Press ReleasePunjabTop News
ਅਮਨ ਅਰੋੜਾ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ
ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਰੱਬ ਕਰੇ, ਇਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇ ਅਤੇ ਸਾਰਿਆਂ ਲਈ ਤੰਦਰੁਸਤੀ ਭਰਿਆ ਤੇ ਖੁਸ਼ਹਾਲ ਭਵਿੱਖ ਲੈ ਕੇ ਆਵੇ।”
ਆਪਣੇ ਸੁਨੇਹੇ ਵਿੱਚ ਉਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤੀ ਬਖਸੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਧਰਤੀ ਨੂੰ ਪ੍ਰਦੂਸਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨਾਂ ਅਪੀਲ ਕੀਤੀ ਕਿ ਆਓ, ਇਸ ਵਾਰ ਸਾਫ-ਸੁਥਰੀ, ਗਰੀਨ ਅਤੇ ਸੁਰੱਖਿਅਤ ਦੀਵਾਲੀ ਮਨਾਈਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.