ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਈਡੀ ਵੱਲੋਂ ਦਰਜ ਕੀਤੇ ਕੇਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਆਪਣੀ ਪਟੀਸ਼ਨ ਵਿੱਚ ਉਸ ਨੇ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ।
ਸਤੰਬਰ 2022 ਵਿੱਚ ਈਡੀ ਨੇ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਤੋਂ ਇਲਾਵਾ ਅਮਰਗੜ੍ਹ ਵਿਖੇ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਏ ਜਾ ਰਹੇ ਪਸ਼ੂਆਂ ਦੇ ਚਾਰੇ ਦੀ ਫੈਕਟਰੀ ਅਤੇ ਇੱਕ ਸਕੂਲ ‘ਤੇ ਛਾਪਾ ਮਾਰਿਆ ਸੀ।ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਦੀ ਤਲਾਸ਼ੀ ਲੈਣ ਤੋਂ ਬਾਅਦ ਈਡੀ ਨੇ ਉਨ੍ਹਾਂ ਦੇ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ।
ਸੀਬੀਆਈ ਨੇ ਕਿਹਾ ਸੀ ਕਿ ਤਲਾਸ਼ੀ ਦੌਰਾਨ 16.57 ਲੱਖ ਰੁਪਏ, 88 ਵਿਦੇਸ਼ੀ ਕਰੰਸੀ ਨੋਟ ਅਤੇ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।ਗੱਜਣਮਾਜਰਾ, ਕੇਂਦਰੀ ਜਾਂਚ ਬਿਊਰੋ ਵੱਲੋਂ ਦਰਜ ਕੀਤੇ ਗਏ ਬੈਂਕ ਧੋਖਾਧੜੀ ਦੇ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਸੱਤ ਲੋਕਾਂ ਅਤੇ ਕੰਪਨੀਆਂ ਵਿੱਚ ਸ਼ਾਮਲ ਹਨ।ਪੰਜਾਬ ਦੇ ਲੁਧਿਆਣਾ ਵਿੱਚ ਬੈਂਕ ਆਫ਼ ਇੰਡੀਆ ਦੀ ਇੱਕ ਸ਼ਾਖਾ ਵੱਲੋਂ ਮਾਲੇਰਕੋਟਲਾ ਦੇ ਗਾਉਂਸਪੁਰਾ ਵਿੱਚ ਗੱਜਣਮਾਜਰਾ ਦੀ ਫਰਮ ਵਿਰੁੱਧ ਸ਼ਿਕਾਇਤ ਕਰਨ ਤੋਂ ਬਾਅਦ ਸੀਬੀਆਈ ਜਾਂਚ ਕੀਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.