Press ReleasePunjabTop News

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

ਐਸ.ਏ.ਐਸ.ਨਗਰ ਵਿਖੇ ਕੈਬਨਿਟ ਮੰਤਰੀ ਨੇ ਲਹਿਰਾਇਆ ਤਿਰੰਗਾ

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ

ਚੰਡੀਗੜ੍ਹ/ਐੱਸ ਏ ਐੱਸ ਨਗਰ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਤਜਵੀਜ਼ ਹੈ ਅਤੇ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸਾਰਿਆਂ ਲਈ ਛੱਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਈ.ਡਬਲਿਊ.ਐਸ. ਹਾਊਸਿੰਗ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ) ਲਈ ਮੋਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। 75 ਏਕੜ ਰਕਬੇ ‘ਚ ਬਣਾਏ ਜਾਣ ਵਾਲੇ ਇਹ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਗਵਰਨਰ ਦੇ ਸਮਾਗਮ ‘ਚ ਹੋਇਆ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, D5 Channel Punjabi
ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮੈਂਬਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 10 ਮਹੀਨਿਆਂ ਵਿੱਚ 26000 ਦੇ ਕਰੀਬ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਅਤੇ ਤਕਰੀਬਨ 9000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
Navjot Sidhu ਦੇ ਸਾਥੀ Raja Warring ਨੂੰ ਹੋਏ ਸਿੱਧੇ, ਕਾਂਗਰਸ ’ਚ ਪੈ ਗਿਆ ਗਾਹ !ਰਿਹਾਅ ਨਾ ਹੋਣ ਦਾ ਅਸਲ ਸੱਚ!
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭਲਕੇ 400 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਨੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ‘ਸਕੂਲ ਆਫ਼ ਐਮੀਨੈਂਸ’ ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਸੂਬੇ ਭਰ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਨੌਜਵਾਨ DSP ਨੇ ਪਾਈ ਇਲਾਕੇ ’ਚ ਧੱਕ, ਆਹ ਬੰਦਿਆਂ ’ਤੇ ਫੇਰਿਆ ਡੰਡਾ, ਕਰਦੇ ਸੀ ਸ਼ਰੇਆਮ ਗ਼ਲਤ ਕੰਮ | D5 Channel Punjabi
ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਵੱਖ-ਵੱਖ ਨਾਗਰਿਕ ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਤੋਂ ਪਹਿਲਾਂ ਐਨਓਸੀ ਲੈਣ ਤੋਂ 5773 ਪਿੰਡਾਂ ਨੂੰ ਛੋਟ, ਰੈਗੂਲੇਟਰੀ ਪ੍ਰਵਾਨਗੀਆਂ ਦੇ ਅਧਿਕਾਰ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣਾ ਆਦਿ ਸ਼ਾਮਲ ਹੈ। ਇਸ ਤੋਂ ਇਲਾਵਾ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ, ਮਾਲਕੀ ਬਦਲਣਾ ਅਤੇ ਐਨ.ਓ.ਸੀ ਪ੍ਰਾਪਤ ਕਰਨਾ ਆਦਿ ਹੁਣ ਸਿਰਫ਼ ਇੱਕ ਕਲਿੱਕ ਨਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 15 ਕੰਮਕਾਜੀ ਦਿਨਾਂ ਵਿੱਚ ਐਨ.ਓ.ਸੀ. ਲੈਣ ਲਈ ਰੈਗੂਲਰਾਈਜੇਸ਼ਨ ਪੋਰਟਲ ‘ਤੇ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਦੇ ਨਿਬੇੜੇ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।
DJ ’ਤੇ ਭੰਗੜਾ ਪਾਉਣ ਨੂੰ ਲੈਕੇ ਚੱਲੇ ਇੱਟਾਂ ਰੋੜੇ, ਨਾਲੇ ਮੁੰਡੇ ਦੇ ਚਾਚੇ ਨੇ ਕਰਤੀ ਪੁੱਠੀ ਹਰਕਤ, ਡਰੇ ਗੁਆਂਢੀਆਂ
ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਟੈਂਡਅਲੋਨ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਸਟੈਂਡਅਲੋਨ ਉਦਯੋਗਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ  ਫੈਕਟਰੀਆਂ ਦੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਦੋ ਵੱਖ-ਵੱਖ ਵਿਭਾਗਾਂ ਵਿਚ ਅਪਲਾਈ ਕਰਨ ਦੀ ਲੋੜ ਨਾ ਪਵੇ। ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਚੌਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਮਾਡਾ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟ ਸਪੇਸ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਹਨ।
ਨਵੇਂ ਜੰਮੇ ਬੱਚੇ ਨੂੰ ਦੇਖ ਡਾਕਟਰਾਂ ਦਾ ਬਦਲਿਆ ਮਨ, ਕੀਤਾ ਗਾਇਬ! ਰੋਦੀਂ ਮਾਂ ਨੇ ਕੀਤਾ ਖ਼ੁਲਾਸਾ | D5 Channel Punjabi
ਇਸ ਦੌਰਾਨ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ ਦੇ ਜਵਾਨਾਂ, ਐਨਸੀਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਬੈਂਡ ਗਰੁੱਪਾਂ ਨੇ ਭਾਗ ਲਿਆ। ਸਾਈਕਲ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਨਰੋਏ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਸਿਹਤ, ਪੁਲਿਸ, ਖੇਤੀਬਾੜੀ, ਜੰਗਲਾਤ, ਵੇਰਕਾ, ਰੋਜ਼ਗਾਰ ਉਤਪਤੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਨੇ ਆਕਰਸ਼ਕ ਝਾਕੀਆਂ ਰਾਹੀਂ ਆਪਣੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਪੇਸ਼ ਕੀਤੀਆਂ। ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਝੱਜੋਂ ਦੇ ਅਜ਼ਾਦੀ ਘੁਲਾਟੀਆਂ ਗੁਰਦੀਪ ਸਿੰਘ ਅਤੇ ਸਵਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਬਾਸਮਾਂ ਦੇ ਆਜ਼ਾਦੀ ਘੁਲਾਟੀਏ ਕੇਹਰ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ।
ਕੇਂਦਰੀ ਮੰਤਰੀ ਨੇ ਕੀਤੇ ਦਸਖ਼ਤ, ਜਥੇਦਾਰ ਦਾ ਐਲਾਨ, Bandi Singh ਦੀ Rehai ਪੱਕੀ! Navjot Sidhu ਨੂੰ ਵੱਡਾ ਝਟਕਾ
ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਮਨ ਅਰੋੜਾ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਡਾ. ਸੰਦੀਪ ਕੁਮਾਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button