
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਕੇਸ ‘ਚ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ‘ਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ‘ਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 75, 78, 296 ਤੇ 299 ਦੇ ਨਾਲ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67 ਵੀ ਸ਼ਾਮਲ ਕੀਤੀ ਹੈ।
ਪੁਲਿਸ ਵੱਲੋਂ ਇਸ ਮਾਮਲੇ ‘ਚ ਨਾਮਜ਼ਦ ਕੀਤੇ ਗਏ ਨਵੇਂ ਵਿਅਕਤੀਆਂ ਦੀ ਪਛਾਣ ਮੇਜਰ ਸਿੰਘ ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ, ਮਲਕੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਤੇ ਮੋਹਨ ਸਿੰਘ ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ।
ਤਿੰਨ ਹੋਰ ਵਿਅਕਤੀਆਂ ਦੇ ਨਾਮ ਸ਼ਾਮਲ ਹੋਣ ਤੇ ਨਵੀਆਂ ਧਾਰਾਵਾਂ ਲੱਗਣ ਤੋਂ ਬਾਅਦ ਪੁਲਿਸ ਜਾਂਚ ਦਾ ਘੇਰਾ ਵਧ ਗਿਆ ਹੈ। ਹਾਲਾਂਕਿ, ਇਨ੍ਹਾਂ ਵਿਅਕਤੀਆਂ ਦੀ ਮਾਮਲੇ ‘ਚ ਕਥਿਤ ਭੂਮਿਕਾ ਬਾਰੇ ਪੁਲਿਸ ਵੱਲੋਂ ਅਜੇ ਹੋਰ ਵੇਰਵੇ ਸਾਹਮਣੇ ਨਹੀਂ ਲਿਆਂਦੇ ਗਏ।
ਇਹ ਕੇਸ ਬਹਿਰੀਨ ਤੋਂ ਆਈ ਇੱਕ ਮਹਿਲਾ ਨਾਲ ਸਬੰਧਤ ਹੈ, ਜੋ ਲੰਬੇ ਸਮੇਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਹਿ ਰਹੀ ਸੀ। ਮਹਿਲਾ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਇਲਜ਼ਾਮ ਲਗਾਇਆ ਸੀ ਕਿ ਉਹ ਧਾਰਮਿਕ ਯਾਤਰਾ ਲਈ ਸ੍ਰੀ ਅਨੰਦਪੁਰ ਸਾਹਿਬ ਆਈ ਸੀ, ਜਿੱਥੇ ਚਾਵਲਾ ਉਸ ਨੂੰ ਵੱਖ-ਵੱਖ ਥਾਵਾਂ ‘ਤੇ ਲੈ ਗਿਆ ਤੇ ਕਈ ਵਾਰ ਉਸ ਨਾਲ ਜਬਰ-ਜਨਾਹ ਕੀਤਾ।
ਪੀੜਤਾ ਨੇ ਆਪਣੇ ਬਿਆਨ ‘ਚ ਇਹ ਵੀ ਇਲਜ਼ਾਮ ਲਗਾਇਆ ਕਿ ਵਿਰੋਧ ਕਰਨ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਤੇ ਕੁਝ ਸਮੇਂ ਲਈ ਇੱਕ ਕਮਰੇ ਵਿੱਚ ਬੰਦ ਰੱਖਿਆ ਗਿਆ। ਉਸ ਨੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਤੇ ਦੇ ਵੀ ਇਲਜ਼ਾਮ ਲਗਾਏ ਹਨ।ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਇਨ੍ਹਾਂ ਇਲਜ਼ਾਮ ਨੂੰ ਨਕਾਰਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਨਵੇਂ ਨਾਮਜ਼ਦ ਵਿਅਕਤੀਆਂ ਦੀ ਭੂਮਿਕਾ ਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਸਪੱਸ਼ਟ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




