ ‘ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ”ਖੇਡਾਂ ਹਲਕਾ ਸੁਨਾਮ ਦੀਆਂ” ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ ‘ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ।

Sukhraj Singh ਦਾ ਵੱਡਾ ਐਲਾਨ! DSP ਨੇ ਕਹੀ ਵੱਡੀ ਗੱਲ! ਅਦਾਲਤ ‘ਚ ਹੋਣਗੇ ਚਲਾਨ ਪੇਸ਼? | D5 Channel Punjabi

ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ ’ਤੇ ਰਹੀ। ਰੱਸਾਕਸ਼ੀ (ਜੂਨੀਅਰ ਵਿੰਗ) ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ ’ਤੇ ਰਹੀ।

Congress ਹਾਈਕਮਾਨ ਨੂੰ ਝਟਕਾ! Preneet Kaur ਦਾ ਵੱਡਾ ਐਲਾਨ! ਹੈਰਾਨ ਰਹਿਗੇ ਕਾਂਗਰਸੀ | D5 Channel Punjabi

ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ ‘ਚਿੱਟੇ’ ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਹੁਣੇ ਭੂਚਾਲ ਨੇ ਮਚਾਈ ਤਬਾਹੀ, ਬੁਰਾ ਹੋਇਆ ਇਹਨਾਂ ਦੇਸ਼ਾਂ ਦਾ ਹਾਲ, ਮਲਬੇ ਹੇਠਾਂ ਆਏ ਲੋਕ || D5 Channel Punjabi

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਪਿੰਡ ਪੱਧਰ ‘ਤੇ ਲੈ ਕੇ ਜਾਣ ਲਈ ਹੀ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਪਹਿਲਾਂ ਕਦੇ ਦੇਖਿਆ Sukhbir Badal ਦਾ ਆਹ ਰੂਪ, ਵਿਰੋਧੀਆਂ ਨੂੰ ਲਿਆਤੇ ਪਸੀਨੇ || D5 Channel Punjabi

ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ। ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ਨੌਜਵਾਨ ਨੂੰ ਵੇਖ ਸਿੱਧੂ ਮੂਸੇਵਾਲਾ ਦਾ ਪਿਆ ਭੁਲੇਖਾ, ਫਿਰ ਗਾਇਆ ਗੀਤ, ਲੋਕ ਹੈਰਾਨ | D5 Channel Punjabi

ਇਸ ਮੌਕੇ ਹੋਰਨਾਂ ਤੋਂ ਇਲਾਵਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰਿੰਦਰ ਲਾਂਬਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਓ.ਐਸ.ਡੀ. ਪ੍ਰੋਫੈਸਰ ਓਂਕਾਰ ਸਿੰਘ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਮਾਤਾ ਸ੍ਰੀਮਤੀ ਪਰਮੇਸ਼ਵਰੀ ਦੇਵੀ,  ਏ.ਡੀ.ਸੀ. ਵਰਜੀਤ ਵਾਲੀਆ, ਐਮ.ਸੀ. ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button