PunjabTop News

ਅਮਨ ਅਰੋੜਾ ਵੱਲੋਂ ਵੈਟਰਨ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਦਸੰਬਰ:

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉੱਘੇ ਵੈਟਰਨ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਵਰ੍ਹਿਆਂ  ਦੇ ਸਨ।

ਉਨ੍ਹਾਂ ਨੇ ਅੱਜ ਸਵੇਰੇ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਸ. ਭੰਵਰ ਇੱਕ ਨਾਮੀ ਲੇਖਕ ਸਨ ਅਤੇ ਉਨ੍ਹਾਂ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ, ਜਿਨ੍ਹਾਂ ਵਿੱਚੋਂ ‘ਡਾਇਰੀ ਦੇ ਪੰਨੇ’ ਅਤੇ ‘ਧਰਮ ਯੁੱਧ ਮੋਰਚਾ’ ਮਕਬੂਲ ਕਿਤਾਬਾਂ ਹਨ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ। ਪੱਤਰਕਾਰ ਵਜੋਂ ਆਪਣੇ ਕਰੀਅਰ ਦੌਰਾਨ ਉਨ੍ਹਾਂ ਨੇ ਇੰਡੀਅਨ ਐਕਸਪ੍ਰੈੱਸ, ਦਿ ਟ੍ਰਿਬਿਊਨ, ਜਾਗਰਣ ਗਰੁੱਪ ਆਦਿ ਸਮੇਤ ਪ੍ਰਮੁੱਖ ਅਖਬਾਰਾਂ ਨਾਲ ਕੰਮ ਕੀਤਾ ਅਤੇ ਉਹ ਅੰਮ੍ਰਿਤਸਰ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੇ ਐਸ.ਜੀ.ਪੀ.ਸੀ. ਦੇ ਮੀਡੀਆ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ।
ਸ੍ਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button